ਜੈ ਮਾਂ ਭਵਾਨੀ ਕਲੱਬ ਵੱਲੋਂ ਕਰਵਾਇਆ ਮਾਤਾ ਰਾਣੀ ਦਾ ਵਿਸ਼ਾਲ ਜਾਗਰਣ ,  ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਹੋ ਕੇ ਸਮਾਜਸੇਵੀ ਕੰਮਾਂ ਵਿੱਚ  ਹਿੱਸਾ ਲੈਣਾ ਚਾਹੀਦਾ ਹੈ—-ਲਾਭ ਸਿੰਘ ਉੱਗੋਕੇ

Spread the love
ਤਪਾ ਮੰਡੀ, 13 ਅਗਸਤ (ਗੋਲਡੀ ਵਿਆਸ) ਸਥਾਨਕ ਜੈ ਮਾਂ ਭਵਾਨੀ ਕਲੱਬ ਵੱਲੋਂ ਮਾਤਾ ਰਾਣੀ ਦੇ ਗੁਣਗਾਣ ਨੂੰ ਸਮਰਪਿਤ ਵਿਸ਼ਾਲ ਜਾਗਰਣ ਕਰਵਾਇਆ ਗਿਆ। ਇਸ ਮੌਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉੱਗੋਕੇ ਵਿਸ਼ੇਸ਼ ਤੌਰ ’ਤੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਫੀਤਾ ਕੱਟਣ ਦੀ ਰਸਮ ਅਦਾ ਕੀਤੀ। ਜੋਤੀ ਪ੍ਰਚੰਡ ਦੀ ਰਸਮ ਸਮਾਜਸੇਵੀ ਡਾਕਟਰ ਬਾਲ ਚੰਦ ਬਾਂਸਲ ਵੱਲੋਂ ਕੀਤੀ ਗਈ, ਜਦਕਿ ਜ਼ਿਲ੍ਹਾ ਪ੍ਰਧਾਨ ਮਜ਼ਦੂਰ ਯੂਨੀਅਨ ਅਤੇ ਨਗਰ ਕੌਂਸਲਰ ਹੈਪੀ ਸਿੰਘ ਵੱਲੋਂ ਝੰਡੇ ਦੀ ਪੂਜਾ ਕੀਤੀ ਗਈ। ਜਾਗਰਣ ਦੌਰਾਨ ਮਾਤਾ ਰਾਣੀ ਦੀ ਪੂਜਾ ਮਨੋਜ ਕੁਮਾਰ ਵੱਲੋਂ ਪਰਿਵਾਰ ਸਮੇਤ ਕਰਵਾਈ ਗਈ। ਜਾਗਰਣ ਵਿੱਚ ਧਾਰਮਿਕ ਗਾਇਕ ਦੀਪਕ ਸ਼ਰਮਾ ਐਂਡ ਪਾਰਟੀ ਵੱਲੋਂ ਮਾਤਾ ਰਾਣੀ ਦੀਆ ਸੁੰਦਰ ਸੁੰਦਰ ਭੇਟਾ ਨਾਲ ਗੁਣਗਾਣ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਜਾਗਰਣ ਦੌਰਾਨ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਅਤੇ ਸ਼ਰਧਾਲੂਆਂ ਨੇ ਹਾਜ਼ਰੀ ਭਰੀ। ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਨੌਜਵਾਨਾਂ ਨੂੰ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ। ਅਜਿਹੇ ਸਮਾਗਮਾਂ ਨਾਲ ਨੌਜਵਾਨ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿੰਦੇ ਹਨ ਅਤੇ ਉਨ੍ਹਾਂ ਵਿੱਚ ਧਾਰਮਿਕ ਤੇ ਸਮਾਜਿਕ ਜਾਗਰੂਕਤਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਜੈ ਮਾਂ ਭਵਾਨੀ ਕਲੱਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਰਾਣੀ ਦਾ ਗੁਣਗਾਣ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਨੌਜਵਾਨਾਂ ਨੂੰ ਅਜਿਹੇ ਹੋਰ ਚੰਗੇ ਪ੍ਰੋਗਰਾਮ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨਾਂ ਨੂੰ ਇਕਜੁੱਟ ਕਰਕੇ ਸਮਾਜਿਕ ਬੁਰਾਈਆਂ ਤੋਂ ਬਚਾਇਆ ਜਾ ਸਕਦਾ ਹੈ।ਇਸ ਮੌਕੇ ਜੈ ਮਾਂ ਭਵਾਨੀ ਕਲੱਬ ਦੇ ਨੌਜਵਾਨਾਂ ਵੱਲੋਂ ਵਿਧਾਇਕ ਲਾਭ ਸਿੰਘ ਉੱਗੋਕੇ ਅਤੇ ਮੁੱਖ ਮਹਿਮਾਨਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਜਾਗਰਨ ਦੇ ਅਖੀਰ ਵਿੱਚ ਪੱਤਰਕਾਰ ਗੁਰਪ੍ਰੀਤ ਸਿੰਘ ਘੁੱਗੀ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਤਪਾ ਦੇ ਪ੍ਰਧਾਨ ਬਲਜੀਤ ਸਿੰਘ ਬਾਸੀ, ਸਮਾਜਸੇਵੀ ਆਗੂ ਹੇਮ ਰਾਜ ਸੰਟੀ ਮੌੜ, ਮੇਲਾ ਕਾਲੀਆ, ਕੌਂਸਲਰ ਹੈਪੀ ਸਿੰਘ, ਲੇਬਰ ਯੂਨੀਅਨ ਦੇ ਪ੍ਰਧਾਨ, ਸਮਾਜ ਸੇਵੀ ਮਨੀਸ਼ ਕੁਮਾਰ ਮਿੱਤਲ ਢਿੱਲਵਾਂ, ਕਿਸ਼ੋਰ ਬਾਵਾ, ਨਗਰ ਕੌਂਸਲ ਦੇ ਮੀਤ ਪ੍ਰਧਾਨ ਮਨੀਸ਼ ਗਰਗ, ਜਸਵਿੰਦਰ ਸਿੰਘ ਚੱਠਾ, ਪ੍ਰਧਾਨ ਬਲਵਿੰਦਰ ਸਿੰਘ ਹੈਪੀ, ਬੱਬੂ ਸਿੰਘ ਲੀਡਰ, ਪੱਤਰਕਾਰ ਗੁਰਪ੍ਰੀਤ ਸਿੰਘ, ਹਰਬੰਸ ਸਿੰਘ, ਸੁਖਵਿੰਦਰ ਸਿੰਘ, ਸੰਜੇ ਸ਼ਰਮਾ, ਸੋਨਾ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *