ਡੀ.ਸੀ ਨੇ ਮਾਲ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਸਮਾਂ ਸੀਮਾ ਤੋਂ ਬਾਅਦ ਕੋਈ ਵੀ ਇੰਤਕਾਲ ਲੰਬਿਤ ਨਾ ਰਹੇ

Spread the love

 ਲੁਧਿਆਣਾ 11 ਦਸੰਬਰ ( ਜੇ ਐਸ ਖੰਨਾ ) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਬੁੱਧਵਾਰ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਬਕਾਇਆ ਇੰਤਕਾਲਾਂ ਨੂੰ ਜਲਦੀ ਨਿਪਟਾਇਆ ਜਾਵੇ।ਵਿਭਾਗ ਦੀ ਮਹੀਨਾਵਾਰ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਕਾਇਆ ਇੰਤਕਾਲਾਂ ਨੂੰ ਜਲਦੀ ਹੱਲ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਮਾਲ ਰਿਕਾਰਡਾਂ ਨੂੰ ਅੱਪਡੇਟ ਕਰਨ, ਡਿਫਾਲਟਰਾਂ ਤੋਂ ਬਕਾਇਆ ਵਸੂਲੀ ਕਰਨ, ਅਦਾਲਤੀ ਕੇਸਾਂ ਦੇ ਪ੍ਰਬੰਧਨ, ਪੁੱਛਗਿੱਛ ਕਰਨ ਅਤੇ ਹੱਦਬੰਦੀ ਨੂੰ ਸੰਭਾਲਣ ਵਿੱਚ ਸ਼ਾਮਲ ਪ੍ਰਕਿਰਿਆਵਾਂ ਦਾ ਵੀ ਮੁਲਾਂਕਣ ਕੀਤਾ। ਇਸ ਤੋਂ ਇਲਾਵਾ ਸ੍ਰੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਅਦਾਲਤਾਂ ਵਿੱਚ ਲੰਬਿਤ ਪਏ ਮਾਲ ਕੇਸਾਂ ਦੇ ਨਿਪਟਾਰੇ ਨੂੰ ਯਕੀਨੀ ਬਣਾਉਣ ਅਤੇ ਰੋਜ਼ਾਨਾ ਰਿਪੋਰਟਾਂ ਉਨ੍ਹਾਂ ਦੇ ਦਫ਼ਤਰ ਨੂੰ ਦੇਣ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਰਾਜ ਸਰਕਾਰ ਦੇ ਮਾਲੀਏ ਨੂੰ ਵਧਾਉਣ ਲਈ ਅਧਿਕਾਰੀਆਂ ਨੂੰ ਵਸੂਲੀ ਦੀ ਉਗਰਾਹੀ ਨੂੰ ਤਰਜੀਹ ਦੇਣ ਦੀ ਲੋੜ ‘ਤੇ ਜ਼ੋਰ ਦਿੱਤਾ।  ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਰਿਕਵਰੀ ਨਾਲ ਸਬੰਧਤ ਮਾਮਲਿਆਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ। ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਉਹ ਇੰਤਕਾਲਾਂ ਦੀ ਸਮੇਂ ਸਿਰ ਰਜਿਸਟ੍ਰੇਸ਼ਨ ਲਈ ਇੱਕ ਵਿਆਪਕ ਵਿਧੀ ਸਥਾਪਤ ਕਰਨ ਲਈ ਬਕਾਇਆ ਕੇਸਾਂ ਦੀ ਰੋਜ਼ਾਨਾ ਨਿਗਰਾਨੀ ਕਰਨਗੇ। ਉਨ੍ਹਾਂ

ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਤਹਿਸੀਲਾਂ ਵਿੱਚ ਲੋਕਾਂ ਦੀਆਂ ਰੋਜ਼ਾਨਾ ਪ੍ਰਸ਼ਾਸਨਿਕ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *