ਡਾ ਲਖਬੀਰ ਕੌਰ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਕੁਰਾਈਵਾਲਾ ਬਲਾਕ ਦੋਦਾ ਲਈ ਡਾਕਟਰ ਨੂੰ ਦਿੱਤਾ ਗਿਆ ਨਿਯੁਕਤੀ ਪੱਤਰ:

Spread the love
12/08/2026 ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਲਖਬੀਰ ਕੌਰ ਸਿਵਲ ਸਰਜਨ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ ਆਮ ਆਦਮੀ ਕਲੀਨਿਕਾਂ ਲਈ ਇਕ ਹੋਰ ਨਵੇਂ ਡਾਕਟਰ ਦੀ ਭਰਤੀ ਕੀਤੀ ਗਈ ਹੈ । ਇਸ ਭਰਤੀ ਕੀਤੇ ਗਏ ਡਾਕਟਰ ਨੂੰ ਅੱਜ ਡਾ. ਲਖਬੀਰ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਲੋਂ ਦਫਤਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਵਿਖੇ ਆਮ ਆਦਮੀ ਕਲ਼ੀਨਿਕ ਕੁਰਾਈਵਾਲਾ ਲਈ ਨਿਯੁਕਤੀ ਪੱਤਰ ਸੌਂਪਿਆ ਗਿਆ ਅਤੇ ਉਨ੍ਹਾ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ।ਇਸ ਮੋਕੇ ਉਨ੍ਹਾਂ ਡਾਕਟਰ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਅਤੇ ਵਧੀਆ ਇਲਾਜ ਕਰਨ ਲਈ ਕਿਹਾ ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਲਖਬੀਰ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਡਾਕਟਰ ਰੱਬੀਨੂਰ ਸਿੰਘ ਆਮ ਆਦਮੀ ਕਲੀਨਿਕ ਕੁਰਾਈਵਾਲਾ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ।ਉਨ੍ਹਾ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੋਕੇ ਤੇ ਹੀ ਮਰੀਜਾਂ ਦਾ ਚੈੱਕਅੱਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾ ਰਿਹਾ ਹੈ ਤਾਂ ਜੋ ਮਰੀਜਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।ਉਨ੍ਹਾ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿਚ 47 ਤਰ੍ਹਾਂ ਦੇ ਲੈਬ ਟੈਸਟ ਵੀ ਮੁਫਤ ਕੀਤੇ ਜਾ ਰਹੇ ਹਨ ।ਆਮ ਆਦਮੀ ਕਲੀਨਿਕਾਂ ਵਿਚ ਲੋਕਾਂ ਨੂੰ 112 ਤਰ੍ਹਾਂ ਦੀਆਂ ਦਵਾਈਆਂ ਮੁਫਤ ਦਿੱਤੀਆਂ ਜਾ ਰਹੀਆਂ ਹਨ ਅਤੇ ਮਰੀਜਾਂ ਦਾ ਆਨਲਾਇਨ ਰਿਕਾਰਡ ਰੱਖਿਆ ਜਾ ਰਿਹਾ ਹੈ।ਇਸ ਨਾਲ ਬੀਮਾਰੀਆਂ ਦੀ ਸਮੇਂ ਸਿਰ ਪਛਾਣ ਹੋਣ ਨਾਲ ਉਨ੍ਹਾ ਦਾ ਇਲਾਜ ਸੋਖਾ ਅਤੇ ਜਲਦੀ ਹੋ ਜਾਂਦਾ ਹੈ ਅਤੇ ਲੋਕਾਂ ਨੂੰ ਜਿਆਦਾ ਮੁਸ਼ਕਲਾਂ ਦਾ ਸਾਹਮਣਾ ਨਹੀ ਕਰਨਾ ਪੈਂਦਾ।ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ । ਇਸ ਮੋਕੇ ਡਾ ਕੁਲਤਾਰ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫਸਰ, ਲੱਕੀ ਕੁਮਾਰ ਕਲਰਕ,ਗੁਰਪ੍ਰੀਤ ਸਿੰਘ ਹਾਜ਼ਰ ਸਨ ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *