*ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਾਂਗਰਸੀ ਵਰਕਰਾਂ ਵੱਲੋਂ ਸੁਤੰਤਰਤਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ*

Spread the love
ਬਲਾਚੌਰ 16ਅਗਸਤ(ਜਤਿੰਦਰ ਪਾਲ ਸਿੰਘ ਕਲੇਰ ) ਭਾਰਤ ਦੇਸ਼ ਦੇ 80ਵੇਂ ਸੁਤੰਤਰਤਾ ਦਿਵਸ ਮੌਕੇ ਹਲਕਾ ਬਲਾਚੌਰ ਵਿਖੇ ਆਜ਼ਾਦੀ ਦਿਵਸ ਕਾਂਗਰਸੀ ਆਗੂਆਂ ਵੱਲੋਂ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਬੜੀ ਹੀ ਵਿਧੀ ਪੂਰਵਕ ਸੁਤੰਤਰਤਾ ਦਿਵਸ ਮਨਾਉਂਦੇ ਹੋਏ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵੱਲੋਂ ਝੰਡਾ ਲਹਿਰਾਇਆ ਗਿਆ ਅਤੇ ਉਸ ਤੋਂ ਬਾਅਦ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਰਾਸ਼ਟਰ ਗਾਨ ਗਾ ਕੇ ਰਸਮ ਨੂੰ ਪੂਰਾ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਅਜੇ ਸੰਗੂਪੁਰ ਨੇ ਆਪਣੇ ਸਾਥੀਆਂ ਦਾ ਲੱਡੂਆਂ ਨਾਲ ਮੂੰਹ ਮਿਠਾ ਕਰਵਾ ਆਜ਼ਾਦੀ ਦਿਵਸ ਮਨਾਇਆ। ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਕਾਂਗਰਸੀ ਵਰਕਰਾਂ ਦੀ ਸਭਾ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਭਾਰਤ ਦੇਸ਼ ਦੀ ਆਜ਼ਾਦੀ ਲਈ ਕਾਂਗਰਸ ਪਾਰਟੀ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਜ਼ਿਲ੍ਹਾ ਪ੍ਰਧਾਨ ਅਜੇ ਮੰਗੂਪੁਰ ਨੇ ਕਿਹਾ ਕਿ ਅੰਗਰੇਜ਼ਾਂ ਨੇ ਸਾਡੇ ਦੇਸ਼ ਭਾਰਤ ਨੂੰ ਲੁੱਟਣ ਅਤੇ ਤੋੜਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਸੀ, ਸਾਡਾ ਦੇਸ਼ ਗੁਲਾਮੀ ਦੀਆਂ ਜੰਜੀਰਾਂ ਵਿੱਚ ਜਕੜਿਆ ਹੋਇਆ ਸੀ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਅਥਾਹ ਯਤਨਾਂ ਸਦਕਾ ਹੀ ਅੱਜ ਸਮੂਹ ਦੇਸ਼ ਵਾਸੀ ਆਜ਼ਾਦੀ ਦੀ ਹਵਾ ਵਿੱਚ ਸਾਹ ਲੈ ਰਹੇ ਹਨ। ਅਜੇ ਮੰਗਪੁਰ ਨੇ ਸੁਤੰਤਰਤਾ ਦਿਵਸ ਮੌਕੇ ਉਨ੍ਹਾਂ ਆਜ਼ਾਦੀ ਘੁਲਾਟੀਆਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ। ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਹਰਜੀਤ ਜਾਡਲੀ ਮੀਤ ਪ੍ਰਧਾਨ ਡੀ.ਸੀ.ਸੀ., ਕਮਲਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਐਸ ਸੀ ਸੈੱਲ, ਰਾਜਿੰਦਰ ਸਿੰਘ ਸ਼ਿੰਦੀ ਦਫਤਰ ਸੱਕਤਰ ਡੀ.ਸੀ.ਸੀ., ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਨਾਨਕ ਸਿੰਘ ਬਾਂਠ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਜਿੰਦਰ ਕੁਮਾਰ ਪ੍ਰਧਾਨ ਐਸ ਸੀ ਸੈੱਲ, ਰਿੱਕੀ ਬਜਾਜ ਖਜਾਨਚੀ ਡੀ.ਸੀ.ਸੀ., ਗੁਰਿੰਦਰ ਗਿੰਦੀ ਕੋਆਰਡੀਨੇਟਰ ਬਲਾਚੌਰ, ਸੋਮਨਾਥ ਤੱਕਲਾ ਕੁਲਵਿੰਦਰ ਮੰਡ ਸੋਸ਼ਲ ਮੀਡੀਆ, ਬਲਵੀਰ ਢੋਂਸਾ, ਸੁੱਖਾ ਝੰਡਪੁਰ, ਤਰਲੋਚਨ ਸਿੰਘ ਰੱਕੜ,ਸੋਹਣ ਸਿੰਘ ਖੰਡੂਪੁਰ ਸੱਕਤਰ ਬਲਾਕ ਕਮੇਟੀ ਸੜੋਆ, ਰਾਕੇਸ਼ ਰਾਣੀ ਜਨਰਲ ਸਕੱਤਰ ਡੀਸੀਸੀ, ਲੱਛਮੀ ਦੇਵੀ, ਹਰਪ੍ਰੀਤ ਹੈਰੀ ਯੂਥ ਪ੍ਰਧਾਨ ਸ਼ਹਿਰੀ, ਰਵੀ ਕੁਮਾਰ ਕਾਠਗੜ,  ਹਰਮਨਜੀਤ ਸਿੰਘ, ਰਾਮ ਲੁਭਾਇਆ ਸਰਪੰਚ ਖਟਕੜ, ਹਰਭਜਨ ਸਿੰਘ ਭਰੋਲੀ, ਮਾਸਟਰ ਸੁਰਿੰਦਰ ਕੁਮਾਰ, ਰਾਜ ਕੁਮਾਰ ਢੰਢੂਹਾ, ਵੀਰਾ ਗੋਸਲ, ਸਚਿਨ ਘਈ, ਅਰੁਣ ਘਈ,ਦਿਨੇਸ਼ ਕੁਮਾਰ ਯੂਥ ਆਗੂ, ਆਦਿ ਕਾਂਗਰਸੀ ਵਰਕਰ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *