ਤਨਖਾਹਾਂ ਨਾ ਮਿਲਣ ਤੋਂ ਭੜਕੇ ਜੰਗਲਾਤ ਵਰਕਰ: 5 ਅਗਸਤ ਤੋਂ ਪੰਜਾਬ ਭਰ ‘ਚ ਕੰਮ ਬੰਦ ਹੜਤਾਲ, 10 ਨੂੰ ਮੋਹਾਲੀ ਰੈਲੀ ਅਤੇ 17 ਅਗਸਤ ਤੋਂ ਦਿੜ੍ਹਬਾ ਵਿਖੇ ਲੱਗੇਗਾ ‘ਪੱਕਾ ਮੋਰਚਾ’ ਪੰਜਾਬ ਸਰਕਾਰ ਵਿਰੁੱਧ ਆਰ-ਪਾਰ ਦੇ ਸੰਘਰਸ਼ ਦਾ ਕੀਤਾ ਐਲਾਨ

Spread the love
ਬਲਾਚੌਰ, 4 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਵਣ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੇ ਡੇਲੀ ਵੇਜ ਵਰਕਰਾਂ ਨੂੰ ਪਿਛਲੇ 4-5 ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਦੇ ਰੋਸ ਤਹਿਤ ਵਰਕਰਾਂ ਵਿੱਚ ਭਾਰੀ ਰੋਸ਼ ਅਤੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਹੈ। ਇਸ ਗੰਭੀਰ ਮਸਲੇ ਨੂੰ ਲੈ ਕੇ ‘ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ’ ਦੀ ਇੱਕ ਵਿਸ਼ੇਸ਼ ਅਤੇ ਹੰਗਾਮੀ ਮੀਟਿੰਗ ਜਥੇਬੰਦੀ ਦੇ ਸੂਬਾ ਪ੍ਰਧਾਨ ਜਥੇਦਾਰ ਅਮਰੀਕ ਸਿੰਘ ਗੜ੍ਹਸ਼ੰਕਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਵਰਕਰ ਵਿਰੋਧੀ ਨੀਤੀਆਂ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਗਿਆ ਹੈ।ਜਥੇਬੰਦੀ ਵੱਲੋਂ ਕੀਤੇ ਗਏ ਵੱਡੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਤਨਖਾਹਾਂ ਤੋਂ ਵਾਂਝੇ ਚੱਲੇ ਆ ਰਹੇ ਵਰਕਰਾਂ ਦੇ ਸਬਰ ਦਾ ਪਿਆਲਾ ਹੁਣ ਭਰ ਚੁੱਕਾ ਹੈ। ਜਿਸ ਦੇ ਵਿਰੋਧ ਵਿੱਚ ਕੱਲ੍ਹ 5 ਅਗਸਤ ਤੋਂ ਪੰਜਾਬ ਦੀਆਂ ਵੱਖ-ਵੱਖ ਵਣ ਰੇਂਜ ਦਫ਼ਤਰਾਂ ਅੱਗੇ ਮੁਕੰਮਲ ਤੌਰ ‘ਤੇ ਕੰਮ ਬੰਦ ਕਰਕੇ ਅਨਿਸ਼ਚਿਤਕਾਲੀ ਹੜਤਾਲ ਸ਼ੁਰੂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਸੰਘਰਸ਼ ਦੀ ਲੜੀ ਨੂੰ ਹੋਰ ਤਿੱਖਾ ਕਰਦਿਆਂ 10 ਅਗਸਤ ਨੂੰ ਮੋਹਾਲੀ ਵਿਖੇ ਪ੍ਰਧਾਨ ਮੁੱਖ ਵਣਪਾਲ ਦੇ ਦਫ਼ਤਰ ਸਾਹਮਣੇ ਸੂਬਾ ਪੱਧਰੀ ਭਰਵੀਂ ਰੋਸ ਰੈਲੀ ਕੀਤੀ ਜਾਵੇਗੀ।ਯੂਨੀਅਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਦੇ ਕਾਮਿਆਂ ਨੂੰ ਬਿਨਾਂ ਸ਼ਰਤ ਫੁੱਲ ਸਕੇਲ ‘ਤੇ ਪੱਕਾ ਕਰਵਾਉਣ ਦੀ ਮੁੱਖ ਮੰਗ ਨੂੰ ਲੈ ਕੇ 17 ਅਗਸਤ ਤੋਂ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਇੱਕ ਜ਼ੋਰਦਾਰ ਰੋਸ ਰੈਲੀ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਉੱਥੇ ਅਨਿਸ਼ਚਿਤ ਸਮੇਂ ਲਈ ‘ਪੱਕਾ ਮੋਰਚਾ’ ਲਗਾ ਦਿੱਤਾ ਜਾਵੇਗਾ।ਜਥੇਬੰਦੀ ਨੇ ਚੇਤਾਵਨੀ ਦਿੰਦਿਆਂ ਆਖਿਆ ਕਿ ਵਰਕਰਾਂ ਨੂੰ ਮਜ਼ਬੂਰਨ ਸੰਘਰਸ਼ ਦੇ ਰਾਹ ਪੈਣਾ ਪੈ ਰਹਾ ਹੈ ਅਤੇ ਇਸ ਦੌਰਾਨ ਜੇਕਰ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਆਮ ਜਨਤਾ ਨੂੰ ਪਰੇਸ਼ਾਨੀ ਹੁੰਦੀ ਹੈ, ਤਾਂ ਉਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਤ ਵਿਭਾਗੀ ਉੱਚ ਅਧਿਕਾਰੀਆਂ ਦੀ ਹੋਵੇਗੀ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਕਾਨਿਆਂਵਾਲੀ ਵਿੱਚ ਭਾਈ ਜਸ਼ਨ ਚਹਿਲ ਵੱਲੋਂ ਵਿਸ਼ਾਲ ਮੈਡੀਕਲ ਕੈਂਪ, 700 ਲੋਕਾਂ ਦੀ ਜਾਂਚ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਮਨਜੀਤ ਸਿੱਧੂ):- ਗਰੀਬ ਅਤੇ ਲੋੜਵੰਦ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਮਾਜ ਸੇਵੀ ਭਾਈ ਜਸ਼ਨ ਚਹਿਲ ਵੱਲੋਂ ਐੱਨਜੀਓਜ਼ ਦੇ…

    Leave a Reply

    Your email address will not be published. Required fields are marked *