ਟੀ.ਐਸ.ਯੂ. ਵੱਲੋਂ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਅੜੀਅਲ ਵਤੀਰੇ ਵਿਰੁੱਧ ਜ਼ੋਰਦਾਰ ਧਰਨਾ।

Spread the love
 ਨੂਰਪੁਰ ਬੇਦੀ ਦਲਜੀਤ ਚਨੌਲੀ ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ ਪੰਜਾਬ ਦੇ ਸੱਦੇ ਤੇ  ਮੰਡਲ ਸ਼੍ਰੀ ਅਨੰਦਪੁਰ ਸਾਹਿਬ ਦੇ ਬਿਜਲੀ ਕਾਮਿਆਂ ਵੱਲੋਂ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਮੰਗਾਂ ਪ੍ਰਤੀ ਧਾਰਨ ਕੀਤੇ ਅੜੀਅਲ ਵਤੀਰੇ ਵਿਰੁੱਧ ਧਰਨਾ ਦਿੱਤਾ ਗਿਆ । ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਤਰਸੇਮ ਲਾਲ ਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਭਾਗ ਸਿੰਘ ਭਾਉਵਾਲ ਅਤੇ ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕੀਤੀ।ਬੁਲਾਰਿਆਂ ਵੱਲੋਂ ਮੁੱਖ ਮੰਗਾਂ ਦਾ ਜ਼ਿਕਰ ਕਰਦਿਆਂ ਮੰਗ ਕੀਤੀ ਬਿਜਲੀ ਐਕਟ 2003, ਅਤੇ ਬਿਜਲੀ ਸ਼ੋਧ ਬਿੱਲ 2025 ਰੱਦ ਕੀਤਾ ਜਾਵੇ, ਆਊਟਸੋਰਸਡ ਠੇਕਾ ਕਾਮਿਆਂ ਨੂੰ ਮਹਿਕਮੇ ਵਿਚ ਲੈਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ, ਅਤੇ ਨਿਯੁਕਤੀ ਪੱਤਰ ਸੌਂਪੇ ਜਾਣ, ਆਰ ਟੀ ਐਮ ਤੋਂ ਪ੍ਰਮੋਟ ਹੋਏ ਏ ਐਲ ਐਮ ਅਤੇ ਏ ਐਸ ਐਸ ਏ ਕਾਮਿਆਂ ਨੂੰ ਬਿਨਾਂ ਸ਼ਰਤ 35400 ਦਾ ਸਕੇਲ ਲਾਗੂ ਕੀਤਾ ਜਾਵੇ, 17/7/2020 ਦਾ ਪੱਤਰ ਰੱਦ ਕੀਤਾ ਜਾਵੇ ਅਤੇ ਭਰਤੀ ਹੋਏ ਮੂਲਾਜਮਾਂ ਨੂੰ ਕੇਂਦਰ ਸਰਕਾਰ ਦੇ ਸਕੇਲ ਦੇਣ ਦੀ ਥਾਂ ਪੰਜਾਬ ਸਰਕਾਰ ਤੇ ਪਾਵਰਕੌਮ ਦੀ ਮੈਨੇਜਮੈਂਟ ਦੇ ਸਕੇਲ ਲਾਗੂ ਕੀਤੇ ਜਾਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, 18% ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ, ਸੇਵਾ ਸ਼ਰਤਾਂ ਵਿੱਚ ਤਬਦੀਲੀਆਂ ਦਾ ਅਮਲ ਬੰਦ ਕੀਤਾ ਜਾਵੇ, ਬਿਜਲੀ ਕਾਮਿਆਂ ਨੂੰ ਨਿਜੀਕਰਨ ਦੀ ਨੀਤੀ ਤਹਿਤ ਜਬਰੀ ਮੋਬਾਇਲ ਫੋਨ ਦੇਣ ਦੀ ਨੀਤੀ ਰੱਦ ਕੀਤੀ ਜਾਵੇ  ਇਸ ਸਮੇਂ ਸੰਬੋਧਨ ਕਰਦਿਆਂ ਆਗੂਆਂ ਨੇ ਬਿਜਲੀ ਵਿਭਾਗ ਵਿੱਚ ਕੰਮ ਕਰਦੀਆਂ ਵੱਖ ਵੱਖ ਜਥੇਬੰਦੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ ਵੱਖ ਮਹਿਕਮਿਆਂ ਦੀਆਂ ਜਥੇਬੰਦੀਆਂ 27 ਅਗਸਤ ਨੂੰ ਸਮੂਹਕ ਛੁੱਟੀ ਤੇ ਜਾ ਰਹੀਆਂ ਹਨ। ਪੰਜਾਬ ਸਰਕਾਰ ਦੇ ਮੁਲਾਜਮਾਂ ਨਾਲ ਇੱਕਮੁੱਠਤਾ ਪ੍ਰਗਟ ਕਰਦਿਆਂ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਨੂੰ ਵੀ ਸਮੂਹਿਕ ਛੁੱਟੀ ਤੇ ਜਾਣ ਦਾ ਫ਼ੈਸਲਾ ਕਰਨਾ ਚਾਹੀਦਾ ਹੈ। ਧਰਨੇ ਨੂੰ ਸੂਬਾ ਕੈਸ਼ੀਅਰ ਸੰਤੋਖ ਸਿੰਘ , ਸਰਕਲ ਕੈਸ਼ੀਅਰ ਰਾਮਕਿਸਨ ਸਿੰਘ ਬੈਂਸ , ਜਸਵਿੰਦਰ ਸਿੰਘ ਗੁਰਚਰਨ ਸਿੰਘ ਹਰਦੇਵ ਸਿੰਘ ਬਲਵੰਤ ਸਿੰਘ ਲੋਦੀਪੁਰ ਹਰਪ੍ਰੀਤ ਸਿੰਘ ਮਨਮੋਹਣ ਸਿੰਘ ਹਰਭਜਨ ਸਿੰਘ ਪ੍ਰੀਤਮ ਸਿੰਘ ਬਲਵਿੰਦਰ ਸਿੰਘ ਬਲਵੀਰ ਸਿੰਘ ਨੇ ਸੰਬੋਧਨ ਕੀਤਾ। ਸਟੇਜ ਦੀ ਕਾਰਵਾਈ ਡਵੀਜ਼ਨ ਸਕੱਤਰ ਜਰਨੈਲ ਸਿੰਘ ਨੇ ਨਿਭਾਈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *