ਤਪਾ ਮੰਡੀ ਵਿੱਚ ਬਿਜਲੀ ਸੰਕਟ ਕਾਰਨ ਲੋਕਾਂ ਦਾ ਗੁੱਸਾ ਫੁੱਟਿਆ,  ਰਾਤ ਨੂੰ ਗਰਿੱਡ ਦਫ਼ਤਰ ਅੱਗੇ ਹੋਣ ਲੱਗੇ ਇਕੱਠੇ

Spread the love
ਤਪਾ ਮੰਡੀ, 27 ਜੁਲਾਈ (ਗੋਲਡੀ ਵਿਆਸ)=ਤਪਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਬਿਜਲੀ ਸਪਲਾਈ ਲੰਬੇ ਸਮੇਂ ਤੱਕ ਠੱਪ ਰਹਿਣ ਕਾਰਨ ਲੋਕਾਂ ਦਾ ਗੁੱਸਾ ਫੁੱਟ ਪਿਆ। ਗਰਮੀ ਅਤੇ ਹੁੰਮਸ ਵਿਚ ਬਿਜਲੀ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਜਿਸ ਤੋਂ ਨਾਰਾਜ਼ ਹੋ ਕੇ ਸ਼ਹਿਰ ਵਾਸੀ ਬਿਜਲੀ ਗਰਿੱਡ ਦਫ਼ਤਰ ਅੱਗੇ ਇਕੱਠੇ ਹੋਣ ਲੱਗੇ ਅਤੇ ਸਰਕਾਰ ਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਰੋਸ ਜਤਾਇਆ।ਪ੍ਰਾਪਤ ਜਾਣਕਾਰੀ ਅਨੁਸਾਰ ਤਪਾ ਗਰਿੱਡ ਦੇ ਇੱਕ ਫੀਡਰ ਤੋਂ ਬੀਤੀ ਰਾਤ ਕਰੀਬ 8 ਵਜੇ ਤੋਂ ਬਿਜਲੀ ਸਪਲਾਈ ਬੰਦ ਹੋ ਗਈ ਸੀ, ਜਿਸ ਕਾਰਨ ਸ਼ਹਿਰ ਦੇ ਵੱਡੇ ਹਿੱਸੇ ਵਿੱਚ ਹਨੇਰਾ ਛਾ ਗਿਆ। ਬਿਜਲੀ ਨਾ ਹੋਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਅਤੇ ਛੋਟੇ ਬੱਚਿਆਂ, ਬਜ਼ੁਰਗਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸ਼ਹਿਰ ਵਾਸੀਆਂ ਨੇ ਦੋਸ਼ ਲਗਾਇਆ ਕਿ ਬਿਜਲੀ ਬੰਦ ਹੋਣ ਤੋਂ ਬਾਅਦ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕਿਸੇ ਨੇ ਵੀ ਫ਼ੋਨ ਨਹੀਂ ਚੁੱਕਿਆ। ਉਨ੍ਹਾਂ ਨੇ ਹਲਕੇ ਦੇ ਸਿਆਸੀ ਆਗੂਆਂ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਬਿਜਲੀ ਸੰਕਟ ਦਾ ਤੁਰੰਤ ਅਤੇ ਸਥਾਈ ਹੱਲ ਕੀਤਾ ਜਾਵੇ। ਕਈ ਘੰਟਿਆਂ ਦੀ ਖੱਜਲ-ਖੁਆਰੀ ਤੋਂ ਬਾਅਦ ਤਪਾ ਸ਼ਹਿਰ ਦੇ ਅੱਧੇ ਹਿੱਸੇ ਵਿੱਚ ਬਿਜਲੀ ਸਪਲਾਈ ਬਹਾਲ ਹੋ ਸਕੀ। ਇਸ ਸਬੰਧੀ ਜਦੋਂ ਬਿਜਲੀ ਬੋਰਡ ਦੇ ਐਸਡੀਓ ਅਤੇ ਜ਼ਿਲ੍ਹਾ ਅਧਿਕਾਰੀ (ਦਿਹਾਤੀ), ਬਰਨਾਲਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਪੈਦਾ ਹੋਈ। ਉਨ੍ਹਾਂ ਕਿਹਾ ਕਿ 21 ਜੁਲਾਈ ਤੋਂ ਹੜਤਾਲ ‘ਤੇ ਚੱਲ ਰਹੇ ਰੈਗੂਲਰ ਕਰਮਚਾਰੀ ਜਿਨ੍ਹਾਂ ਵਿੱਚ ਜੇਈ, ਲਾਈਨਮੈਨ, ਏਐਲਐਮ ਅਤੇ ਦਫ਼ਤਰੀ ਸਟਾਫ਼ ਸ਼ਾਮਲ ਹਨ, ਮੰਗਾਂ ਬਾਰੇ ਸਹਿਮਤੀ ਬਣਨ ਤੋਂ ਬਾਅਦ ਅੱਜ ਸਵੇਰੇ ਡਿਊਟੀ ‘ਤੇ ਵਾਪਸ ਆ ਗਏ ਹਨ।  ਅਧਿਕਾਰੀਆਂ ਮੁਤਾਬਕ ਰੈਗੂਲਰ ਅਮਲੇ ਦੇ ਕੰਮ ‘ਤੇ ਪਰਤਣ ਨਾਲ ਬਿਜਲੀ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਦਾ ਕੰਮ ਮੁੜ ਸ਼ੁਰੂ ਕਰ ਦਿੱਤਾ ਗਿਆ ਹੈ। ਹਾਲਾਂਕਿ ਸੀਐਚਡੀ ਕੰਟਰੈਕਟ ਅਤੇ ਕੰਪਲੇਂਟ ਸੈਂਟਰ ਨਾਲ ਸੰਬੰਧਿਤ ਕੰਟਰੈਕਟ ਮੁਲਾਜ਼ਮ ਅਜੇ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਫੀਲਡ ਵਿੱਚ ਰੈਗੂਲਰ ਸਟਾਫ਼ ਦੇ ਸਰਗਰਮ ਹੋਣ ਨਾਲ ਬਿਜਲੀ ਸਪਲਾਈ ਨੂੰ ਜਲਦ ਪੂਰੀ ਤਰ੍ਹਾਂ ਸੁਚਾਰੂ ਕਰ ਦਿੱਤਾ ਜਾਵੇਗਾ। ਸ਼ਹਿਰ ਵਾਸੀਆਂ ਨੇ ਕਿਹਾ ਕਿ ਲਗਾਤਾਰ ਬਿਜਲੀ ਬੰਦ ਰਹਿਣ ਕਾਰਨ ਪੀਣ ਵਾਲੇ ਪਾਣੀ ਦੀ ਸਪਲਾਈ, ਘਰੇਲੂ ਕੰਮਕਾਜ ਅਤੇ ਵਪਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਤੋਂ ਮੰਗ ਕੀਤੀ ਕਿ ਬਿਜਲੀ ਸਪਲਾਈ ਜਲਦ ਤੋਂ ਜਲਦ ਪੂਰੀ ਤਰ੍ਹਾਂ ਬਹਾਲ ਕੀਤੀ ਜਾਵੇ ਅਤੇ ਮੁਲਾਜ਼ਮਾਂ ਦੀ ਹੜਤਾਲ ਦਾ ਸਥਾਈ ਹੱਲ ਕੱਢਿਆ ਜਾਵੇ, ਤਾਂ ਜੋ ਲੋਕਾਂ ਨੂੰ ਇਸ ਖੱਜਲ-ਖੁਆਰੀ ਤੋਂ ਰਾਹਤ ਮਿਲ ਸਕੇ।
  • Related Posts

    ਕਾਠਗੜ੍ਹ ਮੋੜ ਤੋਂ ਬੱਲੋਂਵਾਲ ਸੌਂਖੜੀ ਤੱਕ 8 ਕਰੋੜ 90 ਲੱਖ ਦੀ ਲਾਗਤ ਨਾਲ ਬਣਨ ਵਾਲੀ 12 ਕਿਲੋਮੀਟਰ ਸੜਕ ਤੇ ਪੁਲਾਂ ਦੇ ਨਿਰਮਾਣ ਕਾਰਜ ਹੋਏ ਸ਼ੁਰੂ

    Spread the love

    Spread the loveਬਲਾਚੌਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ):=ਕਾਠਗੜ੍ਹ ਮੋੜ ਤੋਂ ਲੈ ਕੇ ਬੱਲੋਂਵਾਲ ਸੌਂਖੜੀ ਕਾਲਜ ਤੇ ਯੂਨੀਵਰਸਿਟੀ ਤੱਕ ਜਾਣ ਵਾਲੀ 18 ਫੁੱਟ ਚੌੜੀ ਅਤੇ 12 ਕਿਲੋਮੀਟਰ ਲੰਬੀ ਅਹਿਮ ਸੜਕ…

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    Leave a Reply

    Your email address will not be published. Required fields are marked *