ਡਾ. ਸੁਭਾਸ਼ ਸ਼ਰਮਾ ਨੂੰ ਪੰਜਾਬ ਭਾਜਪਾ ਦੇ ਵਾਈਸ ਪ੍ਰਧਾਨ ਬਣਨ ‘ਤੇ ਸੀਨੀਅਰ ਆਗੂ ਵਿਜੇ ਭਾਟੀਆ ਸੰਡਰੇਵਾਲ ਨੇ ਦਿੱਤੀਆਂ ਵਧਾਈਆਂ

Spread the love
ਬਲਾਚੌਰ, 3 ਅਗਸਤ (ਜਤਿੰਦਰਪਾਲ ਸਿੰਘ ਕਲੇਰ):-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਵਿਜੈ ਭਾਟੀਆ ਸੰਡਰੇਵਾਲ ਨੇ ਡਾ. ਸੁਭਾਸ਼ ਸ਼ਰਮਾ ਨੂੰ ਪੰਜਾਬ ਭਾਜਪਾ ਦਾ ਵਾਈਸ ਪ੍ਰਧਾਨ ਬਣਨ ‘ਤੇ ਤਹਿ ਦਿਲੋਂ ਮੁਬਾਰਕਬਾਦ ਦਿੱਤੀ ਹੈ। ਇਸ ਖੁਸ਼ੀ ਦੇ ਮੌਕੇ ‘ਤੇ ਉਨ੍ਹਾਂ ਡਾ. ਸੁਭਾਸ਼ ਸ਼ਰਮਾ ਦੀ ਅਗਵਾਈ ਅਤੇ ਪਾਰਟੀ ਪ੍ਰਤੀ ਸੇਵਾਵਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਆਪਣੀਆਂ ਸ਼ੁਭਕਾਮਨਾਵਾਂ ਭੇਜੀਆਂ ਹਨ।ਸੀਨੀਅਰ ਭਾਜਪਾ ਆਗੂ ਵਿਜੇ ਭਾਟੀਆ ਸੰਡਰੇਵਾਲ ਨੇ ਕਿਹਾ ਕਿ ਡਾ. ਸੁਭਾਸ਼ ਸ਼ਰਮਾ ਨੂੰ ਮਿਲੀ ਇਹ ਨਵੀਂ ਅਤੇ ਅਹਿਮ ਜ਼ਿੰਮੇਵਾਰੀ ਉਨ੍ਹਾਂ ਦੀ ਦਿਨ-ਰਾਤ ਦੀ ਅਣਥੱਕ ਮਿਹਨਤ, ਸਮਰਪਣ ਭਾਵਨਾ ਅਤੇ ਲੋਕ ਸੇਵਾ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਦਾ ਹੀ ਨਤੀਜਾ ਹੈ। ਪਾਰਟੀ ਹਾਈਕਮਾਂਡ ਵੱਲੋਂ ਕੀਤਾ ਗਿਆ ਇਹ ਫੈਸਲਾ ਉਨ੍ਹਾਂ ਦੀਆਂ ਅਣਥੱਕ ਸੇਵਾਵਾਂ ਦਾ ਸੱਚਾ ਸਨਮਾਨ ਹੈ।ਉਨ੍ਹਾਂ ਕਿਹਾ ਕਿ ਪਰਮਾਤਮਾ ਅੱਗੇ ਇਹੀ ਪ੍ਰਾਰਥਨਾ ਹੈ ਕਿ ਉਹ ਡਾ. ਸੁਭਾਸ਼ ਸ਼ਰਮਾ ਨੂੰ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਸਫਲਤਾਪੂਰਵਕ ਨਿਭਾਉਣ ਦੀ ਤਾਕਤ, ਵਧੀਆ ਤੰਦਰੁਸਤੀ ਅਤੇ ਹਮੇਸ਼ਾ ਚੜ੍ਹਦੀ ਕਲਾ ਬਖ਼ਸ਼ੇ, ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਪਾਰਟੀ ਅਤੇ ਸਮਾਜ ਦੀ ਹੋਰ ਵੀ ਬਹਿਤਰੀਨ ਸੇਵਾ ਕਰ ਸਕਣ। ਅੰਤ ਵਿੱਚ ਸੀਨੀਅਰ ਆਗੂ ਵਿਜੈ ਭਾਟੀਆ ਸੰਡਰੇਵਾਲ ਨੇ ਇੱਕ ਵਾਰ ਫਿਰ ਡਾ. ਸੁਭਾਸ਼ ਸ਼ਰਮਾ ਨੂੰ ਇਸ ਉੱਚ ਅਹੁਦੇ ‘ਤੇ ਬਿਰਾਜਮਾਨ ਹੋਣ ਲਈ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *