ਜੈਤੋ ਪੁਲਿਸ ਨੇ ਕਿਸਾਨ ਯੂਨੀਅਨ ਦੇ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਨੂੰ ਘਰ ਵਿਚ ਹੀ ਕੀਤਾ ਨਜ਼ਰਬੰਦ
ਜੈਤੋ, 3 ਦਸੰਬਰ (ਮਨਜੀਤ ਸਿੰਘ ਢੱਲਾ)- ਭਾਰਤੀ ਕਿਸਾਨ ਯੂਨੀਅਨ (ਏਕਤਾ) ਮਾਲਵਾ ਦੇ ਸੂਬਾ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਨੂੰ ਅੱਜ ਉਨ੍ਹਾਂ ਦੀ ਸਥਿਤ ਰਿਹਾਇਸ਼ ਜੈਤੋ ਵਿਖੇ ਪੁਲਿਸ ਵਲੋਂ ਸਵੇਰੇ ਪੰਜ ਵਜੇ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ, ਕਿਉਂਕਿ ਪ੍ਰਧਾਨ ਨਛੱਤਰ ਸਿੰਘ ਢਿੱਲੋਂ ਨੇ ਲੁਧਿਆਣਾ ਦੇ ਗੰਦੇ ਨਾਲੇ ਨੂੰ ਬੰਦ ਕਰਾਉਣ ਦੇ ਮਨੋਰਥ ਨਾਲ ਲੱਖਾ ਸਿਧਾਣਾ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਾ ਸੀ। ਇਸ ਮੌਕੇ ਬੋਲਦਿਆਂ ਢਿੱਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਪੁਲਿਸ ਵਲੋਂ ਇਸ ਮਾਰਚ ਵਿਚ ਸ਼ਾਮਿਲ ਹੋਣ ਤੋਂ ਰੋਕਣ ਲਈ ਘਰ ਵਿਚ ਹੀ ਨਜ਼ਰਦਬੰਦ ਕੀਤਾ ਗਿਆ ਹੈ ਪ੍ਰੰਤੂ ਫਿਰ ਵੀ ਉਹ ਆਪਣੀ ਆਵਾਜ਼ ਮੀਡੀਆ ਰਾਹੀਂ ਬੁਲੰਦ ਕਰਦੇ ਰਹਿਣਗੇ ਕਿਉਂਕਿ ਜੋ ਇਹ ਗੰਦੇ ਨਾਲੇ ਦਾ ਪਾਣੀ ਹੈ, ਇਸ ਨਾਲ ਕੈਂਸਰ ਵਰਗੀਆਂ
Samsung F54
ਭਿਆਨਕ ਬਿਮਾਰੀਆਂ ਦਾ ਲੋਕਾਂ ਨੂੰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨਾਲ ਕਈ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ। ਇਸ ਮੌਕੇ ਯੂਨੀਅਨ ਦੇ ਮੈਂਬਰਾਂ ਵੱਲੋਂ ਉਨ੍ਹਾਂ ਦੇ ਗੇਟ ਅੱਗੇ ਇਕੱਠੇ ਹੋਕੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।







