ਜੋਗਿੰਦਰ ਸਿੰਘ ਮਾਨ ਨੇ ਉੱਚਾ ਪਿੰਡ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਦੇ ਕੰਮ

Spread the love

ਫਗਵਾੜਾ 21 ਅਪ੍ਰੈਲ ( ਪ੍ਰੀਤ ਕੌਰ ਪ੍ਰੀਤੀ ) ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਕਰਵਾਏ ਜਾ ਰਹੇ ਸਰਬ ਪੱਖੀ ਵਿਕਾਸ ਅਧੀਨ ਅੱਜ ਫਗਵਾੜਾ ਵਿਧਾਨਸਭਾ ਹਲਕੇ ਦੇ ਉੱਚਾ ਪਿੰਡ ਵਿਖੇ 15 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵੱਖ ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਕਰਵਾਈ ਗਈ। ਇਸ ਮੌਕੇ ਉਹਨਾਂ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਦੇ ਜੋ ਵੀ ਕੰਮ ਅਧੂਰੇ ਹਨ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਨੇਪਰੇ ਚਾੜ੍ਹਿਆ ਜਾਵੇਗਾ। ਵਿਕਾਸ ਕਾਰਜ ਤੈਅ ਸਮੇਂ ‘ਚ ਪੂਰੇ ਹੋਣਗੇ ਅਤੇ ਕੰਮ ਵਿਚ ਪੂਰੀ ਪਾਰਦਰਿਸ਼ਤਾ ਵਰਤੀ ਜਾਵੇਗੀ। ਉਹਨਾਂ ਦੱਸਿਆ ਕਿ ਫਗਵਾੜਾ ਹਲਕੇ ਦੇ ਸਾਰੇ ਪਿੰਡਾਂ ਅਤੇ ਸ਼ਹਿਰ ਦੇ ਹਰੇਕ ਵਾਰਡ ਵਿਚ ਜੰਗੀ ਪੱਧਰ ਤੇ ਲੋੜੀਂਦੇ ਵਿਕਾਸ ਦੇ ਕੰਮ ਕਰਵਾਏ ਜਾ ਰਹੇ ਹਨ। ਇਸ ਤੋਂ ਪਹਿਲਾਂ ਜੋਗਿੰਦਰ ਸਿੰਘ ਮਾਨ ਅਤੇ ਉਹਨਾਂ ਦੇ ਸਾਥੀਆਂ ਦਾ ਪਿੰਡ ਪੁੱਜਣ ‘ਤੇ ਸਰਪੰਚ ਸੁਖਵਿੰਦਰ ਸਿੰਘ ਟੋਨੀ ਦੀ ਅਗਵਾਈ ਹੇਠ ਸਮੁੱਚੀ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸੀਨੀਅਰ ਆਗੂ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ, ਗੁਰਦੀਪ ਸਿੰਘ ਦੀਪਾ, ਸੁਖਵਿੰਦਰ ਸਿੰਘ ਟੋਨੀ ਸਰਪੰਚ, ਜਗਦੇਵ ਸਿੰਘ ਪੰਚ, ਜਸਵਿੰਦਰ ਸਿੰਘ ਪੰਚ, ਸੁੱਚਾ ਰਾਮ ਪੰਚ, ਪ੍ਰੋਮਿਲਾ ਕੁਮਾਰੀ ਪੰਚ, ਦਰਸ਼ੀ, ਰਾਜ ਕੁਮਾਰ, ਹਰਬੰਸ ਲਾਲ, ਸੰਜੀਵ ਸੁਮਨ, ਪਰਮਜੀਤ ਸਿੰਘ, ਮਲੂਕਾ ਰਾਮ ਆਦਿ ਹਾਜਰ ਸਨ।

  • Related Posts

    ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਤਿਆਰ ਕੀਤੇ ਗਏ ਦੋ ਬੈਡਮਿੰਟਨ ਗਰਾਊਂਡਾਂ ਦਾ ਉਦਘਾਟਨ ਵਿਧਾਇਕ ਜੈਤੋ ਨੇ ਕੀਤਾ

    Spread the love

    Spread the love ਜੈਤੋ 12 ਜੂਨ (ਗੁਰਦੀਪ ਸਿੰਘ ਢਿੱਲੋਂ ); ਨਗਰ ਸੁਧਾਰ ਕਮੇਟੀ ਜੈਤੋ ਵੱਲੋਂ ਸੰਤ ਰਿਸ਼ੀ ਰਾਮ ਜੀ ਦੀ ਅਗਵਾਈ ਹੇਠ ਰੇਲਵੇ ਵਿਭਾਗ ਜੈਤੋ ਦੇ ਸਹਿਯੋਗ ਨਾਲ ਰੇਲਵੇ ਸਟੇਸ਼ਨ ਜੈਤੋ ਦੇ…

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    Leave a Reply

    Your email address will not be published. Required fields are marked *