ਜੰਤਰ-ਮੰਤਰ ਲਾਠੀਚਾਰਜ ਦੇ ਵਿਰੋਧ ‘ਚ ਦੋਰਾਹਾ ਵਿਖੇ ਕਾਂਗਰਸ ਵੱਲੋਂ ਸੀਐਮ ਮਾਨ ਤੇ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਸਾੜੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਬੰਦ ਕਰਕੇ ਪੇਪਰ ਲੀਕ ਮਾਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ, ਮੋਦੀ, ਅਮਿਤ ਸ਼ਾਹ ਤੇ ਸਿੱਖਿਆ ਮੰਤਰੀ ਦੇਣ ਅਸਤੀਫ਼ੇ 

Spread the love
ਦੋਰਾਹਾ, 22 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ): ਦਿੱਲੀ ਦੇ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਪੰਜਾਬ ਕਾਂਗਰਸ ਵੱਲੋਂ ਦੋਰਾਹਾ ਦੇ ਬੇਅੰਤ ਸਿੰਘ ਚੌਂਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜੇ ਗਏ ਅਤੇ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਆਗੂ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਜੰਤਰ-ਮੰਤਰ ਵਿਖੇ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਲਾਠੀਚਾਰਜ ਕਰਨਾ ਲੋਕਤੰਤਰ ‘ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਵਿਦਿਆਰਥੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਹਰ ਪੱਧਰ ‘ਤੇ ਲੜੇਗੀ। ਕੋਟਲੀ ਨੇ ਦੋਸ਼ ਲਗਾਇਆ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਇੱਕ-ਦੂਜੇ ਦੀਆਂ ਏ ਅਤੇ ਬੀ ਟੀਮਾਂ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੋ ਰਵੱਈਆ ਭਾਜਪਾ ਅਪਣਾ ਰਹੀ ਹੈ, ਉਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਅਪਣਾ ਰਹੀ ਹੈ ਅਤੇ ਦੋਵਾਂ ਦਾ ਦੋਹਰਾ ਚਿਹਰਾ ਹੁਣ ਲੋਕਾਂ ਸਾਹਮਣੇ ਆ ਚੁੱਕਾ ਹੈ।ਉਨ੍ਹਾਂ ਕਿਹਾ ਕਿ ਖੰਨਾ ਵਿੱਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਧਰਨਾ ਦੇ ਰਹੇ ਮਨਰੇਗਾ ਵਰਕਰਾਂ ‘ਤੇ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵੀ ਇਸੇ ਸੋਚ ਨੂੰ ਦਰਸਾਉਂਦੀ ਹੈ। ਇਸ ਤੋਂ ਇਲਾਵਾ ਪੰਜਾਬ ਵਿੱਚ ਭਰਤੀ ਪ੍ਰੀਖਿਆਵਾਂ ਅਤੇ ਪੇਪਰ ਲੀਕ ਮਾਮਲਿਆਂ ਦੇ ਘਪਲੇ ਵੀ ਕਿਸੇ ਤੋਂ ਲੁਕੇ ਨਹੀਂ ਹਨ। ਕੋਟਲੀ ਨੇ ਕਿਹਾ ਕਿ ਜੇਕਰ ਸਰਕਾਰ ਨੈਤਿਕਤਾ ਦੇ ਆਧਾਰ ‘ਤੇ ਕੰਮ ਕਰਦੀ ਹੈ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਕਾਂਗਰਸ ਹਮੇਸ਼ਾ ਉਨ੍ਹਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਗੇ ਵੀ ਲੜਦੀ ਰਹੇਗੀ।ਕਾਂਗਰਸੀ ਆਗੂ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਦੇਸ਼ ਦੇ ਪੜ੍ਹੇ-ਲਿਖੇ ਨੌਜਵਾਨਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ, ਪਰ ਸਰਕਾਰਾਂ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਪੁਲਿਸ ਦੀਆਂ ਲਾਠੀਆਂ ਨਾਲ ਉਨ੍ਹਾਂ ਦੀ ਆਵਾਜ਼ ਦਬਾ ਰਹੀਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਵਿੱਚ ਨੀਟ NEET ਪੇਪਰ ਲੀਕ ਅਤੇ ਪੰਜਾਬ ਵਿੱਚ ਫਾਰਮਾਸਿਸਟ ਭਰਤੀ ਪ੍ਰੀਖਿਆ, ਬਾਰ੍ਹਵੀਂ ਅੰਗਰੇਜ਼ੀ, ਪੀਐਸਟੈਟ PSTET ਅਤੇ ਗਰੁੱਪ-ਬੀ ਸਮੇਤ ਕਈ ਪੇਪਰ ਲੀਕ ਮਾਮਲਿਆਂ ਨੇ ਲੱਖਾਂ ਨੌਜਵਾਨਾਂ ਦਾ ਭਵਿੱਖ ਦਾਅ ‘ਤੇ ਲਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੇਪਰ ਲੀਕ ਹੁੰਦੇ ਹਨ, ਫਿਰ ਸਰਕਾਰਾਂ ਚੁੱਪ ਰਹਿੰਦੀਆਂ ਹਨ ਅਤੇ ਆਖ਼ਰਕਾਰ ਵਿਦਿਆਰਥੀਆਂ ਨੂੰ ਆਪਣੇ ਹੱਕਾਂ ਲਈ ਸੜਕਾਂ ‘ਤੇ ਉਤਰਨਾ ਪੈਂਦਾ ਹੈ।ਉਨ੍ਹਾਂ ਮੰਗ ਕੀਤੀ ਕਿ ਸਾਰੇ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਅਤੇ ਸਮੇਂਬੱਧ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹਾ ਖਿਲਵਾੜ ਤੁਰੰਤ ਬੰਦ ਕੀਤਾ ਜਾਵੇ।ਇਸ ਮੌਕੇ ਬੰਤ ਸਿੰਘ ਦਬੁਰਜੀ, ਮਨਦੀਪ ਸਿੰਘ ਮਾਂਗਟ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
  • Related Posts

    ਸਮੂਹ ਨਗਰ ਕੌਂਸਲਾਂ ਵਿੱਚ ਤੁਰੰਤ ਸਫ਼ਾਈ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ ਫਿਰੋਜਪੁਰ

    Spread the love

    Spread the love ਫਿਰੋਜ਼ਪੁਰ, 23 ਜੁਲਾਈ (ਅਸ਼ੋਕ ਭਾਰਦਵਾਜ)-ਨਗਰ ਕੌਂਸਲਾਂ ਫਿਰੋਜ਼ਪੁਰ/ਜ਼ੀਰਾ/ਗੁਰੂਹਰਸਹਾਏ ਅਤੇ ਨਗਰ ਪੰਚਾਇਤ ਮਮਦੋਟ/ਮੱਖੂ/ਮੱਲਾਂਵਾਲਾ/ਤਲਵੰਡੀ ਭਾਈ/ਮੁੱਦਕੀ ਦੇ ਅਧਿਕਾਰ ਖੇਤਰ ਵਿੱਚ ਸਫਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਨਿਯਮਤ ਸਫਾਈ ਅਤੇ ਠੋਸ…

    ਝਾੜੂ ਰੁਕੀ ਤਾਂ ਸ਼ਹਿਰ ਰੋਇਆ; ਹੱਕਾਂ ਦੀ ਜੰਗ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕੀਤਾ ਬਰਨਾਲਾ ‘ਚ ਸਫ਼ਾਈ ਕਾਮਿਆਂ ‘ਤੇ ਪੁਲਿਸ ਵੱਲੋਂ ਬਲ ਪ੍ਰਯੋਗ ਦੇ ਦੋਸ਼; ਜ਼ਖ਼ਮੀ ਮਜ਼ਦੂਰਾਂ ਦੇ ਹੱਕ ‘ਚ ਜੈਤੋ ਦੀਆਂ ਸੜਕਾਂ ‘ਤੇ ਫੁੱਟਿਆ ਰੋਸ

    Spread the love

    Spread the love ਜੈਤੋ, 23 ਜੁਲਾਈ (ਮਨਜੀਤ ਸਿੰਘ ਢੱਲਾ):=ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਪਿਛਲੇ 15 ਦਿਨਾਂ ਤੋਂ ਚੱਲ ਰਹੀ ਹੜਤਾਲ ਬੁੱਧਵਾਰ ਨੂੰ ਜੈਤੋ ਵਿੱਚ…

    Leave a Reply

    Your email address will not be published. Required fields are marked *