ਡੇਂਗੂ ਅਤੇ ਚਿਕਨਗੂਨੀਆ ਇਲਾਜ ਯੋਗ ਬਿਮਾਰੀਆਂ ਹਨ 

Spread the love
ਨੂਰਪੁਰ ਬੇਦੀ 16 ਸਤੰਬਰ (ਦਲਜੀਤ ਚਨੌਲੀ ) ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ, ਸਿਵਲ ਸਰਜਨ ਵਿਵੇਕ ਕੁਮਾਰ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਐਮ.ਓ ਹਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ ਹੈਲਥ ਸੁਪਰਵਾਈਜ਼ਰ ਰਾਜ਼ੇਸ਼ ਕੁਮਾਰ ਨੇ ਡੇਂਗੂ ,ਮਲੇਰੀਆ ਬੁਖਾਰ ਅਤੇ ਚਿਕਨ ਗੁਨੀਆ ਦੇ ਸੰਬੰਧ ਵਿੱਚ ਨੂਰਪੁਰ ਬੇਦੀ ਦੇ ਵੱਖ ਵੱਖ ਮੁਹਾਲਿਆਂ ਵਿੱਚ ਜਾ ਕੇ ਪਿੰਡ ਦੇ ਲੋਕਾਂ ਨੂੰ ਜਾਗਰੂਕ ਕੀਤਾ । ਰਾਜੇਸ਼ ਕੁਮਾਰ ਨੇ ਦੱਸਿਆ ਕਿ ਡੇਂਗੂ ਗੰਭੀਰ ਕਿਸਮ ਦਾ ਬੁਖਾਰ ਹੈ ਜੋ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਉਹਨਾਂ ਇਹ ਵੀ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੇ ਸਾਰੇ ਟੈਸਟ ਅਤੇ ਦਵਾਈਆਂ ਸਰਕਾਰੀ ਹਸਪਤਾਲ ਅਤੇ ਆਮ ਆਦਮੀ ਕਲੀਨਿਕਾਂ ਦੇ ਵਿੱਚ ਮੁਫਤ ਉਪਲਬਧ ਹਨ । ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ ਘਰ ਜਾ ਕੇ ਕੰਟੇਨਰ ਸਰਵੇ ਕਰ ਰਹੀਆਂ ਹਨ ਜਿਨਾਂ ਘਰਾਂ ਦੇ ਵਿੱਚ ਲਾਰਵਾ ਮਿਲਦਾ ਹੈ ਉਸ ਦੇ ਵਿੱਚ ਲਾਰ ਵੀ ਸਾਈਡ ਪਾ ਦਿੱਤੀ ਜਾਂਦੀ ਹੈ ਅਤੇ ਉਸ ਨੂੰ ਮੌਕੇ ਤੇ ਹੀ ਨਾਸ਼ਟ ਕਰ ਦਿੱਤਾ ਜਾਂਦਾ ਹੈ ਅਤੇ ਦੱਸਿਆ ਗਿਆ ਕਿ ਪਾਣੀ ਕਿਸੇ ਵੀ ਥਾਂ ਇਕੱਠਾ ਨਾ ਹੋਣ ਦਿੱਤਾ ਜਾਵੇ ਇਕੱਠੇ ਹੋਏ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਛੱਤ ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਨੂੰ ਢੱਕ ਕੇ ਰੱਖਿਆ ਜਾਵੇ ਅਜਿਹੇ ਕੱਪੜੇ ਪਾਓ ਕੀ ਸਰੀਰ ਪੂਰੀ ਤਰ੍ਹਾਂ ਢੱਕਿਆ ਜਾਵੇ ਮੱਛਰ ਨਾ ਕੱਟੇ ਰਾਤ ਨੂੰ ਸੋਣ ਸਮੇਂ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ । ਹੈਲਥ ਵਰਕਰ ਤਾਰਨਜੀਤ ਨੇ ਦੱਸਿਆ ਕਿ 12 ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਕਿਸ਼ੋਰ ਅਤੇ ਕਿਸ਼ੋਰੀਆਂ ਨੂੰ ਕੀ ਜੇਕਰ ਕਿਸੇ ਨੂੰ ਸਰੀਰਕ ਅਤੇ ਮਾਨਸਿਕ ਤੌਰ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਪੀਐਚਸੀ ਨੂਰਪੁਰ ਬੇਦੀ ਵਿਖੇ ਜਾ ਸਕਦਾ ਹੈ। ਇਸ ਮੌਕੇ ਮਲਟੀ ਪਰਪਸ ਹੈਲਥ ਵਰਕਰ ਤਰਨਜੀਤ, ਸ਼ਿਵ ਕੁਮਾਰ, ਪਰਮਿੰਦਰ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਸੀ ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *