ਝਲੂਰ ਧਾਮ ਦੀ ਸੇਵਾ ਅਤੇ ਪਿੰਡ ਦੇ ਵਿਕਾਸ ਲਈ ਇੱਕ ਹੋਰ ਅਹਿਮ ਕਦਮ ਸੰਸਦ ਮੈਂਬਰ ਮੀਤ ਹੇਅਰ ਨੇ ਗਊਸ਼ਾਲਾ ਦਾ ਨੀਂਹ ਪੱਥਰ ਰੱਖਿਆ, ਛੱਪੜ ਦੇ ਨਵੀਨੀਕਰਨ ਕਾਰਜ ਦੀ ਕਰਵਾਈ ਸ਼ੁਰੂਆਤ

Spread the love
5 ਸਤੰਬਰ 2026 | ਬਲਵੰਤ ਸਿੰਘ ਸਿੱਧੂ | ਬਰਨਾਲਾ  ਬਰਨਾਲਾ ਦੇ ਪਿੰਡ ਝਲੂਰ ਵਿਖੇ ਸਥਿਤ ਪਵਿੱਤਰ ਝਲੂਰ ਧਾਮ ਦੀ ਸੇਵਾ ਅਤੇ ਪਿੰਡ ਦੇ ਵਿਕਾਸ ਨੂੰ ਹੋਰ ਗਤੀ ਦੇਣ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ। ਕੈਟਲ ਫੇਅਰ ਫੰਡ ਤਹਿਤ ਅਤੇ ਸਵਾਮੀ ਸ਼੍ਰੀ ਅੰਮ੍ਰਿਤਾ ਨੰਦ ਜੀ ਦੇ ਅਸ਼ੀਰਵਾਦ ਨਾਲ ਬਣਨ ਵਾਲੀ ਗਊਸ਼ਾਲਾ ਦਾ ਨੀਂਹ ਪੱਥਰ ਸੰਸਦ ਮੈਂਬਰ ਮੀਤ ਹੇਅਰ ਜੀ ਵੱਲੋਂ ਰੱਖਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਪਿੰਡ ਦੇ ਛੱਪੜ ਦੇ ਨਵੀਨੀਕਰਨ ਦੇ ਵਿਕਾਸ ਕਾਰਜ ਦੀ ਵੀ ਸ਼ੁਰੂਆਤ ਕਰਵਾਈ ਗਈ।ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਝਲੂਰ ਧਾਮ ਦੀ ਸੇਵਾ ਅਤੇ ਪਿੰਡ ਦੇ ਵਿਕਾਸ ਨਾਲ ਜੁੜੇ ਇਹ ਕਾਰਜ ਇਲਾਕੇ ਲਈ ਬਹੁਤ ਮਹੱਤਵਪੂਰਨ ਹਨ। ਗਊਸ਼ਾਲਾ ਦੇ ਨਿਰਮਾਣ ਨਾਲ ਗਊ ਸੇਵਾ ਨੂੰ ਹੋਰ ਮਜ਼ਬੂਤੀ ਮਿਲੇਗੀ, ਜਦਕਿ ਛੱਪੜ ਦੇ ਨਵੀਨੀਕਰਨ ਨਾਲ ਪਿੰਡ ਦੀ ਸੁੰਦਰਤਾ ਦੇ ਨਾਲ-ਨਾਲ ਵਾਤਾਵਰਣ ਵਿੱਚ ਵੀ ਸੁਧਾਰ ਆਵੇਗਾ।ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਦੇ ਨਾਲ ਧਾਰਮਿਕ ਅਤੇ ਸਮਾਜਿਕ ਸਥਾਨਾਂ ਦੇ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਝਲੂਰ ਧਾਮ ਨਾਲ ਸੰਗਤ ਦੀ ਡੂੰਘੀ ਆਸਥਾ ਜੁੜੀ ਹੋਈ ਹੈ ਅਤੇ ਇੱਥੇ ਹੋ ਰਹੇ ਵਿਕਾਸ ਕਾਰਜ ਸੰਗਤ ਲਈ ਵੱਡੀ ਸਹੂਲਤ ਸਾਬਤ ਹੋਣਗੇ।ਇਸ ਮੌਕੇ ਸਵਾਮੀ ਸ਼੍ਰੀ ਅਨੰਤਾ ਨੰਦ ਜੀ, ਹਲਕਾ ਇੰਚਾਰਜ ਹਰਿੰਦਰ ਧਾਲੀਵਾਲ ਜੀ, ਸਰਪੰਚ ਪਰਗਟ ਸਿੰਘ ਲਾਡੀ ਜੀ, ਮੈਂਬਰ ਪੰਚਾਇਤ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਅਤੇ ਪਿੰਡ ਵਾਸੀ ਮੌਜੂਦ ਰਹੇ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *