ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਜਿਲ੍ਹੇ ਦੇ 9 ਮੀਤ ਪ੍ਰਧਾਨਾਂ ਦੀ ਕੀਤੀ ਨਿਯੁਕਤੀ * ਬਲਾਕ ਫਗਵਾੜਾ (ਦਿਹਾਤੀ) ਦੇ ਮੀਤ ਪ੍ਰਧਾਨਾਂ ਦਾ ਵੀ ਹੋਇਆ ਐਲਾਨ * ਸਮੂਹ ਅਹੁਦੇਦਾਰਾਂ ਨੂੰ 2027 ਦੀਆਂ ਚੋਣਾਂ ਲਈ ਕਮਰਕੱਸੇ ਕਰਨ ਦੀ ਕੀਤੀ ਹਦਾਇਤ

Spread the love
ਫਗਵਾੜਾ 24 ਜੁਲਾਈ (  ਪ੍ਰੀਤ ਕੌਰ ਪ੍ਰੀਤੀ          ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਜ਼ਿਲ੍ਹਾ ਕਪੂਰਥਲਾ ਇਕਾਈ ਦੇ ਪ੍ਰਧਾਨ ਅਤੇ ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐੱਸ.) ਨੇ ਅੱਜ ਜ਼ਿਲ੍ਹਾ ਕਪੂਰਥਲਾ ਅਤੇ ਬਲਾਕ ਫਗਵਾੜਾ (ਦਿਹਾਤੀ) ਕਾਂਗਰਸ ਦੇ ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ। ਵਿਧਾਇਕ ਧਾਲੀਵਾਲ ਵਲੋਂ ਜਾਰੀ ਕੀਤੀ ਗਈ ਸੂਚੀ ਅਨੁਸਾਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਵਜੋਂ ਜਗਜੀਤ ਸਿੰਘ ਬਿੱਟੂ, ਸੁਸ਼ੀਲ ਮੈਣੀ, ਸ਼ਰਨਜੀਤ ਸਿੰਘ, ਜਗਜੀਵਨ ਲਾਲ, ਸੁਖਜਿੰਦਰ ਸਿੰਘ ਬਿੰਨਿੰਗ, ਸੁਨੀਲ ਪਰਾਸ਼ਰ, ਹਰਸਰੂਪ ਸਿੰਘ, ਗੁਰਿੰਦਰਵੀਰ ਸਿੰਘ ਬਿੱਲਾ ਅਤੇ ਪ੍ਰਕਾਸ਼ ਰਾਮ ਬੀ.ਏ. ਨੂੰ ਨਿਯੁਕਤ ਕੀਤਾ ਗਿਆ ਹੈ। ਇਸੇ ਦੌਰਾਨ ਜ਼ਿਲ੍ਹਾ ਪ੍ਰਧਾਨ ਅਤੇ ਵਿਧਾਇਕ ਧਾਲੀਵਾਲ ਨਾਲ ਵਿਚਾਰ-ਵਟਾਂਦਰੇ ਉਪਰੰਤ ਬਲਾਕ ਕਾਂਗਰਸ ਫਗਵਾੜਾ (ਦਿਹਾਤੀ) ਦੇ ਪ੍ਰਧਾਨ ਮਨਿੰਦਰ ਪਾਲ ਸਿੰਘ (ਵਿੱਕੀ) ਵਾਲੀਆ ਨੇ ਵੀ ਬਲਾਕ ਕਾਂਗਰਸ ਦੇ ਮੀਤ ਪ੍ਰਧਾਨਾਂ ਦੀ ਨਿਯੁਕਤੀ ਕੀਤੀ। ਨਵੇਂ ਨਿਯੁਕਤ ਅਹੁਦੇਦਾਰਾਂ ਵਿੱਚ ਰਮਨਦੀਪ ਸਿੰਘ, ਪਵਨ ਸੋਨੂ, ਸੰਤੋਖ ਸਿੰਘ, ਜਸਪ੍ਰੀਤ, ਗਗਨਦੀਪ ਸਿੰਘ, ਤਰਲੋਚਨ ਸਿੰਘ, ਸੁਖਵੀਰ ਸਿੰਘ, ਗੁਰਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ ਦੇ ਨਾਵਾਂ ਦਾ ਐਲਾਨ ਬਲਾਕ ਫਗਵਾੜਾ ਦਿਹਾਤੀ ਦੇ ਮੀਤ ਪ੍ਰਧਾਨਾਂ ਵਜੋਂ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਸਮੂਹ ਨਵੇਂ ਨਿਯੁਕਤ ਅਹੁਦੇਦਾਰਾਂ ਨੂੰ ਸ਼ੁੱਭ ਇੱਛਾਵਾਂ ਦਿੰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਹੈ, ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਦੇ ਨਾਲ ਨਿਭਾਇਆ ਜਾਵੇ। ਉਨ੍ਹਾਂ ਸਮੂਹ ਅਹੁਦੇਦਾਰਾਂ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨ ਦਾ ਸੱਦਾ ਦਿੱਤਾ। ਧਾਲੀਵਾਲ ਨੇ ਅਹੁਦੇਦਾਰਾਂ ਨੂੰ ਹਦਾਇਤ ਕੀਤੀ ਕਿ ਉਹ ਘਰ-ਘਰ ਜਾ ਕੇ ਵੋਟਰਾਂ ਦੇ ਨਾਲ ਰਾਬਤਾ ਕਰਨ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਕਾਂਗਰਸ ਪਾਰਟੀ ਦੀਆਂ ਧਰਮ ਨਿਰਪੱਖ ਨੀਤੀਆਂ ਅਤੇ ਸਾਂਝੀਵਾਲਤਾ ਦੀ ਵਿਚਾਰਧਾਰਾ ਬਾਰੇ ਵੀ ਜਾਣੂ ਕਰਵਾਇਆ ਜਾਵੇ। ਇਸ ਮੌਕੇ ਬਲਾਕ ਕਾਂਗਰਸ ਫਗਵਾੜਾ (ਸ਼ਹਿਰੀ) ਦੇ ਪ੍ਰਧਾਨ ਨਰੇਸ਼ ਭਾਰਦਵਾਜ ਅਤੇ ਸਾਬਕਾ ਬਲਾਕ ਕਾਂਗਰਸ (ਸ਼ਹਿਰੀ) ਪ੍ਰਧਾਨ ਸੰਜੀਵ ਬੁੱਗਾ ਕੌਂਸਲਰ ਵੀ ਉਚੇਰੇ ਤੌਰ ‘ਤੇ ਹਾਜ਼ਰ ਸਨ।
ਤਸਵੀਰ – ਫਗਵਾੜਾ ਵਿਖੇ ਨਵ ਨਿਯੁਕਤ ਮੀਤ ਪ੍ਰਧਾਨਾਂ ਨੂੰ ਨਿਯੁੱਕਤੀ ਪੱਤਰ ਦਿੰਦੇ ਹੋਏ ਜਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ (ਐਮ.ਐਲ.ਏ.) ਅਤੇ ਹੋਰ।
  • Related Posts

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    ਜੇਈ ਦੁਪਿੰਦਰ ਸਿੰਘ ਨੂੰ ਕਥਿਤ ਤੌਰ ’ਤੇ ਜ਼ਬਰੀ ਰਿਲੀਵ ਕਰਨ ਦੇ ਵਿਰੋਧ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਰੋਸ ਰੈਲੀ

    Spread the love

    Spread the loveਕੁਰਾਲੀ, 1ਅਕਤੂਬਰ  (ਜਗਦੇਵ ਸਿੰਘ ): ਸਬ-ਡਵੀਜ਼ਨ ਕੁਰਾਲੀ ਵਿਖੇ ਟੈਕਨੀਕਲ ਸਰਵਿਸਿਜ਼ ਯੂਨੀਅਨ-49 ਵੱਲੋਂ ਸਬ-ਡਵੀਜ਼ਨ ਅਫਸਰ ਕੁਰਾਲੀ ਦੇ ਵਿਰੋਧ ਵਿੱਚ ਰੋਸ ਰੈਲੀ ਕੀਤੀ ਗਈ। ਇਹ ਰੈਲੀ ਯੂਨੀਅਨ ਦੇ ਸਬ-ਡਵੀਜ਼ਨ ਕੁਰਾਲੀ…

    Leave a Reply

    Your email address will not be published. Required fields are marked *