ਡਾਕੂਮੈਂਟਰੀ ਸ਼ੋਅ ਰਾਹੀਂ ਲੋਕਾਂ ਨੇ ਜਾਣਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ, ਫਲਸਫਾ ਅਤੇ ਉਪਦੇਸ਼ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਛੱਤੇਆਣਾ ਅਤੇ ਸ਼ੇਖ ਵਿਖੇ ਕਰਵਾਏ ਗਏ ਡਾਕੂਮੈਂਟਰੀ ਸ਼ੋਅ ਡਾਕੂਮੈਂਟਰੀ ਵੈਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਪਹੁੰਚ ਰਿਹਾ ਹੈ ਹਰ ਪਿੰਡ ਤੱਕ

Spread the love

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਮੁਕਤਸਰ ਸਾਹਿਬ

ਗਿੱਦੜਬਾਹਾ/ਸ੍ਰੀ ਮੁਕਤਸਰ ਸਾਹਿਬ, 14 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਹਨਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਛੱਤੇਆਣਾ ਅਤੇ ਸ਼ੇਖ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਸੂਬਾ ਸਰਕਾਰ ਵੱਲੋਂ ਇਹ ਮੁਹਿੰਮ ਪੰਜਾਬ ਭਰ ਦੇ ਪਿੰਡਾਂ ਤੱਕ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦਾ ਸੰਦੇਸ਼ ਪਹੁੰਚਾਉਣ ਲਈ ਸ਼ੁਰੂ ਕੀਤੀ ਗਈ ਹੈ। ਇਹਨਾਂ ਡਾਕੂਮੈਂਟਰੀ ਸ਼ੋਅਜ਼ ਦੌਰਾਨ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਡਾਕੂਮੈਂਟਰੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ, ਬਰਾਬਰੀ, ਸੱਚ, ਕਿਰਤ, ਭਾਈਚਾਰੇ ਅਤੇ ਮਨੁੱਖਤਾ ਦੇ ਉਪਦੇਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ, ਜਿਸ ਨੂੰ ਲੋਕਾਂ ਨੇ ਬਹੁਤ ਧਿਆਨ ਨਾਲ ਦੇਖਿਆ ਅਤੇ ਸਰਾਹਿਆ। ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਅਤੇ ਸ਼ਲਾਘਾਯੋਗ ਉਪਰਾਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਡਾਕੂਮੈਂਟਰੀਆਂ ਰਾਹੀਂ ਨਵੀਂ ਪੀੜ੍ਹੀ ਨੂੰ ਮਹਾਨ ਸੰਤਾਂ ਅਤੇ ਗੁਰੂਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਮੌਕਾ ਮਿਲਦਾ ਹੈ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *