ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਨਾਲ ਲੱਗਦੇ ਖੇਤਰਾਂ ਦਾ ਦੌਰਾ ਬੀ.ਓ.ਪੀ. ਧਰਮ ਪ੍ਰਕਾਸ਼ ਅਤੇ ਸ਼ਾਹਪੁਰ ਵਿਖੇ ਬਣਾਏ ਜਾ ਰਹੇ ਸ਼ਪੱਰਾਂ ਦੇ ਕੰਮ ਦਾ ਲਿਆ ਜਾਇਜ਼ਾ ਰਾਵੀ, ਸ਼ੱਕੀ ਨਾਲਾ ਅਤੇ ਬਿਆਸ ਦਰਿਆ ਦੇ ਪਾਣੀ ਦਾ ਪੱਧਰ ਪੂਰੀ ਤਰ੍ਹਾਂ ਕਾਬੂ ਹੇਠ, ਘਬਰਾਉਣ ਦੀ ਕੋਈ ਲੋੜ ਨਹੀਂ : ਡਿਪਟੀ ਕਮਿਸ਼ਨਰ

Spread the love
ਅਜਨਾਲਾ/ਅੰਮ੍ਰਿਤਸਰ, 26 ਜੁਲਾਈ (ਮਨਜੀਤ ਸਿੰਘ ਸ਼ੇਰਗਿੱਲ )= ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ, ਡਰੇਨਜ਼ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਨਾਲ ਲੱਗਦੇ ਸੰਵੇਦਨਸ਼ੀਲ ਖੇਤਰਾਂ ਦਾ ਦੌਰਾ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਸਰਹੱਦੀ ਖੇਤਰ ਵਿੱਚ ਸਥਿਤ ਬੀ.ਐੱਸ.ਐੱਫ. ਦੀਆਂ ਸੁਰੱਖਿਆ ਚੌਂਕੀਆਂ ਬੀ.ਓ.ਪੀ. ਧਰਮ ਪ੍ਰਕਾਸ਼ ਅਤੇ ਸ਼ਾਹਪੁਰ ਵਿਖੇ ਬਣਾਏ ਜਾ ਰਹੇ ਸ਼ਪੱਰਾਂ ਦੇ ਨਿਰਮਾਣ ਕਾਰਜਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਇਨ੍ਹਾਂ ਕੰਮਾਂ ਨੂੰ ਜੰਗੀ ਪੱਧਰ ‘ਤੇ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਦੇ ਪਾਣੀ ਦੇ ਪੱਧਰ ਦਾ ਵੀ ਮੁਆਇਨਾ ਕੀਤਾ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦਾ ਪਾਣੀ ਆਪਣੀ ਸੀਮਾ ਅੰਦਰ ਵਹਿ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ ਹੜ੍ਹ ਵਰਗੀ ਕੋਈ ਸਥਿਤੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਜੰਮੂ ਖੇਤਰ ਦੇ ਪਹਾੜੀ ਇਲਾਕਿਆਂ ਵਿੱਚ ਹੋਈ ਭਾਰੀ ਬਾਰਿਸ਼ ਕਾਰਨ ਦਰਿਆ ਉੱਜ ਰਾਹੀਂ ਕੁਝ ਵਾਧੂ ਪਾਣੀ ਰਾਵੀ ਵਿੱਚ ਆਇਆ ਸੀ, ਜਿਸ ਕਾਰਨ ਪਾਣੀ ਦਾ ਪੱਧਰ ਕੁਝ ਵਧਿਆ, ਪਰ ਇਸ ਵੇਲੇ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ੱਕੀ ਨਾਲੇ ਅਤੇ ਬਿਆਸ ਦਰਿਆ ਵਿੱਚ ਵੀ ਪਾਣੀ ਦਾ ਪੱਧਰ ਸੁਰੱਖਿਅਤ ਹੱਦਾਂ ਅੰਦਰ ਹੈ।ਸ੍ਰੀ ਦਲਵਿੰਦਰਜੀਤ ਸਿੰਘ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਪੇਂਡੂ ਸੰਪਰਕ ਸੜਕਾਂ ‘ਤੇ ਬਣੀਆਂ ਸਾਰੀਆਂ ਪੁੱਲੀਆਂ ਦੀ ਤੁਰੰਤ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਵਿੱਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਵੇ। ਇਸ ਦੇ ਨਾਲ ਹੀ ਉਨ੍ਹਾਂ ਡਰੇਨਜ਼ ਵਿਭਾਗ ਨੂੰ ਸਾਰੇ ਨਾਲਿਆਂ ਵਿੱਚ ਪਾਣੀ ਦੀ ਨਿਰਵਿਘਨ ਨਿਕਾਸੀ ਯਕੀਨੀ ਬਣਾਉਣ ਲਈ ਲਗਾਤਾਰ ਨਿਗਰਾਨੀ ਰੱਖਣ ਲਈ ਕਿਹਾ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਰਾਵੀ ਦਰਿਆ ਅਤੇ ਸ਼ੱਕੀ ਨਾਲੇ ਦੀ ਸਥਿਤੀ ‘ਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਰਣਜੀਤ ਸਾਗਰ ਡੈਮ ਪ੍ਰਬੰਧਨ ਅਤੇ ਦਰਿਆ ਉੱਜ ਦੇ ਬੈਰਾਜ ਅਧਿਕਾਰੀਆਂ ਨਾਲ ਨਿਰੰਤਰ ਸੰਪਰਕ ਵਿੱਚ ਹੈ ਅਤੇ ਕਿਸੇ ਵੀ ਸੰਭਾਵਿਤ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ, ਐੱਸ.ਡੀ.ਐੱਮ. ਅਜਨਾਲਾ ਚਾਰੂਮਿਤਾ, ਜ਼ਿਲ੍ਹਾ ਮਾਲ ਅਫ਼ਸਰ ਨਵਕੀਰਤ ਸਿੰਘ ਰੰਧਾਵਾ ਸਮੇਤ ਡਰੇਨਜ਼ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
  • Related Posts

    ਖੇਡਾਂ ਵਤਨ ਪੰਜਾਬ ਦੀਆਂ  ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਮੁੰਡੇ ਦੂਜੇ ਤੇ ਕੁੜੀਆਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ : ਜੋਨਲ ਐਥਲੈਟਿਕਸ  ਟੂਰਨਾਮੈਂਟ ਤਖਤਗੜ੍ਹ ਵਿੱਚ ਮੂਸਾਪੁਰ ਦਾ ਖਿਡਾਰੀ ਮਨੀਸ਼ ਕੁਮਾਰ _17 ਲੰਮੀ ਛਾਲ ਦੇ ਫਸਵੇਂ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ

    Spread the love

    Spread the love ਨੂਰਪੁਰ ਬੇਦੀ ਦਲਜੀਤ ਚਨੋਲੀ  ਨਹਿਰੂ ਸਟੇਡੀਅਮ ਰੂਪਨਗਰ ਵਿਖੇ ਹੋ ਰਹੀਆਂ ਖੇਡਾਂ ਵਤਨ ਪੰਜਾਬ  ਦੀਆਂ ਵਿੱਚ ਸਰਕਾਰੀ ਮਿਡਲ ਸਕੂਲ ਮੂਸਾਪੁਰ ਦੇ ਖਿਡਾਰੀਆਂ ਨੇ ਖੋ ਖੋ ਦੇ ਫਸਵੇਂ ਮੁਕਾਬਲੇ…

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    Leave a Reply

    Your email address will not be published. Required fields are marked *