ਤੀਆਂ ਦੇ ਤਿਉਹਾਰ ’ਚ ਰੰਗਿਆ ਸ਼ਾਹਪੁਰ ਸਮੇਤ ਇਲਾਕਾ, ਬੀਬੀ ਰਮਨਜੀਤ ਕੌਰ ਗਿਆਸਪੁਰਾ ਨੇ ਕੀਤੀ ਸ਼ਮੂਲੀਅਤ ਪੰਜਾਬੀ ਸੱਭਿਆਚਾਰ ਅਤੇ ਅਮੀਰ ਵਿਰਸੇ ਨਾਲ ਜੁੜਨ ਦਾ ਦਿੱਤਾ ਸੰਦੇਸ਼, ਧੀਆਂ-ਬੱਚੀਆਂ ਨੇ ਸੱਭਿਆਚਾਰਕ ਗਤੀਵਿਧੀਆਂ ’ਚ ਲਿਆ ਵੱਧ-ਚੜ੍ਹ ਕੇ ਹਿੱਸਾ

Spread the love
ਦੋਰਾਹਾ, 9 ਅਗਸਤ (ਗੁਰਦੀਪ ਸਿੰਘ ਸ਼ਾਹਪੁਰ): ਸਾਉਣ ਦੇ ਮਹੀਨੇ ਨਾਲ ਜੁੜਿਆ ਪੰਜਾਬ ਦਾ ਰਵਾਇਤੀ ਤਿਉਹਾਰ ਤੀਆਂ ਇਨ੍ਹੀਂ ਦਿਨੀਂ ਪਿੰਡਾਂ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਜਾ ਰਹੇ ਤੀਆਂ ਦੇ ਸਮਾਗਮਾਂ ਵਿੱਚ ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੀ ਪਤਨੀ ਬੀਬੀ ਰਮਨਜੀਤ ਕੌਰ ਗਿਆਸਪੁਰਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਮਹਿਲਾਵਾਂ ਅਤੇ ਬੱਚੀਆਂ ਦੀ ਹੌਸਲਾ ਅਫਜ਼ਾਈ ਕੀਤੀ।ਬੀਬੀ ਰਮਨਜੀਤ ਕੌਰ ਨੇ ਸ਼ਾਹਪੁਰ, ਦੋਰਾਹਾ, ਬਿਸ਼ਨਪੁਰਾ ਅਤੇ ਧੌਲ ਖੁਰਦ ਸਮੇਤ ਵੱਖ-ਵੱਖ ਪਿੰਡਾਂ ਵਿੱਚ ਮਨਾਈਆਂ ਜਾ ਰਹੀਆਂ ਤੀਆਂ ਵਿੱਚ ਸ਼ਿਰਕਤ ਕੀਤੀ। ਪਿੰਡ ਸ਼ਾਹਪੁਰ ਪਹੁੰਚਣ ’ਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦੀ ਅਮੀਰ ਵਿਰਾਸਤ ਦਾ ਅਹਿਮ ਹਿੱਸਾ ਹਨ। ਇਹ ਤਿਉਹਾਰ ਨਵੀਂ ਪੀੜ੍ਹੀ ਨੂੰ ਆਪਣੀਆਂ ਪੁਰਾਤਨ ਰਵਾਇਤਾਂ, ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹੈ।ਉਨ੍ਹਾਂ ਲੋਕਾਂ ਨੂੰ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਭਾਈਚਾਰਕ ਸਾਂਝ ਮਜ਼ਬੂਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਅਜਿਹੇ ਤਿਉਹਾਰ ਆਪਸੀ ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਦੇ ਹਨ।ਇਸ ਪ੍ਰੋਗਰਾਮ ਚ ਪੀਂਘਾਂ, ਚਰਖੇ ਤੇ ਪੁਰਾਤਨ ਵਸਤਾਂ ਬਣੀਆਂ ਵਿਸੇਸ਼ ਖਿੱਚ ਦਾ ਕੇਂਦਰ।ਪਿੰਡ ਸ਼ਾਹਪੁਰ ਦੇ ਸਰਪੰਚ ਮਲਦੀਪ ਸਿੰਘ ਮੁੰਡੀ ਨੇ ਦੱਸਿਆ ਕਿ ਪਿੰਡ ਵਿੱਚ ਪਿਛਲੇ ਕਈ ਸਾਲਾਂ ਤੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਵਿੱਚ ਛੋਟੀਆਂ ਬੱਚੀਆਂ ਦੇ ਸੱਭਿਆਚਾਰਕ ਪ੍ਰੋਗਰਾਮ ਅਤੇ ਮੁਕਾਬਲੇ ਵੀ ਕਰਵਾਏ ਗਏ। ਪੀਂਘਾਂ, ਚਰਖੇ ਅਤੇ ਪੁਰਾਤਨ ਵਸਤਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਮਹਿਲਾਵਾਂ ਅਤੇ ਬੱਚੀਆਂ ਨੇ ਰਵਾਇਤੀ ਪਹਿਰਾਵਿਆਂ ਵਿੱਚ ਸ਼ਮੂਲੀਅਤ ਕਰਕੇ ਸਮਾਗਮ ਦੀ ਰੌਣਕ ਵਧਾਈ।ਸਰਪੰਚ ਮਲਦੀਪ ਸਿੰਘ ਨੇ ਦੱਸਿਆ ਕਿ ਪੰਚਾਇਤ ਵੱਲੋਂ ਜਲਦ ਹੀ ਵਾਤਾਵਰਨ ਦੀ ਸੰਭਾਲ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ, ਜਿਸ ਤਹਿਤ ਪਿੰਡ ਦੇ ਵੱਖ-ਵੱਖ ਸਥਾਨਾਂ ’ਤੇ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਜਾਣਗੇ ਅਤੇ ਬੱਚਿਆਂ ਨੂੰ ਵਾਤਾਵਰਨ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾਵੇਗਾ।ਇਸ ਮੌਕੇ ਪੰਚ ਪਤੀ ਕੇਸਰ ਸਿੰਘ, ਪੰਚ ਪਤੀ ਹਰੀਮੇਲ ਸਿੰਘ, ਪੰਚ ਸ਼ਮਸ਼ੇਰ ਸਿੰਘ, ਪੰਚ ਮਲਕੀਤ ਸਿੰਘ, ਜਗਰੂਪ ਸਿੰਘ, ਕਮਲਜੀਤ ਸਿੰਘ ਅਤੇ ਮੱਖਣ ਸਿੰਘ ਸਮੇਤ ਪਿੰਡ ਦੇ ਹੋਰ ਮੋਹਤਬਰ ਵਿਅਕਤੀ, ਵੱਡੀ ਗਿਣਤੀ ਵਿੱਚ ਮਹਿਲਾਵਾਂ, ਬੱਚੀਆਂ ਅਤੇ ਪਿੰਡ ਵਾਸੀ ਹਾਜ਼ਰ ਸਨ। ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਅਤੇ ਤੀਆਂ ਦੀਆਂ ਰਵਾਇਤੀ ਰੌਣਕਾਂ ਨੇ ਪੂਰੇ ਮਾਹੌਲ ਨੂੰ ਖੁਸ਼ੀਆਂ ਨਾਲ ਭਰ ਦਿੱਤਾ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *