ਝੁੱਗੀਆਂ-ਝੌਂਪੜੀਆਂ ਦੇ ਦਰਦ ਨੂੰ ਮਹਿਸੂਸ ਕਰਦਿਆਂ ਪ੍ਰੇਮ ਸਿੰਘ ਭੰਗੂ ਨੇ ਪਾਈ ਮਨੁੱਖਤਾ ਦੀ ਨਵੀਂ ਪਿਰਤ ਲੋੜਵੰਦ ਪਰਿਵਾਰਾਂ ਨਾਲ ਰੱਖੜੀ ਦਾ ਤਿਉਹਾਰ ਮਨਾਕੇ ਸਮਾਜ ਸੇਵਾ ਨੂੰ ਦਿੱਤਾ ਵੱਖਰਾ ਰੂਪ

Spread the love
ਜਗਰਾਉਂ:28 ਅਗਸਤ (ਜਸਵਿੰਦਰ ਸਿੰਘ ਡਾਂਗੀਆ) ਅੱਜ ਦੇ ਦੌਰ ਵਿੱਚ ਜਦੋਂ ਸਮਾਜ ਸੇਵਾ ਵੀ ਕਈ ਵਾਰ ਸਿਰਫ਼ ਦਿਖਾਵੇ ਅਤੇ ਤਸਵੀਰਾਂ ਤੱਕ ਸੀਮਤ ਹੋ ਕੇ ਰਹਿ ਜਾਂਦੀ ਹੈ, ਉੱਥੇ ਸ਼ਹੀਦ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਸੋਸ਼ਲ ਐਂਡ ਵੈਲਫੇਅਰ ਸੋਸਾਇਟੀ ਪੰਜਾਬ ਦੇ ਪ੍ਰਧਾਨ ਅਤੇ ਵਾਤਾਵਰਣ ਪ੍ਰੇਮੀ ਰਿਟਾਇਰਡ ਇੰਸਪੈਕਟਰ ਸ. ਪ੍ਰੇਮ ਸਿੰਘ ਭੰਗੂ ਨੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਲੋੜਵੰਦ ਪਰਿਵਾਰਾਂ ਨਾਲ ਰੱਖੜੀ ਦਾ ਤਿਉਹਾਰ ਮਨਾਕੇ ਮਨੁੱਖਤਾ ਅਤੇ ਸਾਂਝ ਦੀ ਇੱਕ ਵੱਖਰੀ ਪਿਰਤ ਪਾਈ ਹੈ। ਭੰਗੂ ਵੱਲੋਂ ਲੋੜਵੰਦ ਪਰਿਵਾਰਾਂ ਦੇ ਵਿਚ ਜਾ ਕੇ ਉਨ੍ਹਾਂ ਨਾਲ ਰੱਖੜੀ ਦਾ ਤਿਉਹਾਰ ਮਨਾਉਣਾ, ਉਨ੍ਹਾਂ ਨਾਲ ਸਮਾਂ ਬਿਤਾਉਣਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝਣਾ ਸਿਰਫ਼ ਇੱਕ ਸਮਾਜ ਸੇਵੀ ਉਪਰਾਲਾ ਹੀ ਨਹੀਂ, ਸਗੋਂ ਸਮਾਜ ਦੇ ਉਸ ਵਰਗ ਨਾਲ ਖੜ੍ਹਨ ਦਾ ਸੁਨੇਹਾ ਹੈ, ਜਿਸ ਦੀਆਂ ਮੁਸ਼ਕਲਾਂ ਅਕਸਰ ਵੱਡੀਆਂ-ਵੱਡੀਆਂ ਗੱਲਾਂ ਦੇ ਸ਼ੋਰ ਵਿੱਚ ਦੱਬ ਕੇ ਰਹਿ ਜਾਂਦੀਆਂ ਹਨ।. ਪ੍ਰੇਮ ਸਿੰਘ ਭੰਗੂ ਨੇ ਕਿਹਾ ਕਿ ਸਮਾਜ ਸੇਵਾ ਦਾ ਅਸਲ ਮਤਲਬ ਸਿਰਫ਼ ਸਹਾਇਤਾ ਦਾ ਐਲਾਨ ਕਰਨਾ ਨਹੀਂ, ਸਗੋਂ ਲੋੜਵੰਦ ਦੇ ਦੁੱਖ-ਸੁੱਖ ਵਿੱਚ ਉਸਦੇ ਨਾਲ ਖੜ੍ਹਨਾ ਹੈ। ਝੁੱਗੀਆਂ-ਝੌਂਪੜੀਆਂ ਵਿੱਚ ਰਹਿਣ ਵਾਲੇ ਪਰਿਵਾਰ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਅਣਦੇਖਾ ਕਰਨਾ ਮਨੁੱਖਤਾ ਨਾਲ ਇਨਸਾਫ਼ ਨਹੀਂ। ਵਾਤਾਵਰਣ ਪ੍ਰੇਮੀ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਸ. ਭੰਗੂ ਨੇ ਮਨੁੱਖੀ ਭਲਾਈ ਅਤੇ ਵਾਤਾਵਰਣ ਸੰਭਾਲ ਨੂੰ ਇੱਕ-ਦੂਜੇ ਨਾਲ ਜੋੜਦਿਆਂ ਇਹ ਸੁਨੇਹਾ ਦਿੱਤਾ ਕਿ ਧਰਤੀ ਦੀ ਸੰਭਾਲ ਦੇ ਨਾਲ ਮਨੁੱਖਤਾ ਦੀ ਸੰਭਾਲ ਵੀ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਦੇ ਇਸ ਉਪਰਾਲੇ ਦੀ ਮੌਕੇ ’ਤੇ ਮੌਜੂਦ ਆਗੂਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਸ਼ਲਾਘਾ ਕੀਤੀ ਗਈ ਅਤੇ ਕਿਹਾ ਗਿਆ ਕਿ ਅਜਿਹੇ ਕਾਰਜ ਸਮਾਜ ਦੇ ਹੋਰਨਾਂ ਸਮਰੱਥ ਲੋਕਾਂ ਨੂੰ ਵੀ ਲੋੜਵੰਦਾਂ ਦੀ ਬਾਂਹ ਫੜਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਚੇਅਰਮੈਨ ਜਗਦੀਪ ਸਿੰਘ ਗਿੱਲ, ਸਰਪੰਚ ਜਗਦੀਸ਼ ਸ਼ਰਮਾ ਗ਼ਾਲਿਬ ਰਣ ਸਿੰਘ, ਸਰਪੰਚ ਗੁਰਚਰਨ ਸਿੰਘ ਗਿਆਨੀ ਗ਼ਾਲਿਬ ਕਲਾਂ, ਸਰਪੰਚ ਚਰਨਪ੍ਰੀਤ ਸਿੰਘ ਕੋਠੇ ਜੀਵਾ, ਸਰਪੰਚ ਕੁਲਦੀਪ ਸਿੰਘ ਸਿੱਧਵਾਂ, ਸਰਪੰਚ ਸੁਰਜੀਤ ਸਿੰਘ ਅਖਾੜਾ, ਬਰਕਪਾਲ ਸਿੰਘ ਲੀਲਾਂ, ਸਰਪੰਚ ਕਰਮਜੀਤ ਸਿੰਘ ਕੋਠੇ ਸ਼ੇਰਜੰਗ, ਸਰਪੰਚ ਗੁਰਮੇਲ ਸਿੰਘ ਭੰਮੀਪੁਰਾ, ਸਰਪੰਚ ਅਜੀਤਪਾਲ ਸਿੰਘ ਟੋਨੀ ਅਮਰਗੜ੍ਹ ਕਲੇਰ, ਸਰਪੰਚ ਜੀਤ ਸਿੰਘ ਸਿਵੀਆਂ, ਹਨੀ ਗਰੇਵਾਲ, ਅਰਸ਼ ਸੇਖੋਂ, ਦੀਪਕ ਸ਼ਰਮਾ, ਗਗਨਾ ਕੋਠੇ ਫਤਿਹਦੀਨ ਆਦਿ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *