ਡਾ ਲਖਬੀਰ ਕੌਰ ਸਿਵਲ ਸਰਜਨ ਵਲੋਂ ਪਿੰਡ ਕਲੀਨਿਕ ਇੰਚਾਰਜ/ ਆਮ ਆਦਮੀ ਪਿੰਡ ਕਲੀਨਿਕ ਬਬਾਨੀਆਂ ਅਤੇ ਬੁੱਟਰ ਬਖੂਆ ਲਈ ਸਟਾਫ ਨਰਸ ਨੂੰ ਦਿੱਤਾ ਗਿਆ ਨਿਯੁਕਤੀ ਪੱਤਰ :

Spread the love

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਆਮ ਆਦਮੀ ਪਿੰਡ ਕਲੀਨਿਕ ਲੋਕਾਂ ਲਈ ਹੋ ਰਹੇ ਹਨ ਵਰਦਾਨ ਸਾਬਿਤ: ਡਾ ਲਖਬੀਰ ਕੌਰ ਸਿਵਲ ਸਰਜਨ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਪਿੰਡ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ।ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ।ਡਾ ਲਖਬੀਰ ਕੌਰ ਸਿਵਲ ਸਰਜਨ ਵਲੋਂ ਪਿੰਡ ਕਲੀਨਿਕ ਇੰਚਾਰਜ /ਆਮ ਆਦਮੀ ਪਿੰਡ ਕਲੀਨਿਕ ਬਬਾਨੀਆਂ ਅਤੇ ਬੁੱਟਰ ਬਖੂਆ ਲਈ ਸਟਾਫ ਨਰਸ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ।ਇਸ ਮੋਕੇ ਡਾ ਲਖਬੀਰ ਕੌਰ ਨੇ ਦੱਸਿਆ ਕਿ ਇਹ ਸਟਾਫ ਨਰਸ ਪਿੰਡ ਕਲੀਨਿਕ ਇੰਚਾਰਜ ਅਤੇ ਆਮ ਆਦਮੀ ਪਿੰਡ ਕਲੀਨਿਕ ਬਬਾਨੀਆਂ ਅਤੇ ਬੁੱਟਰ ਬਖੂਆ ਲਈ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ।ਉਨ੍ਹਾ ਕਿਹਾ ਕਿ ਆਮ ਆਦਮੀ ਪਿੰਡ ਕਲੀਨਿਕਾਂ ਦਾ ਮੁਖ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਉਨ੍ਹਾ ਦੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਮੁਹੱਇਆ ਕਰਵਾਉਣਾ ਹੈ ।ਉਨ੍ਹਾ ਨਵਨਿਯੁਕਤ ਸਟਾਫ ਨਰਸ ਹਰਮਨਜੌਤ ਕੌਰ ਨੂੰ ਕਿਹਾ ਕਿ ਉਹ ਕਲ਼ੀਨਕਾਂ
ਵਿਚ ਆਉਣ ਵਲੇ ਮਰੀਜਾਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜ਼ਨਾਵਾਂ ਨੂੰ ਵੱਧ ਤੋਂ ਵੱਧ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ।ਇਸ ਮੌਕੇ ਡਾ ਰੋਬਿਨ , ਭੁਪਿੰਦਰ ਸਿੰਘ ਪੀ.ਏ., ਪਵਿੱਤਰ ਸਿੰਘ ਐਮ.ਐਲ.ਟੀ. ਗੁਰਪ੍ਰੀਤ ਸਿੰਘ ਕੰਪਿਊਟਰ ਅਪਰੇਟਰ, ਹਾਜ਼ਰ ਸਨ।

  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *