ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

Spread the love

ਕੋਟਕਪੂਰਾ 21 ਜੁਲਾਈ (ਗੁਰਦੀਪ ਸਿੰਘ ਢਿੱਲੋਂ )=ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਕੋਟਕਪੂਰਾ ਹਲਕੇ ਦੇ ਪਿੰਡ ਨੱਥੇਵਾਲਾ ਅਤੇ ਸਿੱਖਾਵਾਲਾ ਵਿਖੇ ਪਹੁੰਚੀ। ਇਸ ਮੌਕੇ ਪਿੰਡ ਵਾਸੀਆਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।ਇਸ ਮੌਕੇ ਪ੍ਰਚਾਰ ਵੈਨ ਰਾਹੀਂ ਅੱਧੇ ਘੰਟੇ ਦੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਨਾਲ ਨੇੜਿਓਂ ਜਾਣੂ ਕਰਵਾਇਆ।ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿੱਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।

  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *