ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਡਮੂਲੀਆ ਪਿੰਡ ‘ਚ ਨਵੇਂ ਬਾਸਕਟਬਾਲ ਮੈਦਾਨ ਦੀ ਉਸਾਰੀ ਦਾ ਨੀਂਹ ਪੱਥਰ: ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਦੀ ਪਹਿਲਕਦਮੀ ਦੀ ਕੀਤੀ ਸ਼ਲਾਘਾ

Spread the love
ਸੁਲਤਾਨਪੁਰ ਲੋਧੀ/ਕਪੂਰਥਲਾ, 21(ਰਣਜੀਤ ਸਿੰਘ ਚੰਦੀ) ਅਗਸਤ: ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਡਮੂਲੀਆ ਵਿਖੇ ਬਣਨ ਵਾਲੇ ਨਵੇਂ ਆਧੁਨਿਕ ਬਾਸਕਟਬਾਲ ਮੈਦਾਨ ਦੀ ਉਸਾਰੀ ਦੇ ਕੰਮ ਦਾ ਰਸਮੀ ਨੀਂਹ ਪੱਥਰ ਰੱਖਿਆ ਗਿਆ। ਇਹ ਖੇਡ ਮੈਦਾਨ ਅਰਜੁਨ ਐਵਾਰਡੀ ਅਤੇ ਚੇਅਰਮੈਨ ਨਗਰ ਸੁਧਾਰ ਟਰੱਸਟ ਸੱਜਣ ਸਿੰਘ ਚੀਮਾ ਦੀ ਵਿਸ਼ੇਸ਼ ਪਹਿਲਕਦਮੀ ਨਾਲ ਤਿਆਰ ਕੀਤਾ ਜਾ ਰਿਹਾ ਹੈ।ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਨਵਾਂ ਬਣਨ ਵਾਲਾ ਮੈਦਾਨ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਲਈ ਇੱਕ ਵੱਡਾ ਤੋਹਫ਼ਾ ਸਾਬਤ ਹੋਵੇਗਾ। ਉਨ੍ਹਾਂ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ, “ਤੁਹਾਡੇ ਲਈ ਖੁਸ਼ਕਿਸਮਤੀ ਦੀ ਗੱਲ ਹੈ ਕਿ ਤੁਹਾਨੂੰ ਅਰਜੁਨ ਐਵਾਰਡੀ ਸੱਜਣ ਸਿੰਘ ਚੀਮਾ ਵਰਗੇ ਮਹਾਨ ਖਿਡਾਰੀ ਤੋਂ ਸਿਖਲਾਈ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ। ਇਨ੍ਹਾਂ ਤੋਂ ਵੱਡਾ ਮਾਰਗਦਰਸ਼ਕ ਹੋਰ ਕੋਈ ਨਹੀਂ ਹੋ ਸਕਦਾ। ਜਿਸ ਨਿੱਕੀ ਉਮਰ ਤੋਂ ਤੁਸੀਂ ਖੇਡਾਂ ਨਾਲ ਜੁੜ ਰਹੇ ਹੋ, ਸਾਨੂੰ ਪੂਰੀ ਉਮੀਦ ਹੈ ਕਿ ਤੁਹਾਡੇ ਵਿੱਚੋਂ ਕਈ ਬੱਚੇ ਆਉਣ ਵਾਲੇ ਸਮੇਂ ‘ਚ ਨੈਸ਼ਨਲ ਪੱਧਰ ‘ਤੇ ਖੇਡ ਕੇ ਆਪਣੇ ਪਿੰਡ ਡਮੂਲੀਆ, ਸੁਲਤਾਨਪੁਰ ਲੋਧੀ, ਜ਼ਿਲ੍ਹਾ ਕਪੂਰਥਲਾ ਅਤੇ ਪੂਰੇ ਪੰਜਾਬ ਦਾ ਨਾਂ ਰੋਸ਼ਨ ਕਰਨਗੇ।”ਉਨ੍ਹਾਂ ਅੱਗੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਖਿਡਾਰੀਆਂ ਲਈ ਉੱਚ ਪੱਧਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ ਅਤੇ ਇਸਦੇ ਨਾਲ ਹੀ ਜਲਦ ਹੋਸਟਲ ਦੀ ਸੁਵਿਧਾ ਵੀ ਸ਼ੁਰੂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਬੱਚਿਆਂ ਨੂੰ ਖੇਡਾਂ ਦੇ ਨਾਲ-ਨਾਲ ਪੜ੍ਹਾਈ ‘ਤੇ ਵੀ ਉਚੇਚਾ ਧਿਆਨ ਦੇਣ ਦੀ ਅਪੀਲ ਕੀਤੀ।ਇਸ ਮੌਕੇ ਉਨ੍ਹਾਂ ਸਮੂਹ ਇਲਾਕਾ ਵਾਸੀਆਂ, ਪ੍ਰਬੰਧਕਾਂ ਅਤੇ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਵੱਲ ਵਧ ਰਹੇ ਇਸ ਕਦਮ ਲਈ ਵਧਾਈ ਦਿੱਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *