ਜੰਗਲਾਤ ਵਿਭਾਗ ਦੀ ਜ਼ਮੀਨ ‘ਤੇ ਸਾਲਾਂ ਤੋਂ ਬਣਿਆ ਛੱਪੜ ਬਣਿਆ ਖਤਰਾ, ਵਨ ਰੇਂਜ ਅਫਸਰ ਨੇ ਸਖ਼ਤ ਕਾਰਵਾਈ ਦਾ ਦਿੱਤਾ ਭਰੋਸਾ

Spread the love
ਸੁਲਤਾਨਪੁਰ ਲੋਧੀ, ਤਲਵੰਡੀ ਚੌਧਰੀਆਂ ਰੋਡ (ਰਣਜੀਤ ਸਿੰਘ ਚੰਦੀ):=ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਰੋਡ ‘ਤੇ ਇੱਕ ਨਿੱਜੀ ਸਕੂਲ ਦੇ ਨੇੜੇ ਜੰਗਲਾਤ ਵਿਭਾਗ ਦੀ ਜ਼ਮੀਨ ਵਿੱਚ ਸਾਲਾਂ ਤੋਂ ਬਣਿਆ ਛੱਪੜ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਸੜਕ ਦੇ ਬਿਲਕੁਲ ਨਾਲ ਸਥਿਤ ਇਹ ਛੱਪੜ ਹਰ ਵੇਲੇ ਹਾਦਸੇ ਨੂੰ ਸੱਦਾ ਦੇ ਰਿਹਾ ਹੈ, ਜਦਕਿ ਸਕੂਲ ਵਿੱਚ ਆਉਣ-ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਵੀ ਖਤਰੇ ਵਿੱਚ ਦਿਖਾਈ ਦੇ ਰਹੀ ਹੈ।ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਹ ਛੱਪੜ ਕਾਫ਼ੀ ਲੰਮੇ ਸਮੇਂ ਤੋਂ ਮੌਜੂਦ ਹੈ, ਪਰ ਇਸ ਵੱਲ ਕਿਸੇ ਵੀ ਸੰਬੰਧਿਤ ਅਧਿਕਾਰੀ ਵੱਲੋਂ ਧਿਆਨ ਨਹੀਂ ਦਿੱਤਾ ਗਿਆ। ਲੋਕਾਂ ਅਨੁਸਾਰ ਜੇਕਰ ਕੋਈ ਬੱਚਾ ਜਾਂ ਰਾਹਗੀਰ ਅਚਾਨਕ ਇਸ ਵਿੱਚ ਡਿੱਗ ਪਵੇ ਤਾਂ ਵੱਡਾ ਹਾਦਸਾ ਵਾਪਰ ਸਕਦਾ ਹੈ। ਇਸ ਤੋਂ ਇਲਾਵਾ ਖੜ੍ਹੇ ਪਾਣੀ ਕਾਰਨ ਮੱਛਰਾਂ ਦੀ ਪੈਦਾਵਾਰ ਅਤੇ ਗੰਦਗੀ ਵੀ ਵਧ ਰਹੀ ਹੈ।ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਜੇਕਰ ਇਹ ਜ਼ਮੀਨ ਜੰਗਲਾਤ ਵਿਭਾਗ ਦੀ ਮਲਕੀਅਤ ਹੈ ਤਾਂ ਇਸ ਦੀ ਸੁਰੱਖਿਆ ਅਤੇ ਸੰਭਾਲ ਲਈ ਵਿਭਾਗ ਨੂੰ ਸਮੇਂ ਸਿਰ ਕਦਮ ਚੁੱਕਣੇ ਚਾਹੀਦੇ ਸਨ। ਸਾਲਾਂ ਤੋਂ ਬਣੇ ਇਸ ਛੱਪੜ ਕਾਰਨ ਵਿਭਾਗ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ।ਵਨ ਰੇਂਜ ਅਫਸਰ ਸਸ਼ਪਾਲ ਸਿੰਘ ਦਾ ਪੱਖਜਦੋਂ ਇਸ ਸਬੰਧੀ ਵਨ ਰੇਂਜ ਅਫਸਰ ਸਸ਼ਪਾਲ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਜੇਕਰ ਜਾਂਚ ਦੌਰਾਨ ਕੋਈ ਗੈਰ-ਕਾਨੂੰਨੀ ਕਬਜ਼ਾ, ਖੁਦਾਈ ਜਾਂ ਜੰਗਲਾਤ ਵਿਭਾਗ ਦੀ ਜ਼ਮੀਨ ਦੀ ਦੁਰਵਰਤੋਂ ਸਾਹਮਣੇ ਆਉਂਦੀ ਹੈ ਤਾਂ ਨਿਯਮਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਅਤੇ ਜੰਗਲਾਤ ਵਿਭਾਗ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਛੱਪੜ ਨੂੰ ਜਲਦੀ ਭਰਵਾਏ ਅਤੇ ਲੋਕਾਂ, ਖਾਸ ਕਰਕੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ, ਤਾਂ ਜੋ ਕਿਸੇ ਅਣਸੁਖਾਵੇਂ ਹਾਦਸੇ ਤੋਂ ਪਹਿਲਾਂ ਹੀ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ।
  • Related Posts

    ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦਾ ਮੋਬਾਈਲ ਫੋਨ ਹੋਇਆ ਚੋਰੀ ਇਲਾਕੇ ਵਿੱਚ ਹੋਈ ਰਹੀ ਹੈ ਚਰਚਾ, ਕਿ ਜੇਕਰ ਡੈਨੀ ਬੰਡਾਲਾ ਵਰਗੇ ਵੱਡੇ ਨੇਤਾ ਵੀ ਸੁਰੱਖਿਅਤ ਨਹੀਂ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ ? 

    Spread the love

    Spread the loveਅੰਮ੍ਰਿਤਸਰ 22 ਜੁਲਾਈ( ਮਨਜੀਤ ਸਿੰਘ ਸ਼ੇਰਗਿਲ਼  )=ਹਲਕਾ ਜੰਡਿਆਲਾ ਗੁਰੂ ਵਿੱਚ ਚੋਰੀਆਂ ਕਰਨ ਦਾ ਸਿਲਸਿਲਾ ਖਤਮ ਹੋਣ ਦਾ ਨਾਮ ਨਹੀਂ ਲੈ ਰਿਹਾ। ਅੱਜ ਸਵੇਰੇ ਤੜਕਸਾਰ ਮਸ਼ਹੂਰ ਬਲਦੇਵ ਹਲਵਾਈ ਦੀ…

    ਬਰਨਾਲਾ ਲਾਠੀਚਾਰਜ ਦੇ ਵਿਰੋਧ ‘ਚ 23 ਜੁਲਾਈ ਨੂੰ ਪੰਜਾਬ ਭਰ ‘ਚ ਰੋਸ਼ ਪ੍ਰਦਰਸ਼ਨ ਮੁੱਖ ਮੰਤਰੀ ਦਾ ਪੁਤਲਾ ਫੂਕ ਕੇ ਮੰਗ ਪੱਤਰ ਸੌਂਪਿਆ ਜਾਵੇਗਾ: ਅਰੁਣ ਗਿੱਲ

    Spread the love

    Spread the love ਜਗਰਾਉਂ, 22 ਜੁਲਾਈ (ਜਸਵਿੰਦਰ ਸਿੰਘ ਡਾਂਗੀਆ): ਬਰਨਾਲਾ ਵਿਖੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਪੁਲਿਸ ਲਾਠੀਚਾਰਜ ਅਤੇ ਯੂਨੀਅਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਦੇ ਵਿਰੋਧ ਵਿੱਚ ਸਫਾਈ ਸੇਵਕ ਯੂਨੀਅਨ ਪੰਜਾਬ…

    Leave a Reply

    Your email address will not be published. Required fields are marked *