ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ ਕੈਂਪ ਲਗਾਇਆ ਪਸ਼ੂ ਪਾਲਕਾਂ ਨੂੰ ਕੇਸੀਸੀ ਕਾਰਡ ਬਣਵਾ ਕੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕੀਤਾ ਪ੍ਰੇਰਿਤ

Spread the love
ਕੁਰਾਲੀ 25ਸਤੰਬਰ (ਜਗਦੇਵ ਸਿੰਘ ) ਪਿੰਡ ਝਿੰਗੜਾ ਕਲਾਂ ਵਿਖੇ ਕਿਸਾਨ ਕ੍ਰੈਡਿਟ ਕਾਰਡ (KCC) ਸਬੰਧੀ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ ਪਸ਼ੂ ਪਾਲਕਾਂ ਨੂੰ ਕਿਸਾਨ ਕ੍ਰੈਡਿਟ ਕਾਰਡ ਬਣਵਾਉਣ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।ਕੈਂਪ ਵਿੱਚ ਸ਼੍ਰੀ ਅਖਿਲ ਚੌਹਾਨ, ਬੈਂਕ ਆਫ ਮਹਾਰਾਸ਼ਟਰ, ਬ੍ਰਾਂਚ ਕੁਰਾਲੀ ਅਤੇ ਸੰਜੀਵ ਕੁਮਾਰ, ਵੀ.ਓ.ਐੱਮ. ਕੁਰਾਲੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਪਸ਼ੂ ਪਾਲਕਾਂ ਨੂੰ ਦੱਸਿਆ ਗਿਆ ਕਿ ਕੇਸੀਸੀ ਕਾਰਡ ਸਕੀਮ ਤਹਿਤ ਘੱਟ ਵਿਆਜ ਦਰ ’ਤੇ ਪਸ਼ੂ ਪਾਲਣ ਨਾਲ ਸਬੰਧਤ ਲੋੜਾਂ ਲਈ ਕਰਜ਼ਾ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।ਇਸ ਮੌਕੇ ਡਾ. ਗੁਰਨਾਮ ਸਿੰਘ ਵੱਲੋਂ ਪਸ਼ੂ ਪਾਲਣ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਬੱਕਰੀ ਪਾਲਣ, ਸੂਰ ਪਾਲਣ ਅਤੇ ਪਸ਼ੂਆਂ ਲਈ ਸ਼ੈੱਡ ਬਣਾਉਣ ਆਦਿ ਸਬੰਧੀ ਸਰਕਾਰੀ ਸਕੀਮਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ।ਇਸ ਤੋਂ ਇਲਾਵਾ ਪਸ਼ੂਆਂ ਨੂੰ ਵੱਖ-ਵੱਖ ਬਿਮਾਰੀਆਂ ਤੋਂ ਬਚਾਉਣ ਲਈ ਵੈਕਸੀਨੇਸ਼ਨ ਅਤੇ ਟੀਕਾਕਰਨ, ਬਿਮਾਰੀਆਂ ਤੋਂ ਬਚਾਅ, ਚਿੱਚੜਾਂ ਤੋਂ ਸੁਰੱਖਿਆ ਅਤੇ ਪਸ਼ੂਆਂ ਨੂੰ ਸੰਤੁਲਿਤ ਖੁਰਾਕ ਦੇਣ ਸਬੰਧੀ ਵੀ ਜ਼ਰੂਰੀ ਜਾਣਕਾਰੀ ਦਿੱਤੀ ਗਈ। ਕੈਂਪ ਦੇ ਅੰਤ ਵਿੱਚ ਰਾਜਵੀਰ ਸਿੰਘ, ਵੈਟਰਨਰੀ ਇੰਸਪੈਕਟਰ, ਸੀਵੀਡੀ ਝਿੰਗੜਾ ਕਲਾਂ ਵੱਲੋਂ ਕੈਂਪ ਵਿੱਚ ਪਹੁੰਚੇ ਸਮੂਹ ਪਸ਼ੂ ਪਾਲਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਗਿਆ। ਇਸ ਉਪਰੰਤ ਪਸ਼ੂ ਪਾਲਕਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
  • Related Posts

    ਪੰਜਾਬ ਦੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਨਵਾਂ ਪੰਜਾਬੀ ਗੀਤ “ਮਾਂ” ਜਲਦ ਹੀ ਸਰੋਤਿਆਂ ਦੇ ਰੂਬਰੂ ਕੀਤਾ ਜਾਵੇਗਾ ਸੂਦ ਵਿਰਕ ਲਾਈਵ ਪ੍ਰੋਡਕਸ਼ਨ ਦੀ ਨਵੀਂ ਪੇਸ਼ਕਸ਼: ਗੀਤਕਾਰ ਮਹਿੰਦਰ ਸੂਦ ਵਿਰਕ ਦਾ ਭਾਵਪੂਰਤ ਪੰਜਾਬੀ ਗੀਤ ‘ਮਾਂ’ ਹੋ ਰਿਹਾ ਹੈ ਰਿਲੀਜ਼

    Spread the love

    Spread the loveਫਗਵਾੜਾ ,ਵਿਰਕ 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਪੰਜਾਬੀ ਸਾਹਿਤ ਅਤੇ ਗੀਤਕਾਰੀ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਗੀਤਕਾਰ ਮਹਿੰਦਰ ਸੂਦ ਵਿਰਕ ਦਾ ਇੱਕ ਹੋਰ ਨਵਾਂ…

    ਸਰਜੀਵਨ ਲਤਾ ਸ਼ਰਮਾ ਸ਼੍ਰੀ ਬ੍ਰਾਹਮਣ ਸਭਾ ਮਹਿਲਾ ਵਿੰਗ ਪੰਜਾਬ ਦੀ ਕਾਰਜਕਾਰੀ ਪ੍ਰਧਾਨ ਬਣੀ। ਪੰਜਾਬ ਪ੍ਰਧਾਨ ਸੁਨੀਲ ਪਰਾਸ਼ਰ ਨੇ ਨਿਯੁਕਤੀ ਪੱਤਰ ਸੌਂਪਿਆ ਅਤੇ ਮਹਿਲਾ ਵਿੰਗ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਲਿਆ।

    Spread the love

    Spread the loveਫਗਵਾੜਾ, 26 ਸਤੰਬਰ (ਪ੍ਰੀਤ ਕੌਰ ਪ੍ਰੀਤੀ) ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਔਰਤਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ, ਸ਼੍ਰੀ ਬ੍ਰਾਹਮਣ ਸਭਾ ਪੰਜਾਬ (ਰਜਿਸਟਰਡ) ਨੇ ਫਗਵਾੜਾ ਦੀ ਸਰਜੀਵਨ ਲਤਾ…

    Leave a Reply

    Your email address will not be published. Required fields are marked *