ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਆਂਗਣਵਾੜੀ ਕੇਂਦਰਾਂ ਵਿੱਚ ਈ.ਸੀ.ਸੀ.ਈ. ਦਿਵਸ ਮੌਕੇ “ਸਿਹਤਮੰਦ ਰੁਟੀਨ ਅਤੇ ਸਕੂਲ ਤਿਆਰੀ” ਵਿਸ਼ੇ ‘ਤੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ

Spread the love
ਨਵਾਂ ਸ਼ਹਿਰ 10 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਮਿਤੀ 10 ਜੁਲਾਈ 2026 ਨੂੰ ਈ.ਸੀ.ਸੀ.ਈ. (Early Childhood Care and Education) ਦਿਵਸ ਉਤਸ਼ਾਹ ਅਤੇ ਭਰਪੂਰ ਭਾਗੀਦਾਰੀ ਨਾਲ ਮਨਾਇਆ ਗਿਆ। ਇਸ ਮਹੀਨੇ ਦਾ ਵਿਸ਼ਾ “ਸਿਹਤਮੰਦ ਰੁਟੀਨ ਅਤੇ ਸਕੂਲ ਤਿਆਰੀ” ਰਿਹਾ, ਜਿਸ ਤਹਿਤ 0 ਤੋਂ 6 ਸਾਲ ਦੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਿਹਤਮੰਦ ਜੀਵਨ ਸ਼ੈਲੀ, ਪੌਸ਼ਟਿਕ ਭੋਜਨ ਅਤੇ ਸਕੂਲ ਤਿਆਰੀ ਸਬੰਧੀ ਜਾਣਕਾਰੀ ਦਿੱਤੀ ਗਈ। ਇਹ ਸਮੂਹ ਗਤੀਵਿਧੀਆਂ ਮਾਣਯੋਗ ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਜੀ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਜਗਰੂਪ ਸਿੰਘ ਜੀ ਦੀ ਯੋਗ ਅਗਵਾਈ ਅਤੇ ਨਿਗਰਾਨੀ ਹੇਠ ਜ਼ਿਲ੍ਹੇ ਦੇ ਸਮੂਹ ਆਂਗਣਵਾੜੀ ਕੇਂਦਰਾਂ ਵਿੱਚ ਸਫ਼ਲਤਾਪੂਰਵਕ ਕਰਵਾਈਆਂ ਗਈਆਂ। ਪ੍ਰੋਗਰਾਮ ਦੀ ਸ਼ੁਰੂਆਤ ਭਾਗੀਦਾਰਾਂ ਦੇ ਸਵਾਗਤ ਨਾਲ ਕੀਤੀ ਗਈ, ਜਿਸ ਉਪਰੰਤ ਈ.ਸੀ.ਸੀ.ਈ. ਦਿਵਸ ਦੇ ਉਦੇਸ਼ ਅਤੇ ਇਸ ਮਹੀਨੇ ਦੇ ਵਿਸ਼ੇ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮਾਪਿਆਂ ਨੂੰ ਬੱਚਿਆਂ ਦੀ ਰੋਜ਼ਾਨਾ ਰੁਟੀਨ ਵਿੱਚ ਸਮੇਂ ਸਿਰ ਉੱਠਣ, ਪੌਸ਼ਟਿਕ ਭੋਜਨ ਖਾਣ, ਖੇਡਣ, ਸਿੱਖਣ ਅਤੇ ਪੂਰੀ ਨੀਂਦ ਲੈਣ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਬੱਚਿਆਂ ਨੂੰ ਸਕੂਲ ਲਈ ਮਾਨਸਿਕ ਅਤੇ ਸਮਾਜਿਕ ਤੌਰ ‘ਤੇ ਤਿਆਰ ਕਰਨ ਵਿੱਚ ਪਰਿਵਾਰ ਦੀ ਭੂਮਿਕਾ ਬਾਰੇ ਵੀ ਜਾਗਰੂਕ ਕੀਤਾ ਗਿਆ।ਈ.ਸੀ.ਸੀ.ਈ. ਦਿਵਸ ਦੌਰਾਨ ਬੱਚਿਆਂ ਲਈ ਖੇਡ-ਆਧਾਰਿਤ ਸਿੱਖਣ ਗਤੀਵਿਧੀਆਂ ਕਰਵਾਈਆਂ ਗਈਆਂ। ਬੱਚਿਆਂ ਨੂੰ ਵੱਖ-ਵੱਖ ਫਲਾਂ ਅਤੇ ਸਬਜ਼ੀਆਂ ਦੀ ਪਛਾਣ ਕਰਵਾਈ ਗਈ ਅਤੇ ਉਨ੍ਹਾਂ ਨੂੰ ਰੰਗਾਂ ਅਤੇ ਆਕਾਰਾਂ ਦੇ ਆਧਾਰ ‘ਤੇ ਵੱਖ-ਵੱਖ ਸਮੂਹਾਂ ਵਿੱਚ ਛਾਂਟਣ ਦੀ ਗਤੀਵਿਧੀ ਕਰਵਾਈ ਗਈ। ਇਸ ਦੌਰਾਨ ਬੱਚਿਆਂ ਨੂੰ ਸਵਾਲ ਪੁੱਛ ਕੇ ਉਨ੍ਹਾਂ ਦੀ ਸੋਚਣ-ਸਮਝਣ ਦੀ ਸਮਰੱਥਾ, ਨਿਰੀਖਣ ਸ਼ਕਤੀ ਅਤੇ ਭਾਸ਼ਾਈ ਵਿਕਾਸ ਨੂੰ ਉਤਸ਼ਾਹਿਤ ਕੀਤਾ ਗਿਆ। ਬੱਚਿਆਂ ਨੇ ਇਨ੍ਹਾਂ ਗਤੀਵਿਧੀਆਂ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੇਡ-ਖੇਡ ਵਿੱਚ ਸਿੱਖਣ ਦਾ ਅਨੁਭਵ ਪ੍ਰਾਪਤ ਕੀਤਾ।ਪ੍ਰੋਗਰਾਮ ਦੌਰਾਨ ਮਾਪਿਆਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ ਗਿਆ, ਜਿਸ ਵਿੱਚ ਬੱਚਿਆਂ ਨੂੰ ਘਰ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਪਛਾਣ ਕਰਵਾਉਣ, ਸਿਹਤਮੰਦ ਅਤੇ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਅੰਤਰ ਸਮਝਾਉਣ ਅਤੇ ਰੋਜ਼ਾਨਾ ਸੰਤੁਲਿਤ ਭੋਜਨ ਨੂੰ ਉਤਸ਼ਾਹਿਤ ਕਰਨ ਬਾਰੇ ਚਰਚਾ ਕੀਤੀ ਗਈ। ਮਾਪਿਆਂ ਨੂੰ ਇਹ ਵੀ ਪ੍ਰੇਰਿਤ ਕੀਤਾ ਗਿਆ ਕਿ ਉਹ ਘਰ ਵਿੱਚ ਬੱਚਿਆਂ ਨਾਲ ਰੋਜ਼ਾਨਾ ਸਿੱਖਣ ਨਾਲ ਸਬੰਧਤ ਛੋਟੀਆਂ-ਛੋਟੀਆਂ ਗਤੀਵਿਧੀਆਂ ਕਰਨ ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਭਾਗੀਦਾਰਾਂ ਵੱਲੋਂ ਬੱਚਿਆਂ ਵਿੱਚ ਪੌਸ਼ਟਿਕ ਖੁਰਾਕ, ਸਿਹਤਮੰਦ ਰੁਟੀਨ ਅਤੇ ਚੰਗੀਆਂ ਆਦਤਾਂ ਨੂੰ ਪ੍ਰਫੁੱਲਤ ਕਰਨ ਦਾ ਸਮਾਜਿਕ ਸੰਕਲਪ ਵੀ ਦੁਹਰਾਇਆ ਗਿਆ। ਪ੍ਰੋਗਰਾਮ ਦੇ ਅੰਤ ਵਿੱਚ ਸਮੂਹਿਕ ਫੋਟੋਆਂ ਖਿੱਚੀਆਂ ਗਈਆਂ ਅਤੇ ਵਿਭਾਗੀ ਹਦਾਇਤਾਂ ਅਨੁਸਾਰ ਲੋੜੀਂਦੀ ਰਿਪੋਰਟਿੰਗ ਵੀ ਯਕੀਨੀ ਬਣਾਈ ਗਈ।

 

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *