ਜੰਗਲਾਤ ਵਰਕਰ ਯੂਨੀਅਨ ਨੂੰ ਭਾਦਸੋਂ ਰੇਂਜ ’ਚ ਮਿਲਿਆ ਵੱਡਾ ਬਲ, ਪ੍ਰਗਟ ਸਿੰਘ ਰਾਮਗੜ੍ਹ ਸਰਬਸੰਮਤੀ ਨਾਲ ਪ੍ਰਧਾਨ ਚੁਣੇ

Spread the love
ਭਾਦਸੋਂ, 11 ਅਗਸਤ (ਜਗਜੀਤ ਸਿੰਘ ਕੈਂਥ) — ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ, ਜ਼ਿਲ੍ਹਾ ਪਟਿਆਲਾ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਰੇਂਜ ਭਾਦਸੋਂ ਨਾਲ ਸਬੰਧਤ ਜੰਗਲਾਤ ਅਤੇ ਜੰਗਲੀ ਜੀਵ ਕਾਮਿਆਂ ਨੇ ਵੱਖ-ਵੱਖ ਜਥੇਬੰਦੀਆਂ ਨੂੰ ਅਲਵਿਦਾ ਕਹਿੰਦਿਆਂ ਵੱਡੀ ਗਿਣਤੀ ਵਿੱਚ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵਿੱਚ ਸ਼ਮੂਲੀਅਤ ਕੀਤੀ। ਇਹ ਇਕੱਤਰਤਾ ਗੁਰਮੇਲ ਸਿੰਘ ਬੰਮਣਾ ਅਤੇ ਦਵਿੰਦਰ ਸਿੰਘ ਚੌਧਰੀ ਮਾਜਰਾ ਦੀ ਪ੍ਰੇਰਨਾ ਸਦਕਾ ਹੋਈ।ਇਸ ਮੌਕੇ ਇਕੱਤਰ ਹੋਏ ਜੰਗਲਾਤ ਕਾਮਿਆਂ ਦਾ ਸਵਾਗਤ ਕਰਦਿਆਂ ਦਰਸ਼ਨ ਬੇਲੂ ਮਾਜਰਾ, ਜਸਵੀਰ ਖੋਖਰ, ਜਸਵਿੰਦਰ ਸਿੰਘ ਸੌਜਾ, ਜਗਤਾਰ ਸਿੰਘ ਸ਼ਾਹਪੁਰ ਅਤੇ ਭੁਪਿੰਦਰ ਸਿੰਘ ਸਾਧੋਹੇੜੀ ਨੇ ਕਿਹਾ ਕਿ ਕਾਮਿਆਂ ਵੱਲੋਂ ਸਹੀ ਸਮੇਂ ’ਤੇ ਲਿਆ ਗਿਆ ਇਹ ਫੈਸਲਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜੰਗਲਾਤ ਵਿਭਾਗ ਦੇ ਕੱਚੇ ਕਾਮਿਆਂ ਨੂੰ ਪੱਕਾ ਕਰਵਾਉਣ, ਉਨ੍ਹਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਜੰਗਲਾਤ ਵਿਭਾਗ ਨੂੰ ਮਜ਼ਬੂਤ ਬਣਾਉਣ ਲਈ ਸਮੂਹ ਕਾਮਿਆਂ ਦਾ ਇੱਕ ਮਜ਼ਬੂਤ ਜਥੇਬੰਦਕ ਮੰਚ ਹੇਠ ਇਕੱਠੇ ਹੋਣਾ ਸਮੇਂ ਦੀ ਮੁੱਖ ਲੋੜ ਹੈ।ਆਗੂਆਂ ਨੇ ਕਿਹਾ ਕਿ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਲਈ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਭਵਿੱਖ ਵਿੱਚ ਵੀ ਡਟ ਕੇ ਸੰਘਰਸ਼ ਕੀਤਾ ਜਾਵੇਗਾ ਅਤੇ ਕਾਮਿਆਂ ਨੂੰ ਕਿਸੇ ਵੀ ਪੱਧਰ ’ਤੇ ਇਕੱਲਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ‘ਜੀ ਆਇਆਂ ਨੂੰ’ ਆਖਦਿਆਂ ਵਿਸ਼ਵਾਸ ਦਿਵਾਇਆ ਕਿ ਯੂਨੀਅਨ ਉਨ੍ਹਾਂ ਦੇ ਹੱਕਾਂ ਲਈ ਪੂਰੀ ਮਜ਼ਬੂਤੀ ਨਾਲ ਪਹਿਰਾ ਦੇਵੇਗੀ।ਇਸ ਉਪਰੰਤ ਰੇਂਜ ਭਾਦਸੋਂ ਦੀ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਚੋਣ ਦੌਰਾਨ ਪ੍ਰਗਟ ਸਿੰਘ ਰਾਮਗੜ੍ਹ ਨੂੰ ਪ੍ਰਧਾਨ, ਗੁਰਮੀਤ ਸਿੰਘ ਮੱਲੇਵਾਲ ਨੂੰ ਸੀਨੀਅਰ ਮੀਤ ਪ੍ਰਧਾਨ, ਹਾਕਮ ਖਾਨ ਅਤੇ ਜਸਪਾਲ ਕੌਰ ਨੂੰ ਮੀਤ ਪ੍ਰਧਾਨ, ਰਾਮ ਸਿੰਘ ਲੋਪੇ, ਜਸਬੀਰ ਕੌਰ ਮਾਂਗੇਵਾਲ ਅਤੇ ਅਵਤਾਰ ਸਿੰਘ ਸੁਧੇਵਾਲ ਨੂੰ ਅਹੁਦੇਦਾਰ ਚੁਣਿਆ ਗਿਆ।ਇਸੇ ਤਰ੍ਹਾਂ ਜੋਗਾ ਸਿੰਘ ਵਜੀਦਪੁਰ ਨੂੰ ਜਨਰਲ ਸਕੱਤਰ, ਗੁਰਸੇਵਕ ਸਿੰਘ ਰਾਮਗੜ੍ਹ ਨੂੰ ਸਹਾਇਕ ਸਕੱਤਰ, ਜਰਨੈਲ ਸਿੰਘ ਹੱਲੋਤਾਲੀ ਨੂੰ ਵਿੱਤ ਸਕੱਤਰ, ਬੱਧ ਸਿੰਘ ਨੂੰ ਸਹਾਇਕ ਸਕੱਤਰ, ਲਖਵਿੰਦਰ ਸਿੰਘ ਮਾਂਗੇਵਾਲ ਨੂੰ ਪ੍ਰਚਾਰ ਸਕੱਤਰ, ਮੇਘ ਸਿੰਘ ਨੂੰ ਪ੍ਰੈੱਸ ਸਕੱਤਰ ਅਤੇ ਭਾਨ ਸਿੰਘ ਅਗੋਲ ਨੂੰ ਜਥੇਬੰਦਕ ਸਕੱਤਰ ਚੁਣਿਆ ਗਿਆ।ਇਸ ਤੋਂ ਇਲਾਵਾ ਗੁਰਵੰਤ ਸਿੰਘ, ਬਲਵੀਰ ਖਾਨ, ਰੂਪ ਸਿੰਘ ਨੂੰ ਸਲਾਹਕਾਰ ਅਤੇ ਕੁਲਦੀਪ ਕੌਰ ਤੇ ਅਮਰਜੀਤ ਕੌਰ ਨੂੰ ਕਮੇਟੀ ਮੈਂਬਰ ਚੁਣਿਆ ਗਿਆ।ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਰਾਮਗੜ੍ਹ ਨੇ ਯੂਨੀਅਨ ਦੇ ਆਗੂਆਂ ਅਤੇ ਸਮੁੱਚੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਅਤੇ ਹੱਕਾਂ ਲਈ ਡਟ ਕੇ ਪਹਿਰਾ ਦਿੱਤਾ ਜਾਵੇਗਾ ਅਤੇ ਮੰਗਾਂ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਇਸ ਮੌਕੇ ਗੁਰਮੇਲ ਸਿੰਘ ਬਿਸ਼ਨਪੁਰ, ਮੇਜਰ ਸਿੰਘ, ਲਖਵੀਰ ਸਿੰਘ, ਅੰਗਰੇਜ ਸਿੰਘ, ਗੋਗੀ ਸਿੰਘ ਨਾਭਾ, ਅਮਰੀਕ ਸਿੰਘ, ਬਲਕਾਰ ਸਿੰਘ, ਪਰਮਜੀਤ ਕੌਰ, ਕੁਲਦੀਪ ਕੌਰ, ਜਸਵੀਰ ਕੌਰ, ਅਮਰਜੀਤ ਕੌਰ, ਗੁਰਪ੍ਰੀਤ ਕੌਰ, ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿੱਚ ਜੰਗਲਾਤ ਕਾਮੇ ਅਤੇ ਯੂਨੀਅਨ ਆਗੂ ਹਾਜ਼ਰ ਸਨ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *