‘ਢਿੱਲੋਂ ਕਾਰ ਵਾਸ਼ ਸਰਵਿਸ’ ਦਾ ਗ੍ਰੈਂਡ ਓਪਨਿੰਗ ਸਮਾਗਮ 15 ਜੁਲਾਈ ਨੂੰ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਵੇਗੀ ਸ਼ੁਰੂਆਤ

Spread the love

ਰੋਪੜ੍ਹ , 11 ਜੁਲਾਈ (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਦੇ ਗੱਡੀਆਂ ਚਾਲਕਾਂ ਅਤੇ ਲੋਕਾਂ ਲਈ ਇੱਕ ਖੁਸ਼ਖਬਰੀ ਹੈ ਕਿ ਰੋਪੜ੍ਹ ਵਿਖੇ ਹਰ ਤਰ੍ਹਾਂ ਦੀਆਂ ਕਾਰਾਂ ਦੀ ਆਧੁਨਿਕ ਤਰੀਕੇ ਨਾਲ ਸਫਾਈ ਅਤੇ ਦੇਖਭਾਲ ਲਈ ‘ਢਿੱਲੋਂ ਕਾਰ ਵਾਸ਼ ਸਰਵਿਸ’ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਨਵੇਂ ਉੱਦਮ ਦਾ ਸ਼ੁਭ ਉਦਘਾਟਨ ਸਮਾਗਮ ਆਉਣ ਵਾਲੀ 15 ਜੁਲਾਈ 2026, ਦਿਨ ਬੁੱਧਵਾਰ ਨੂੰ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ।   ਮਿਲੀ ਜਾਣਕਾਰੀ ਅਨੁਸਾਰ ਸ਼ੁਭ ਅਵਸਰ ‘ਤੇ ਇਲਾਕੇ ਅਤੇ ਸਮੂਹ ਸੰਗਤਾਂ ਦੀ ਹਾਜ਼ਰੀ ਵਿੱਚ ਸਵੇਰੇ 10 ਵਜੇ ਤੋਂ 11:30 ਵਜੇ ਤੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾਣਗੇ, ਜਿਸ ਨਾਲ ਇਸ ਨਵੇਂ ਕਾਰੋਬਾਰ ਦੀ ਸ਼ੁਰੂਆਤ ਪਰਮਾਤਮਾ ਦਾ ਓਟ-ਆਸਰਾ ਲੈ ਕੇ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਰਣਜੋਦ ਸਿੰਘ ਢਿੱਲੋਂ (ਜੋਦਾ ) ਨੇ ਦੱਸਿਆ ਕਿ ਇਹ ਨਵਾਂ ਸੈਂਟਰ ਰੋਪੜ੍ਹ ਵਿਖੇ ਬਾਈਪਾਸ ‘ਤੇ ਸੰਤ ਕਰਮ ਸਿੰਘ ਅਕੈਡਮੀ ਨੇੜੇ ਖੋਲ੍ਹਿਆ ਗਿਆ ਹੈ, ਜਿੱਥੇ ਗਾਹਕਾਂ ਨੂੰ ਬਿਹਤਰੀਨ ਅਤੇ ਆਧੁਨਿਕ ਤਕਨੀਕ ਨਾਲ ਲੈਸ ਕਾਰ ਵਾਸ਼ਿੰਗ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਸਮੂਹ ਨਗਰ ਨਿਵਾਸੀਆਂ, ਮਿੱਤਰਾਂ ਅਤੇ ਪਰਿਵਾਰਾਂ ਨੂੰ ਇਸ ਉਦਘਾਟਨੀ ਸਮਾਗਮ ਵਿੱਚ ਪਹੁੰਚਣ ਦਾ ਨਿੱਘਾ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਸੰਗਤਾਂ ਤੇ ਗਾਹਕਾਂ ਦੀ ਹਾਜ਼ਰੀ ਉਨ੍ਹਾਂ ਲਈ ਮਾਨ ਅਤੇ ਖੁਸ਼ੀ ਦਾ ਕਾਰਨ ਬਣੇਗੀ। ਸਮਾਗਮ ਅਤੇ ਲੋਕੇਸ਼ਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 88375-33028 ਅਤੇ 78146-72641 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *