ਜੈਤੋ ਵਿੱਚ ਵਿਦਿਆਰਥੀ ਜਥੇਬੰਦੀ ਦੀ ਨਵੀਂ ਕਮਾਨ, ਰਣਜੋਧ ਸਿੰਘ ਮੜਾਕ ਬਣੇ ਪ੍ਰਧਾਨ ਸਿੱਖਿਆ ਦੇ ਮੁੱਦਿਆਂ ’ਤੇ ਸੰਘਰਸ਼ ਤੇਜ਼ ਕਰਨ ਦਾ ਐਲਾਨ; 26 ਸਤੰਬਰ ਦੀ ਮੋਗਾ ਰੈਲੀ ਵਿੱਚ ਵਿਦਿਆਰਥੀਆਂ ਦੀ ਵੱਡੀ ਸ਼ਮੂਲੀਅਤ ਦਾ ਫ਼ੈਸਲਾ

Spread the love
ਜੈਤੋ, 17 ਸਤੰਬਰ (ਮਨਜੀਤ ਸਿੰਘ ਢੱਲਾ)-ਯੂਨੀਵਰਸਿਟੀ ਕਾਲਜ ਜੈਤੋ ਵਿੱਚ ਪੰਜਾਬ ਸਟੂਡੈਂਟਸ ਯੂਨੀਅਨ (ਪੀਐੱਸਯੂ) ਵੱਲੋਂ ਵਿਦਿਆਰਥੀਆਂ ਦੀ ਮੀਟਿੰਗ ਕਰਵਾਈ ਗਈ, ਜਿਸ ਦੌਰਾਨ ਜਥੇਬੰਦੀ ਦੀ 18 ਮੈਂਬਰੀ ਕਮੇਟੀ ਦੀ ਚੋਣ ਕੀਤੀ ਗਈ। ਮੀਟਿੰਗ ਤੋਂ ਬਾਅਦ ਰਣਜੋਧ ਸਿੰਘ ਮੜਾਕ ਨੂੰ ਸਰਬਸੰਮਤੀ ਨਾਲ ਪ੍ਰਧਾਨ ਅਤੇ ਨਵਦੀਪ ਕੌਰ ਨੂੰ ਮੀਤ ਪ੍ਰਧਾਨ ਚੁਣਿਆ ਗਿਆ।ਇਸ ਮੌਕੇ ਪੀਐੱਸਯੂ ਦੀ ਜ਼ਿਲ੍ਹਾ ਪ੍ਰਧਾਨ ਹਰਵੀਰ ਕੌਰ ਨੇ ਵਿਦਿਆਰਥੀਆਂ ਨਾਲ ਜਥੇਬੰਦੀ ਦੇ ਇਤਿਹਾਸ ਅਤੇ ਉਦੇਸ਼ਾਂ ਸਬੰਧੀ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੀਐੱਸਯੂ ਦਾ ਉਦੇਸ਼ ਵਿਦਿਆਰਥੀ ਲਹਿਰ ਨੂੰ ਮਜ਼ਬੂਤ ਕਰਨਾ ਅਤੇ ਆਰਥਿਕ ਤੇ ਸਮਾਜਿਕ ਨਾ-ਬਰਾਬਰੀ ਸਮੇਤ ਵੱਖ-ਵੱਖ ਸਮਾਜਿਕ ਸਮੱਸਿਆਵਾਂ ਖ਼ਿਲਾਫ਼ ਸੰਘਰਸ਼ ਕਰਨਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਕੇ ਗਰੀਬੀ, ਬੇਰੁਜ਼ਗਾਰੀ, ਜਾਤੀਵਾਦ ਅਤੇ ਸਮਾਜਿਕ ਕੁਰੀਤੀਆਂ ਖ਼ਿਲਾਫ਼ ਜਨਤਕ ਸੰਘਰਸ਼ਾਂ ਵਿੱਚ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।ਪੀਐੱਸਯੂ ਦੇ ਜ਼ਿਲ੍ਹਾ ਸਕੱਤਰ ਜਸਨੀਤ ਸਿੰਘ ਅਤੇ ਜ਼ਿਲ੍ਹਾ ਆਗੂ ਸੁਖਬੀਰ ਕੋਠੇ ਹਜ਼ੂਰਾ ਨੇ ਕਿਹਾ ਕਿ ਉਨ੍ਹਾਂ ਦੇ ਮੁਤਾਬਕ ਨਵੀਂ ਸਿੱਖਿਆ ਨੀਤੀ ਰਾਹੀਂ ਦੇਸ਼ ਦੇ ਸਿੱਖਿਆ ਢਾਂਚੇ ਵਿੱਚ ਕੇਂਦਰੀਕਰਨ ਅਤੇ ਨਿੱਜੀਕਰਨ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰੀ ਵਿਦਿਅਕ ਅਦਾਰਿਆਂ ਦੇ ਫੰਡਾਂ ਵਿੱਚ ਕਟੌਤੀ ਦਾ ਮੁੱਦਾ ਉਠਾਉਂਦਿਆਂ ਇਸ ਖ਼ਿਲਾਫ਼ ਵਿਦਿਆਰਥੀਆਂ ਨੂੰ ਲਾਮਬੰਦ ਹੋਣ ਦਾ ਸੱਦਾ ਦਿੱਤਾ।ਲੰਬੀ ਵਿਚਾਰ-ਚਰਚਾ ਤੋਂ ਬਾਅਦ ਹੋਈ ਚੋਣ ਵਿੱਚ ਰਣਜੋਧ ਸਿੰਘ ਮੜਾਕ ਨੂੰ ਪ੍ਰਧਾਨ, ਨਵਦੀਪ ਕੌਰ ਨੂੰ ਮੀਤ ਪ੍ਰਧਾਨ, ਰਾਹੁਲ ਕੋਟਕਪੂਰਾ ਨੂੰ ਕਮੇਟੀ ਸਕੱਤਰ, ਹਰਪ੍ਰੀਤ ਸਿੰਘ ਨੂੰ ਪ੍ਰੈੱਸ ਸਕੱਤਰ, ਪਰਵਿੰਦਰ ਨੂੰ ਖ਼ਜ਼ਾਨਚੀ ਅਤੇ ਕੇਹਰ ਸਿੰਘ, ਕੋਮਲਪ੍ਰੀਤ ਤੇ ਅਭੀਜੀਤ ਸਿੰਘ ਢੱਲਾ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਅਭੀਜੀਤ ਸਿੰਘ ਢੱਲਾ ਨੂੰ ਸੋਸ਼ਲ ਮੀਡੀਆ ਇੰਚਾਰਜ ਬਣਾਇਆ ਗਿਆ। ਇਸ ਤੋਂ ਇਲਾਵਾ ਤਨਮੇ, ਕਰਨਵੀਰ ਸਿੰਘ, ਦਿਨੇਸ਼ ਕੁਮਾਰ, ਕ੍ਰਿਸ਼, ਲਕਸ਼ਦੀਪ ਸਿੰਘ, ਰਾਜਬੀਰ ਕੌਰ, ਸੁਖਦੀਪ ਕੌਰ ਅਤੇ ਗੁਰਬਾਜ਼ ਸਿੰਘ ਨੂੰ ਕਮੇਟੀ ਮੈਂਬਰ ਚੁਣਿਆ ਗਿਆ। ਵਿਦਿਆਰਥਣਾਂ ਦੀ ਸੁਰੱਖਿਆ ਨਾਲ ਸਬੰਧਤ ਮਾਮਲਿਆਂ ਲਈ ਐਂਟੀ-ਹੈਰਾਸਮੈਂਟ ਕਮੇਟੀ ਦਾ ਵੀ ਗਠਨ ਕੀਤਾ ਗਿਆ।ਨਵੀਂ ਚੁਣੀ ਕਮੇਟੀ ਨੇ ਕਾਲਜ ਵਿੱਚ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਯਤਨ ਕਰਨ ਦਾ ਫ਼ੈਸਲਾ ਕੀਤਾ। ਇਸ ਦੇ ਨਾਲ ਹੀ 26 ਸਤੰਬਰ ਨੂੰ ਮੋਗਾ ਦੀ ਦਾਣਾ ਮੰਡੀ ਵਿੱਚ ਹੋਣ ਵਾਲੀ ਫ਼ਾਸ਼ੀਵਾਦ ਵਿਰੋਧੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਸ਼ਮੂਲੀਅਤ ਕਰਵਾਉਣ ਦਾ ਐਲਾਨ ਕੀਤਾ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *