*ਡੌਂਕੀ ਨੇ ਖਾ ਲਿਆ ਪੰਜਾਬ ਦਾ ਇੱਕ ਹੋਰ ਨੌਜਵਾਨ*

Spread the love
ਫੱਤੂ ਢੀਂਗਾ 18 ਅਪ੍ਰੈਲ  ਅਮਨਦੀਪ  -ਆਏ ਦਿਨ ਪੰਜਾਬ ਦੀ ਜਵਾਨੀ ਡੌਂਕੀ ਦਾ ਸ਼ਿਕਾਰ ਹੁੰਦੀ ਜਾ ਰਹੀ। ਤਾਜ਼ਾ ਮਾਮਲਾ ਸੁਲਤਾਨਪੁਰ ਲੋਧੀ ਦੇ ਪਿੰਡ ਭੈਣੀ ਹੁਸੇ ਖਾਂ ਦੇ ਨਾਲ ਸੰਬੰਧਿਤ ਹੈ। ਜਿੱਥੋਂ ਦਾ ਰਹਿਣ ਵਾਲਾ ਨੌਜਵਾਨ ਵਿਨੋਦ ਸਿੰਘ ਜੌ ਕਰੀਬ ਦੋ ਸਾਲ ਪਹਿਲਾਂ ਡੌਂਕੀ ਰਾਹੀਂ ਆਪਣੇ ਭਵਿੱਖ ਨੂੰ ਸੁਨਹਿਰੀ ਬਣਾਉਣ ਦੇ ਲਈ ਅਤੇ ਚੰਗੀ ਰੋਜ਼ੀ ਰੋਟੀ ਦੀ ਭਾਲ ਵਾਸਤੇ  ਅਮਰੀਕਾ ਗਿਆ ਸੀ। ਪਰ ਕੈਂਸਰ ਨਾਮ ਦੀ ਨਾ ਮੁਰਾਦ ਬਿਮਾਰੀ ਨੇ ਉਸ ਨੂੰ ਅਮਰੀਕਾ ਪਹੁੰਚਦਿਆਂ ਹੀ ਆਪਣੀ ਗ੍ਰਿਫਤ ਦੇ ਵਿੱਚ ਲੈ ਲਿਆ। ਜਿਸ ਕਾਰਨ ਉਹ ਉੱਥੇ ਲੰਮਾ ਸਮਾਂ ਬਿਮਾਰ ਰਹਿਣ ਮਗਰੋਂ ਦਮ ਤੋੜ ਗਿਆ। ਮ੍ਰਿਤਕ ਨੌਜਵਾਨ ਦੇ ਮਾਪਿਆਂ ਦਾ ਕਹਿਣਾ ਹੈ ਕਿ ਉਨਾਂ ਨੇ ਅੱਖਾਂ ਵਿੱਚ ਕਈ ਸਪਨੇ ਸਜਾ ਕੇ ਆਪਣੇ ਪੁੱਤਰ ਵਿਨੋਦ ਸਿੰਘ ਨੂੰ 40 ਲੱਖ ਰੁਪਏ ਦਾ ਕਰਜ਼ਾ ਲੈ ਕੇ ਵਿਦੇਸ਼ ਭੇਜਿਆ ਸੀ। ਪਰ ਉਹਨਾਂ ਨੂੰ ਨਹੀਂ ਸੀ ਪਤਾ ਕਿ ਉਹਨਾਂ ਦੇ ਉੱਤੇ ਏਨਾ ਵੱਡਾ ਦੁੱਖਾਂ ਦਾ ਪਹਾੜ ਟੁੱਟ ਪਵੇਗਾ। ਵਿਨੋਦ ਦੇ ਪਿਤਾ ਦਾ ਕਹਿਣਾ ਹੈ ਕਿ ਜਿਸ ਵੇਲੇ ਵਿਨੋਦ ਨੂੰ ਉਹਨਾਂ ਨੇ ਅਮਰੀਕਾ ਭੇਜਿਆ ਸੀ ਤਾਂ ਸੱਤ ਮਹੀਨੇ ਬਾਅਦ ਉਹ ਅਮਰੀਕਾ ਪਹੁੰਚਿਆ ਸੀ ਕਿਉਂਕਿ ਸੱਤ ਮਹੀਨੇ ਉਹ ਡੌਂਕੀ ਰਾਹੀਂ ਜੰਗਲਾਂ ਦੇ ਵਿੱਚੋਂ ਨਿਕਲਿਆ ਸੀ ਅਤੇ ਲੰਬਾ ਸਫਰ ਤੈਅ ਕਰਨ ਤੋਂ ਬਾਅਦ ਉਹ ਅਮਰੀਕਾ ਪਹੁੰਚਿਆ ਸੀ ਅਤੇ ਅਮਰੀਕਾ ਪਹੁੰਚਦੇ ਹੀ ਇੱਕ ਮਹੀਨੇ ਬਾਅਦ ਉਸ ਨੂੰ ਕੈਂਸਰ ਵਰਗੀ ਬਿਮਾਰੀ ਹੋ ਜਾਂਦੀ ਹੈ। ਜਿਸ ਦੇ ਬਾਰੇ ਉਹਨਾਂ ਨੂੰ ਵਿਨੋਦ ਦੇ ਨਾਲ ਰਹਿੰਦੇ ਦੋਸਤਾਂ ਤੋਂ ਪਤਾ ਚੱਲਦਾ ਹੈ। ਲੰਮਾ ਸਮਾਂ ਵਿਨੋਦ ਦਾ ਇਲਾਜ ਉਸਦੇ ਦੋਸਤਾਂ ਦੇ ਵੱਲੋਂ ਇੱਕ ਦੂਸਰੇ ਦੀ ਮਦਦ ਦੇ ਨਾਲ ਕਰਵਾਇਆ ਜਾ ਰਿਹਾ ਸੀ ਪਰ ਅਖੀਰ ਇਸ ਬਿਮਾਰੀ ਦੇ ਨਾਲ ਲੜਦੇ ਲੜਦੇ ਵਿਨੋਦ ਦੀ ਮੌਤ ਹੋ ਗਈ। ਰੋਂਦੀ ਹੋਈ ਵਿਨੋਦ ਦੀ ਮਾਂ ਦੀਆਂ ਅੱਖਾਂ ਅੱਜ ਵੀ ਆਪਣੇ ਪੁੱਤਰ ਨੂੰ ਉਡੀਕ ਰਹੀਆਂ ਹਨ। ਪੀੜੇ ਤੇ ਪਰਿਵਾਰ ਨੇ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ ਅਤੇ ਉਹਨਾਂ ਨੇ ਕਿਹਾ ਹੈ ਕਿ ਉਹ ਬਹੁਤ ਵੱਡੇ ਖਰਚੇ ਹੇਠ ਆ ਚੁੱਕੇ ਹਨ ਅਤੇ ਇਹ ਕਰਜ਼ਾ ਉਤਾਰਨ ਦੇ ਵਿੱਚ ਅਸਮਰਥ ਹਨ। ਉਹਨਾਂ ਨੇ ਕਿਹਾ ਹੈ ਕਿ ਸਰਕਾਰ ਉਹਨਾਂ ਦੀ ਇਸ ਦੁੱਖ ਭਰੇ ਵੇਲੇ ਦੇ ਵਿੱਚ ਮਦਦ ਜ਼ਰੂਰ ਕਰੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *