ਡਡਵਿੰਡੀ ਵਿੱਚ ਅਣਐਲਾਨੇ ਬਿਜਲੀ ਕੱਟਾਂ ਤੋ ਲੋਕ ਪਰੇਸ਼ਾਨ, ਬਿਜਲੀ ਵਿਭਾਗ ਦੇ ਅਧਿਕਾਰੀ ਇੱਕ-ਦੂਜੇ ‘ਤੇ ਸਿੱਟਦੇ ਰਹੇ ਜ਼ਿੰਮੇਵਾਰੀ।

Spread the love
ਸੁਲਤਾਨਪੁਰ ਲੋਧੀ/ਡਡਵਿੰਡੀ, 03 ਅਪ੍ਰੈਲ ( ਪਰਮਜੀਤ ਸਿੰਘ ) -ਪਿੰਡ ਡਡਵਿੰਡੀ ਵਿੱਚ ਗਰਮੀ ਦੀ ਸ਼ੁਰੂਆਤ ਨਾਲ ਹੀ ਬਿਜਲੀ ਵਿਭਾਗ ਵੱਲੋਂ ਲਗਾਤਾਰ ਅਣਐਲਾਨੇ ਬਿਜਲੀ ਕੱਟ ਲਗਾਏ ਜਾਣ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 10 ਵਜੇ ਤੋਂ ਲੈ ਕੇ ਖ਼ਬਰ ਲਿਖੇ ਜਾਣ ਤੱਕ ਬਿਜਲੀ ਸਪਲਾਈ ਪੂਰੀ ਤਰ੍ਹਾਂ ਬੰਦ ਰਹੀ।
ਇਸ ਦੌਰਾਨ ਘਰੇਲੂ ਕੰਮਕਾਜ ਅਤੇ ਦੁਕਾਨਦਾਰਾਂ ਦੇ ਰੋਜ਼ਾਨਾ ਕਾਰਜ ਬਹੁਤ ਪ੍ਰਭਾਵਿਤ ਹੋਏ। ਬਿਜਲੀ ਨਾ ਹੋਣ ਕਰਕੇ ਲੋਕ ਬਿਜਲਈ ਉਪਕਰਨ ਨਹੀਂ ਚਲਾ ਸਕੇ, ਜਿਸ ਨਾਲ ਘਰੇਲੂ ਔਰਤਾਂ ਅਤੇ ਵਪਾਰੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਜਦੋਂ ਇਸ ਸਬੰਧੀ ਲਾਈਨਮੈਨ ਜਸਵਿੰਦਰ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸਪਲਾਈ ਟਾਵਰ ਲਾਈਨ ਤੋਂ ਬੰਦ ਕੀਤੀ ਗਈ ਹੈ। ਉੱਧਰ ਜਦੋਂ ਐਸਡੀਓ ਗੁਰਨਾਮ ਸਿੰਘ ਬਾਜਵਾ ਸਬ ਡਵੀਜ਼ਨ ਖੈੜਾ ਮੰਦਿਰ, ਕਪੂਰਥਲਾ ਨੂੰ ਪੁੱਛਿਆ ਤਾਂ ਉਹਨਾਂ ਨੇ ਕਿਹਾ ਕਿ ਇਸ ਬਾਰੇ ਪੂਰੀ ਜਾਣਕਾਰੀ ਜੇਈ ਜਸਪਾਲ ਸਿੰਘ ਗਿੱਲ ਹੀ ਦੇ ਸਕਦੇ ਹਨ।
ਜੇਈ ਜਸਪਾਲ ਸਿੰਘ ਗਿੱਲ ਨਾਲ ਸੰਪਰਕ ਕਰਨ ‘ਤੇ ਉਨ੍ਹਾਂ ਦੱਸਿਆ ਕਿ ਉਹ ਛੁੱਟੀ ‘ਤੇ ਹਨ ਅਤੇ ਮਾਮਲੇ ਦੀ ਜਾਂਚ ਕਰਕੇ ਜਾਣਕਾਰੀ ਦੇਣਗੇ। ਬਾਅਦ ਵਿੱਚ ਉਨ੍ਹਾਂ ਕਿਹਾ ਕਿ ਬਿਜਲੀ ਸਪਲਾਈ ਬਿਜਲੀ ਘਰ ਤੋਂ ਭਾਗੋ ਬੁੱਢਾ ਨੂੰ ਚਲਦੀ ਟਾਵਰ ਲਾਈਨ ਦਾ ਪਰਮਿਟ ਲਿਆ ਹੋਇਆ ਹੈ ਉਹਨਾਂ ਨੇ ਬਿਜਲੀ ਸਪਲਾਈ ਕਿਸੇ ਕਾਰਨ ਬੰਦ ਕੀਤੀ ਹੋਈ ਹੈ। ਹਾਲਾਂਕਿ ਬਿਜਲੀ ਕਦੋਂ ਚਾਲੂ ਹੋਵੇਗੀ, ਇਸ ਬਾਰੇ ਕੋਈ ਪੱਕੀ ਜਾਣਕਾਰੀ ਨਹੀਂ ਦਿੱਤੀ ਗਈ।
ਇਸ ਸਾਰੀ ਸਥਿਤੀ ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕਰ ਦਿੱਤੇ ਹਨ, ਜਿੱਥੇ ਕੋਈ ਵੀ ਅਧਿਕਾਰੀ ਜ਼ਿੰਮੇਵਾਰੀ ਲੈਣ ਨੂੰ ਤਿਆਰ ਨਹੀਂ ਦਿਖਾਈ ਦੇ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਅਣਐਲਾਨੇ ਕੱਟਾਂ ਨਾਲ ਉਹਨਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ ਅਤੇ ਬਿਜਲੀ ਵਿਭਾਗ ਵੱਲੋਂ ਤੁਰੰਤ ਇਸਦਾ ਹੱਲ ਕੀਤਾ ਜਾਣਾ ਚਾਹੀਦਾ ਹੈ।
  • Related Posts

    ਭਾਜਪਾ ਆਗੂ ਦੀਪਕ ਸ਼ਰਮਾ ਨੇ ਭਾਜਪਾ ਵਰਕਰਾਂ ਨਾਲ ਰਲ ਕੇ ਮਨਾਇਆ ਡਾਕਟਰ ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ

    Spread the love

    Spread the loveਕੀਤੇ ਸ਼ਰਧਾ ਦੇ ਫੁੱਲ ਭੇਟ ਤੇ ਕੱਟੇ ਗਏ ਕੇਕ। ਫਿਰੋਜ਼ਪੁਰ 15 ਅਪ੍ਰੈਲ (ਅਸ਼ੋਕ ਭਾਰਦਵਾਜ) ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਭਾਜਪਾ ਦੇ ਆਗੂ ਦੀਪਕ ਸ਼ਰਮਾ ਦੀ ਅਗਵਾਈ ਹੇਠ…

    ਸੰਤ ਸੁਖਜੀਤ ਸਿੰਘ ਸੀਚੇਵਾਲ ਨੇ ਭੁਲੱਥ ਪਹੁੰਚਕੇ ਕਾਲੀ ਵੇਈਂ ਘਾਟ  ‘ਤੇ ਕੀਤਾ ਸਫਾਈ ਮੁਹਿੰਮ ਦਾ ਮੁਆਇਨਾ 

    Spread the love

    Spread the love ਭੁਲੱਥ 12 ਅਪ੍ਰੈਲ (ਕੰਨੂੰ ਭੁਲੱਥ) ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੇ ਪਵਿੱਤਰ ਤਿਉਹਾਰ ਸਬੰਧੀ ਕਾਲੀ ਵੇਈਂ ਦੀ ਸਾਫ ਸਫਾਈ ਕਰਕੇ ਵੱਖ-ਵੱਖ…

    Leave a Reply

    Your email address will not be published. Required fields are marked *