ਟਾਰਗੇਟ ਕਿਲਿੰਗ ਲਈ ਆਏ ਖੱਤਰੀ ਗੈਂਗ ਦੇ 3 ਸ਼ੂਟਰ ਹਥਿਆਰਾਂ ਸਮੇਤ ਕਾਬੂ, ਮੁੱਠਭੇੜ ਦੌਰਾਨ 2 ਸ਼ੂਟਰ ਤੇ 1 ਪੁਲਿਸ ਜਵਾਨ ਜ਼ਖ਼ਮੀ

Spread the love
ਨਵਾਂਸ਼ਹਿਰ, 8 ਅਗਸਤ (ਜਤਿੰਦਰਪਾਲ ਸਿੰਘ ਕਲੇਰ) :ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਮਾੜੇ ਅਨਸਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਛੇੜੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਨਵਾਂਸ਼ਹਿਰ ਵਿਖੇ ਇੱਕ ਵਿਅਕਤੀ ਦਾ ਕਤਲ ਕਰਨ ਆਏ ਤਿੰਨ ਸ਼ੂਟਰਾਂ ਨੂੰ ਅਸਲੇ ਸਮੇਤ ਕਾਬੂ ਕਰ ਲਿਆ ਹੈ। ਪੁਲਿਸ ਅਤੇ ਸ਼ੂਟਰਾਂ ਵਿਚਾਲੇ ਹੋਈ ਮੁੱਠਭੇੜ ਦੌਰਾਨ ਗੋਲੀ ਲੱਗਣ ਨਾਲ ਦੋ ਸ਼ੂਟਰ ਅਤੇ ਇੱਕ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਪੁਲਿਸ ਮਹਿਕਮਾ ਆਮ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਕਪਤਾਨ ਪੁਲਿਸ (ਜਾਂਚ) ਸਰਬਜੀਤ ਸਿੰਘ ਬਾਹੀਆ ਦੀ ਦੇਖ-ਰੇਖ ਅਤੇ ਉਪ ਕਪਤਾਨ ਪੁਲਿਸ (ਜਾਂਚ) ਜਤਿੰਦਰ ਚੌਹਾਨ ਦੀਆਂ ਹਦਾਇਤਾਂ ‘ਤੇ ਅਮਲ ਕਰਦਿਆਂ ਅੰਜਾਮ ਦਿੱਤੀ ਗਈ ਹੈ।ਐਸ.ਐਸ.ਪੀ. ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਨਵਾਂਸ਼ਹਿਰ ਦੇ ਇੰਚਾਰਜ ਇੰਸਪੈਕਟਰ ਨੀਰਜ ਚੌਧਰੀ ਸਮੇਤ ਪੁਲਿਸ ਪਾਰਟੀ ਨੇ 7 ਅਗਸਤ 2026 ਨੂੰ ਮੂਸਾਪੁਰ ਫਾਟਕ ਨਵਾਂਸ਼ਹਿਰ ਕੋਲ ਮੋਟਰਸਾਈਕਲ ‘ਤੇ ਸਵਾਰ ਤਿੰਨ ਸ਼ੂਟਰਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜੋ ਕਿ ਇੱਥੇ ਇੱਕ ਵਿਅਕਤੀ ਦਾ ਕਤਲ ਕਰਨ ਆਏ ਸਨ। ਪੁਲਿਸ ਵੱਲੋਂ ਰੋਕਣ ‘ਤੇ ਸ਼ੂਟਰਾਂ ਨੇ ਜਾਨੋਂ ਮਾਰਨ ਦੀ ਨੀਅਤ ਨਾਲ ਪੁਲਿਸ ਟੀਮ ‘ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਦੋ ਸ਼ੂਟਰ ਜ਼ਖ਼ਮੀ ਹੋ ਗਏ, ਜਦਕਿ ਸ਼ੂਟਰਾਂ ਦੀ ਗੋਲੀ ਲੱਗਣ ਨਾਲ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਜ਼ਖ਼ਮੀ ਪੁਲਿਸ ਜਵਾਨ ਅਤੇ ਦੋਵਾਂ ਸ਼ੂਟਰਾਂ ਨੂੰ ਤੁਰੰਤ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ।ਕਾਬੂ ਕੀਤੇ ਗਏ ਸ਼ੂਟਰਾਂ ਦੀ ਪਛਾਣ ਅਜੇਵੀਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਉੜਾਪੜ (ਥਾਣਾ ਔੜ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ) ਅਤੇ ਅਜੇ ਪੁੱਤਰ ਬਿਹਾਰੀ ਵਾਸੀ ਵਾਰਡ ਨੰਬਰ 06 (ਜਲੰਧਰ) ਵਜੋਂ ਹੋਈ ਹੈ, ਜਦਕਿ ਮੌਕੇ ਤੋਂ ਮੋਟਰਸਾਈਕਲ ‘ਤੇ ਫਰਾਰ ਹੋਏ ਤੀਜੇ ਸ਼ੂਟਰ ਦੀ ਪਛਾਣ ਦਵਿੰਦਰ ਵਾਸੀ ਸਲੋਹ ਰੋਡ (ਨਵਾਂਸ਼ਹਿਰ) ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਨ੍ਹਾਂ ਵੱਲੋਂ ਜਿਸ ਵਿਅਕਤੀ ਦਾ ਕਤਲ ਕੀਤਾ ਜਾਣਾ ਸੀ, ਉਸ ਦੀ ਸਾਜ਼ਿਸ਼ ਵਿਦੇਸ਼ ਵਿੱਚ ਬੈਠੇ ਖੱਤਰੀ ਗੈਂਗ ਦੇ ਮੈਂਬਰਾਂ ਸਾਬੀ ਮੀਰਪੁਰ, ਪ੍ਰਨਵ ਸਹਿਗਲ ਉਰਫ਼ ਪਾਰੂ (ਵਾਸੀ ਨਵਾਂਸ਼ਹਿਰ) ਅਤੇ ਗੱਗੀ ਨੇ ਰਚੀ ਸੀ। ਸੀ.ਆਈ.ਏ. ਸਟਾਫ਼ ਦੀ ਟੀਮ ਨੇ ਬੜੀ ਨਿਡਰਤਾ ਅਤੇ ਦਲੇਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਹੋਏ ਉਕਤ ਵਿਅਕਤੀ ਦੀ ਜਾਨ ਬਚਾਈ ਅਤੇ ਜ਼ਿਲ੍ਹੇ ਵਿੱਚ ਇੱਕ ਵੱਡੀ ਵਾਰਦਾਤ ਹੋਣ ਤੋਂ ਟਾਲ ਦਿੱਤੀ।ਮੌਕੇ ਤੋਂ ਫੜੇ ਗਏ ਆਰੋਪੀਆਂ ਪਾਸੋਂ ਦੋ 30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ, 05 ਜਿੰਦਾ ਰੋਂਦ, 03 ਚੱਲੇ ਹੋਏ ਖ਼ੋਲ ਅਤੇ ਇੱਕ 9 ਐਮਐਮ ਗਲੋਕ ਪਿਸਤੌਲ ਸਮੇਤ ਇੱਕ ਮੈਗਜ਼ੀਨ, 5 ਜਿੰਦਾ ਰੋਂਦ ਅਤੇ 3 ਚੱਲੇ ਹੋਏ ਖ਼ੋਲ ਬਰਾਮਦ ਕੀਤੇ ਗਏ ਹਨ। ਆਰੋਪੀਆਂ ਦੇ ਅਪਰਾਧਿਕ ਰਿਕਾਰਡ ਦੀ ਜਾਂਚ ਕਰਨ ‘ਤੇ ਸਾਹਮਣੇ ਆਇਆ ਹੈ ਕਿ ਅਜੇਵੀਰ ਸਿੰਘ ਖ਼ਿਲਾਫ਼ ਪਹਿਲਾਂ ਕੋਈ ਪਰਚਾ ਦਰਜ ਨਹੀਂ ਹੈ, ਜਦਕਿ ਅਜੇ ਪੁੱਤਰ ਬਿਹਾਰੀ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਅਤੇ ਲੜਾਈ-ਝਗੜਿਆਂ ਦੇ 5 ਮੁਕੱਦਮੇ ਦਰਜ ਹਨ। ਫਰਾਰ ਦੋਸ਼ੀ ਦਵਿੰਦਰ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।ਇਸ ਵਾਰਦਾਤ ਸਬੰਧੀ ਥਾਣਾ ਸਿਟੀ ਨਵਾਂਸ਼ਹਿਰ ਵਿਖੇ ਆਰੋਪੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜ਼ਖ਼ਮੀ ਸ਼ੂਟਰਾਂ ਨੂੰ ਹਸਪਤਾਲ ਤੋਂ ਡਿਸਚਾਰਜ ਹੋਣ ਉਪਰੰਤ ਮੁਕੱਦਮੇ ਵਿੱਚ ਗ੍ਰਿਫ਼ਤਾਰ ਕਰਕੇ ਅਗਲੀ ਪੁੱਛਗਿੱਛ ਕੀਤੀ ਜਾਵੇਗੀ, ਜਦਕਿ ਫਰਾਰ ਸ਼ੂਟਰ ਦਵਿੰਦਰ ਨੂੰ ਦਬੋਚਣ ਲਈ ਵੱਖ-ਵੱਖ ਪੁਲਿਸ ਟੀਮਾਂ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।ਇਸ ਮੌਕੇ ਐਸ ਐਸ ਪੀ ਤੁਸ਼ਾਰ ਗੁਪਤਾ, ਐਸ ਪੀ(ਜਾਂਚ) ਸਰਬਜੀਤ ਬਾਹੀਆ ਅਤੇ ਹੋਰ ਪੁਲਿਸ ਮੁਲਾਜ਼ਮ ਹਸਪਤਾਲ ਵਿਖੇ ਪਹੁੰਚ ਕੇ ਜਖ਼ਮੀ ਹੋਏ ਪੁਲਿਸ ਮੁਲਾਜ਼ਮ ਦਾ ਹਾਲ ਚਾਲ ਪੁੱਛਿਆ ਅਤੇ ਉਸ ਦੀ ਹੌਸਲਾ ਅਫਜਾਈ ਕਰਦੇ ਹੋਏ।
  • Related Posts

    ਭਾਜਪਾ ਦੀ ਸਟੇਜ ਤੇ ਦੋ ਮਹਿਲਾਵਾਂ ਨੇ ਨਸ਼ਿਆਂ ਤੋਂ ਪੀੜਤ ਬੱਚਿਆਂ ਦਾ ਦਰਦ ਭਾਜਪਾ ਆਗੂ ਐਚ ਐਸ ਫੂਲਕਾ ਅੱਗੇ ਫਰੋਲਿਆ, ਸਟੇਜ ਤੇ ਭਾਵਕ ਹੋਈ ਔਰਤ                                        ‌

    Spread the love

    Spread the loveਤਪਾ ਮੰਡੀ 24 ਸਤੰਬਰ( ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਦੀ ਨਸ਼ਾ ਛੱਡੋ ਸੰਕਲਪ ਯਾਤਰਾ ਤਪਾ ਦੀ ਅਨਾਜ ਮੰਡੀ ਵਿੱਚ ਪਹੁੰਚੀ। ਸਮਾਗਮ ਦੌਰਾਨ ਭਾਜਪਾ ਆਗੂ ਐਚ ਐਸ ਫੂਲਕਾ ਨੂੰ…

    ਸ਼ਿਵਾਲਿਕ ਪਬਲਿਕ ਸਕੂਲ ਤਪਾ ਵਿਖੇ ਗਣੇਸ਼ ਚਤੁਰਥੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ

    Spread the love

    Spread the loveਤਪਾ ਮੰਡੀ 24  ਸਤੰਬਰ (ਗੋਲਡੀ ਵਿਆਸ) ਸਥਾਨਕ ਸ਼ਿਵਾਲਿਕ ਪਬਲਿਕ ਸਕੂਲ, ਵਿਖੇ ਗਣੇਸ਼ ਚਤੁਰਥੀ ਦਾ ਪਵਿੱਤਰ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿੱਚ ਭਗਵਾਨ ਗਣੇਸ਼ ਜੀ…

    Leave a Reply

    Your email address will not be published. Required fields are marked *