ਟ੍ਰਾਈਸਿਟੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵੱਲੋਂ ਸੀਨੀਅਰ ਨਾਗਰਿਕਾਂ  ਮੰਦਬੁੱਧੀ   ਵਿਅਕਤੀਆਂ ਲਈ ਯਾਦਗਾਰ ਸਮਾਗਮ  ਸੈਕਟਰ-33 ਬੀ ਕਮਿਊਨਿਟੀ ਸੈਂਟਰ ਵਿੱਚ ਖੁਸ਼ੀਆਂ, ਸੇਵਾ ਅਤੇ ਮਨੁੱਖਤਾ ਦਾ ਅਨੋਖਾ ਮੇਲ

Spread the love
ਅੰਮ੍ਰਿਤਸਰ, 19 ਜੁਲਾਈ(ਮਨਜੀਤ ਸਿੰਘ ਸ਼ੇਰਗਿੱਲ )  ਟ੍ਰਾਈਸਿਟੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਵੱਲੋਂ ਸੈਕਟਰ-33 ਬੀ ਕਮਿਊਨਿਟੀ ਸੈਂਟਰ, ਚੰਡੀਗੜ੍ਹ ਵਿਖੇ ਸੀਨੀਅਰ ਨਾਗਰਿਕਾਂ ਲਈ ਇੱਕ ਵਿਸ਼ੇਸ਼ ਮਿਲਣੀ ਅਤੇ ਮਨੋਰੰਜਨ ਸਮਾਗਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪਸੀ ਪਿਆਰ, ਸਾਂਝ ਅਤੇ ਖੁਸ਼ੀ ਦੇ ਪਲ ਸਾਂਝੇ ਕੀਤੇ ਇਸ ਵਿਸ਼ੇਸ਼ ਸਮਾਗਮ ਦੀ ਪ੍ਰਧਾਨਗੀ ਸ. ਹਰਜੀਤ ਸਿੰਘ ਸਭਰਵਾਲ, ਜਨਰਲ ਸਕੱਤਰ ਤੇਰਾ ਹੀ ਤੇਰਾ ਮਿਸ਼ਨ ਨੇ ਕੀਤੀ। ਉਨ੍ਹਾਂ ਵੱਲੋਂ ਸੀਨੀਅਰ ਨਾਗਰਿਕਾਂ ਲਈ ਹੀ ਨਹੀਂ, ਸਗੋਂ 34 ਵਿਸ਼ੇਸ਼ ਮੰਦਬੁੱਧੀ ਯੋਗਤਾ  ਵਾਲੇ ਵਿਅਕਤੀਆਂ ਲਈ ਵੀ ਇੱਕ ਵਿਸ਼ੇਸ਼ ਲੰਚ ਦਾ ਆਯੋਜਨ ਕੀਤਾ ਗਿਆ, ਜਿਸ ਨੇ ਸਮਾਗਮ ਨੂੰ ਸੇਵਾ, ਸਨੇਹ ਅਤੇ ਮਨੁੱਖਤਾ ਦੀ ਇੱਕ ਵਿਲੱਖਣ ਮਿਸਾਲ ਬਣਾ ਦਿੱਤਾ ਇਸ ਮੌਕੇ ਸ੍ਰ. ਡੀ. ਪੀ. ਸਿੰਘ  ਸਾਬਕਾ ਸੀ ਈ ਓ ਸ੍ਰੀ ਹਜ਼ੂਰ ਸਾਹਿਬ,ਸਾਬਕਾ ਸੀ ਈ ਓ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ,ਸਾਬਕਾ ਡੀ ਜੀ ਐਮ ਪੰਜਾਬ ਐਂਡ ਸਿੰਧ ਬੈਂਕ ਕ, ਫਾਉਂਡਰ ਮੈਂਬਰ ਅਤੇ ਸਲਾਹਕਾਰ ਸਾਬਕਾ ਪ੍ਰਧਾਨ ਜੀ ਪੀ ਐੱਸ ਐੱਸ,ਬ੍ਰਾਂਚ ਇੰਚਾਰਜ ਤੇਰਾ ਹੀ ਤੇਰਾ ਮੈਡੀਕੋਜ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਖੁਦ ਸੀਨੀਅਰ ਨਾਗਰਿਕਾਂ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀਆਂ ਦੀ ਸੇਵਾ ਕਰਕੇ ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖੀ ਸੰਵੇਦਨਾ ਦਾ ਪ੍ਰੇਰਣਾਦਾਇਕ ਉਦਾਹਰਨ ਪੇਸ਼ ਕੀਤਾ ਸਮਾਗਮ ਦੌਰਾਨ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੀਨੀਅਰ ਨਾਗਰਿਕਾਂ ਨੇ ਗੀਤ-ਸੰਗੀਤ, ਨਾਚ, ਹਾਸੇ-ਮਜ਼ਾਕ ਭਰੀਆਂ ਗਤੀਵਿਧੀਆਂ  ਦਾ ਭਰਪੂਰ ਆਨੰਦ ਲਿਆ। ਸਾਰਾ ਮਾਹੌਲ ਉਤਸ਼ਾਹ, ਖੁਸ਼ੀ ਅਤੇ ਆਪਣੇਪਣ ਦੀ ਭਾਵਨਾ ਨਾਲ ਭਰਪੂਰ ਰਿਹਾ ਟੀ ਐਸ ਸੀ ਏ ਦੇ ਅਹੁਦੇਦਾਰਾਂ ਨੇ ਕਿਹਾ ਕਿ ਐਸੋਸੀਏਸ਼ਨ ਦਾ ਮੁੱਖ ਉਦੇਸ਼ ਸੀਨੀਅਰ ਨਾਗਰਿਕਾਂ ਨੂੰ ਇੱਕ ਅਜਿਹਾ ਮੰਚ ਪ੍ਰਦਾਨ ਕਰਨਾ ਹੈ ਜਿੱਥੇ ਉਹ ਆਪਣੀ ਜ਼ਿੰਦਗੀ ਦੇ ਤਜਰਬੇ ਸਾਂਝੇ ਕਰ ਸਕਣ, ਨਵੇਂ ਦੋਸਤ ਬਣਾ ਸਕਣ ਅਤੇ ਵਧਦੀ ਉਮਰ ਨੂੰ ਖੁਸ਼ਹਾਲ ਅਤੇ ਸਰਗਰਮ ਢੰਗ ਨਾਲ ਜੀ ਸਕਣ। ਐਸੋਸੀਏਸ਼ਨ ਵੱਲੋਂ ਸਮੇਂ-ਸਮੇਂ ’ਤੇ ਸੱਭਿਆਚਾਰਕ, ਸਮਾਜਿਕ ਅਤੇ ਮਨੋਰੰਜਨਕ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਇਸ ਮੌਕੇ ਮੈਂਬਰਾਂ ਨੇ ਤੇਰਾ ਹੀ ਤੇਰਾ ਮਿਸ਼ਨ ਦੇ ਜਨਰਲ ਸਕੱਤਰ  ਸ. ਹਰਜੀਤ ਸਿੰਘ ਸਭਰਵਾਲ, ਸ੍ਰ.ਡੀ. ਪੀ. ਸਿੰਘ ji ਅਤੇ ਉਨ੍ਹਾਂ ਦੀ ਪੂਰੀ ਟੀਮ ਵੱਲੋਂ ਕੀਤੀ ਗਈ ਸੇਵਾ ਭਾਵਨਾ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸੀਨੀਅਰ ਨਾਗਰਿਕਾਂ ਅਤੇ ਵਿਸ਼ੇਸ਼ ਯੋਗਤਾ ਵਾਲੇ ਵਿਅਕਤੀਆਂ ਨੂੰ ਇਕੱਠੇ ਲੈ ਕੇ ਚੱਲਣ ਵਾਲੇ ਅਜਿਹੇ ਉਪਰਾਲੇ ਸਮਾਜ ਵਿੱਚ ਪਿਆਰ, ਸਹਿਯੋਗ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦਾ ਸਮਾਪਨ ਖੁਸ਼ੀ ਭਰੇ ਮਾਹੌਲ ਵਿੱਚ ਹੋਇਆ। ਸਾਰੇ ਮੈਂਬਰਾਂ ਨੇ ਇੱਕ-ਦੂਜੇ ਨੂੰ ਮਿਲ ਕੇ ਯਾਦਗਾਰ ਪਲ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਜਿਕ ਅਤੇ ਮਨੋਰੰਜਨਕ ਪ੍ਰੋਗਰਾਮ ਲਗਾਤਾਰ ਕਰਵਾਉਣ ਦਾ ਸੰਕਲਪ ਲਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *