ਟੌਂਸਾ ’ਚ ਅੱਜ ਧੂਮਧਾਮ ਨਾਲ ਕੱਢੀ ਜਾਵੇਗੀ ਸ਼ੋਭਾ ਯਾਤਰਾ, 4 ਸਤੰਬਰ ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

Spread the love
ਬਲਾਚੌਰ, 2 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਟੌਂਸਾ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਇਸ ਵਾਰ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਰਾਜ ਕੁਮਾਰ ਟੌਂਸਾ ਨੇ ਦੱਸਿਆ ਕਿ ਸ੍ਰੀ ਕ੍ਰਿਸ਼ਨ ਮੰਦਰ ਮੈਨੇਜਮੈਂਟ ਐਂਡ ਵੈਲਫੇਅਰ ਟਰੱਸਟ ਵੱਲੋਂ ਸਮੂਹ ਮੰਦਰ ਕਮੇਟੀ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 3 ਤੋਂ 5 ਸਤੰਬਰ ਤੱਕ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।ਪ੍ਰਧਾਨ ਰਾਜ ਕੁਮਾਰ ਟੌਂਸਾ ਨੇ ਦੱਸਿਆ ਕਿ 3 ਸਤੰਬਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਧੂਮਧਾਮ ਨਾਲ ਕੱਢੀ ਜਾਵੇਗੀ। ਸ਼ੋਭਾ ਯਾਤਰਾ ਦੌਰਾਨ ਸੰਗਤਾਂ ਵੱਲੋਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ ਅਤੇ ਪੂਰਾ ਪਿੰਡ ਭਗਤੀਮਈ ਰੰਗ ਵਿੱਚ ਰੰਗਿਆ ਨਜ਼ਰ ਆਵੇਗਾ। ਇਸ ਮੌਕੇ ਸਵਾਮੀ ਦਿਆਲ ਦਾਸ ਜੀ ਮਹਾਰਾਜ (ਬੌੜੀ ਸਾਹਿਬ ਵਾਲੇ) ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸੰਗਤਾਂ ਨੂੰ ਆਪਣੀ ਹਾਜ਼ਰੀ ਨਾਲ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ 4 ਸਤੰਬਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਮੁੱਖ ਸਮਾਗਮ ਹੋਵੇਗਾ। ਸਵੇਰੇ 10 ਵਜੇ ਸ੍ਰੀ ਰਾਮਾਇਣ ਪਾਠ ਦਾ ਆਰੰਭ ਕੀਤਾ ਜਾਵੇਗਾ, ਜਦਕਿ ਰਾਤ 8 ਵਜੇ ਸ੍ਰੀ ਕ੍ਰਿਸ਼ਨ ਪੂਜਾ, ਭਜਨ-ਕੀਰਤਨ ਅਤੇ ਹੋਰ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ। ਰਾਤ 12:01 ਵਜੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਜਨਮ ਦਾ ਪਾਵਨ ਸਮਾਗਮ ਸ਼ਰਧਾ ਅਤੇ ਭਗਤੀ ਨਾਲ ਮਨਾਇਆ ਜਾਵੇਗਾ। ਇਸ ਮੌਕੇ ਸਵਾਮੀ ਦਿਆਲ ਦਾਸ ਜੀ ਮਹਾਰਾਜ ਵੱਲੋਂ ਸੰਗਤਾਂ ਨੂੰ ਪਾਵਨ ਪ੍ਰਵਚਨਾਂ ਰਾਹੀਂ ਧਾਰਮਿਕ ਸੰਦੇਸ਼ ਦਿੱਤਾ ਜਾਵੇਗਾ।ਪ੍ਰਧਾਨ ਰਾਜ ਕੁਮਾਰ ਟੌਂਸਾ ਨੇ ਅੱਗੇ ਦੱਸਿਆ ਕਿ 5 ਸਤੰਬਰ ਨੂੰ ਸਵੇਰੇ 8 ਵਜੇ ਹਵਨ ਪੂਜਾ ਅਤੇ ਆਰਤੀ ਹੋਵੇਗੀ, ਜਿਸ ਉਪਰੰਤ ਸਵੇਰੇ 11 ਵਜੇ ਸ੍ਰੀ ਰਾਮਾਇਣ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਸਵਾਮੀ ਦਿਆਲ ਦਾਸ ਜੀ ਮਹਾਰਾਜ ਦੇ ਸ਼ੁਭ ਪ੍ਰਵਚਨ ਵੀ ਹੋਣਗੇ ਅਤੇ ਦੁਪਹਿਰ 12 ਵਜੇ ਸੰਗਤ ਲਈ ਲੰਗਰ ਵਰਤਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਿਰਫ਼ ਇੱਕ ਧਾਰਮਿਕ ਤਿਉਹਾਰ ਹੀ ਨਹੀਂ, ਸਗੋਂ ਸਾਨੂੰ ਭਗਵਾਨ ਸ੍ਰੀ ਕ੍ਰਿਸ਼ਨ ਜੀ ਵੱਲੋਂ ਦਿੱਤੇ ਧਰਮ, ਸੱਚਾਈ, ਨੇਕੀ ਅਤੇ ਮਨੁੱਖਤਾ ਦੀ ਸੇਵਾ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਪ੍ਰੇਰਣਾ ਵੀ ਦਿੰਦੀ ਹੈ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 3 ਸਤੰਬਰ ਦੀ ਸ਼ੋਭਾ ਯਾਤਰਾ ਸਮੇਤ 4 ਅਤੇ 5 ਸਤੰਬਰ ਨੂੰ ਹੋਣ ਵਾਲੇ ਸਾਰੇ ਧਾਰਮਿਕ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਅਤੇ ਭਗਵਾਨ ਸ੍ਰੀ ਕ੍ਰਿਸ਼ਨ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ।ਪ੍ਰਧਾਨ ਰਾਜ ਕੁਮਾਰ ਟੌਂਸਾ ਨੇ ਦੱਸਿਆ ਕਿ ਸਮਾਗਮ ਨੂੰ ਲੈ ਕੇ ਪਿੰਡ ਵਾਸੀਆਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸੰਗਤਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਮੂਹ ਪਿੰਡ ਵਾਸੀ ਇਸ ਪਾਵਨ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰੇ ਸਹਿਯੋਗ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *