ਡੇਰਾ ਬਾਬਾ ਟਿੱਬੀ ਸਾਹਿਬ ਦੇ ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਦੀ ਪੂਜਨੀਕ ਮਾਤਾ ਚਰਨਜੀਤ ਕੌਰ ਦੇ ਅਕਾਲ ਚਲਾਣੇ ‘ਤੇ ਸ਼੍ਰੋਮਣੀ ਅਕਾਲੀ ਦਲ (ਬ ) ਦੇ ਹਲਕਾ ਇੰਚਾਰਜ ਸੰਦੀਪ ਚੌਧਰੀ ਹਨੀ ਟੌਂਸਾ ਨੇ ਦੁੱਖ ਦਾ ਪ੍ਰਗਟਾਵਾ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੀਆਂ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ

Spread the love
ਬਲਾਚੌਰ , 4 ਅਗਸਤ (ਜਤਿੰਦਰ ਪਾਲ ਸਿੰਘ ਕਲੇਰ ) :=ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਪੂ ਬਾਬਾ ਸਖੀ ਰਾਮ ਜੀ ਦੀ ਧਰਮ ਪਤਨੀ ਅਤੇ ਡੇਰੇ ਦੇ ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਜੀ ਦੀ ਪੂਜਨੀਕ ਮਾਤਾ ਚਰਨਜੀਤ ਕੌਰ ਜੀ, ਜੋ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਸਨ, ਦੇ ਗ੍ਰਹਿ ਵਿਖੇ ਅਫ਼ਸੋਸ ਪ੍ਰਗਟ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ (ਬ )ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸੰਦੀਪ ਚੋਧਰੀ ਹਨੀ ਟੌਂਸਾ ਆਪਣੀ ਟੀਮ ਨਾਲ ਉੱਚੇਚੇ ਤੌਰ ‘ਤੇ ਸੇਵਾਦਾਰ ਸਾਈ ਕਾਲੇ ਸ਼ਾਹ ਜੀ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਇਸ  ਮੌਕੇ ‘ ਡੇਰਾ ਗੱਦੀ ਨਸ਼ੀਨ ਬਾਬਾ ਸਖੀ ਰਾਮ ਜੀ, ਮੁੱਖ ਸੇਵਾਦਾਰ ਸਾਈ ਕਾਲੇ ਸ਼ਾਹ ਜੀ ਅਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਕੇ ਮਾਤਾ ਚਰਨਜੀਤ ਕੌਰ ਜੀ ਦੇ ਬੇਵਕਤੀ ਵਿਛੋੜੇ ‘ਤੇ ਹਮਦਰਦੀ ਜ਼ਾਹਰ ਕੀਤੀ।ਅਫ਼ਸੋਸ ਪ੍ਰਗਟਾਉਂਦਿਆਂ ਹਨੀ ਟੌਂਸਾ ਨੇ ਆਖਿਆ ਕਿ ਮਾਤਾ ਚਰਨਜੀਤ ਕੌਰ ਜੀ ਇੱਕ ਬਹੁਤ ਹੀ ਧਾਰਮਿਕ, ਨੇਕਦਿਲ ਅਤੇ ਸੇਵਾ ਭਾਵਨਾ ਵਾਲੀ ਸ਼ਖਸੀਅਤ ਸਨ। ਉਨ੍ਹਾਂ ਨੇ ਹਮੇਸ਼ਾ ਪਰਿਵਾਰ ਅਤੇ ਡੇਰੇ ਨਾਲ ਜੁੜੀਆਂ ਸੰਗਤਾਂ ਨੂੰ ਅਥਾਹ ਪਿਆਰ ਅਤੇ ਸਤਿਕਾਰ ਦਿੱਤਾ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਇਸ ਤਰ੍ਹਾਂ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਹੀ ਨਹੀਂ, ਬਲਕਿ ਸਮੁੱਚੇ ਇਲਾਕੇ ਅਤੇ ਸੰਗਤਾਂ ਲਈ ਇੱਕ ਨਾ ਪੂਰਿਆ ਜਾਣ ਵਾਲਾ ਵੱਡਾ ਘਾਟਾ ਹੈ। ਇਸ ਦੌਰਾਨ ਹਾਜ਼ਰ ਸਾਰੀਆਂ ਸ਼ਖਸੀਅਤਾਂ ਨੇ ਵਿਛੜੀ ਹੋਈ ਪਵਿੱਤਰ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਜੋੜੜੀ ਕੀਤੀ।ਇਸ ਮੌਕੇ ਤਰਲੋਚਨ ਸਿੰਘ ਰੱਕੜ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸੁਰਜੀਤ ਕੋਹਲੀ ਮਾਲੇਵਾਲ ਕੋਹਲੀ ਸੀਨੀਅਰ ਅਕਾਲੀ ਆਗੂ, ਦਲਜੀਤ ਸਿੰਘ ਮਾਣੇਵਾਲ ਸੀਨੀਅਰ ਅਕਾਲੀ ਆਗੂ ਆਦਿ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *