ਜੀਵਨਜੋਤ ਮਾਡਰਨ ਸਕੂਲ ਖਾਸਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ

Spread the love

ਅੰਮ੍ਰਿਤਸਰ, 7 ਅਪ੍ਰੈਲ (ਦਿਨੇਸ਼ ਸੋਨੀ) – ਇਲਾਕੇ ਦੀ ਹਰਮਨ ਪਿਆਰੀ ਸੰਸਥਾ ਜੀਵਨਜੋਤ ਜੇ.ਜੇ ਮਾਡਰਨ ਹਾਈ ਸਕੂਲ ਖਾਸਾ ਦਾ ਬੋਰਡ ਦੀ ਅੱਠਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ ਜਿਸ ਵਿੱਚ ਅਨਮੋਲਦੀਪ ਕੌਰ ਨੇ 92 ਪ੍ਰਤੀਸ਼ਤ, ਤਾਨੀਆ ਨੇ 91 ਪ੍ਰਤੀਸ਼ਤ ਅਤੇ ਪਲਕਪ੍ਰੀਤ ਕੌਰ, ਕਾਮਿਆ ਅਤੇ ਏਂਜਲ ਨੇ 90 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਆਪਣੇ-ਆਪਣੇ ਮਾਤਾ-ਪਿਤਾ ਅਤੇ ਜੀਵਨਜੋਤ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ ਬਾਕੀ ਸਾਰੇ ਵਿਦਿਆਰਥੀ ਵੀ 80 ਪ੍ਰਤੀਸ਼ਤ ਤੋਂ 90 ਪ੍ਰਤੀਸ਼ਤ ਤੱਕ ਬਹੁਤ ਹੀ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ।ਇਸ ਮੌਕੇ ਪ੍ਰਿੰਸੀਪਲ ਹਰਮੀਤ ਸਿੰਘ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ ‘ਤੇ ਸਾਰੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦਿੱਤੀ ‘ਤੇ ਨਾਲ ਹੀ ਬੱਚਿਆਂ ਦੀ ਇਸ ਕਾਮਯਾਬੀ ਦਾ ਸਿਹਰਾ ਉਨ੍ਹਾਂ ਦੀ ਅਣਥੱਕ ਮਿਹਨਤ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ।ਇਸ ਮੌਕੇ ਸਟਾਫ ਮੈਂਬਰ ਅਮਨਦੀਪ ਕੌਰ, ਪ੍ਰੀਆ, ਲਵਪ੍ਰੀਤ ਕੌਰ, ਪ੍ਰਭਾ ਅਤੇ ਸੰਦੀਪ ਕੌਰ ਆਦਿ ਹਾਜ਼ਰ ਸਨ।

  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *