ਥਾਣਾ ਕਾਠਗੜ੍ਹ ਪੁਲਿਸ ਵੱਲੋਂ ਦੜਾ ਸੱਟਾ ਲਗਵਾਉਂਦੇ 3 ਕਾਬੂ

Spread the love
ਬਲਾਚੌਰ, 24 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ ਤੁਸ਼ਾਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡੀ.ਐਸ.ਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਯੋਗ ਅਗਵਾਈ ਹੇਠ ਥਾਣਾ ਕਾਠਗੜ੍ਹ ਦੀ ਪੁਲਿਸ ਵੱਲੋਂ ਸਮਾਜਿਕ ਬੁਰਾਈਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਗਈ ਹੈ। ਇਹ ਕਾਰਵਾਈ ਥਾਣਾ ਕਾਠਗੜ੍ਹ ਦੇ ਐਸ.ਐਚ.ਓ ਇੰਸਪੈਕਟਰ ਕਮਲ ਤਨੇਜਾ ਦੀ ਅਗਵਾਈ ਵਿੱਚ ਆਸਰੋਂ ਚੌਕੀ ਦੇ ਇੰਚਾਰਜ ਏ.ਐਸ.ਆਈ ਸਿਕੰਦਰ ਪਾਲ ਦੀ ਪੁਲਿਸ ਪਾਰਟੀ ਵੱਲੋਂ ਕੀਤੀ ਗਈ।ਪ੍ਰਾਪਤ ਜਾਣਕਾਰੀ ਅਨੁਸਾਰ  ਏ.ਐਸ.ਆਈ ਸਿਕੰਦਰ ਪਾਲ ਸਮੇਤ  ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਆਸਰੋਂ ਤੋਂ ਪ੍ਰੇਮ ਨਗਰ ਨੂੰ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਡੀ.ਸੀ.ਐਮ ਫੈਕਟਰੀ ਦੇ ਗੇਟ ਪਾਸ ਪੁੱਜੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਅੱਡਾ ਆਸਰੋਂ ਵਿਖੇ ਦੁਕਾਨਾਂ ਦੀ ਬੈਕ ਸਾਈਡ ਸ਼ਰੇਆਮ ਜਗ੍ਹਾ ਤੇ ਹੈਰੀ ਧਵਨ ਪੁੱਤਰ ਰਵੀ ਕੁਮਾਰ ਵਾਸੀ ਮਕਾਨ ਨੰਬਰ 2568 ਮੁਹੱਲਾ ਫੁੱਲ ਚੱਕਰ ਰੋਪੜ੍ਹ ਥਾਣਾ ਸਿਟੀ ਰੋਪੜ੍ਹ ਜ਼ਿਲ੍ਹਾ ਰੂਪਨਗਰ, ਨਰਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗਾਰਡਨ ਕਲੋਨੀ ਰੋਪੜ੍ਹ ਥਾਣਾ ਸਿਟੀ ਰੋਪੜ ਜ਼ਿਲ੍ਹਾ ਰੂਪਨਗਰ ਅਤੇ ਨਵਰੇਸ਼ ਕੁਮਾਰ ਪੁੱਤਰ ਮੂਲਖ ਰਾਜ ਸ਼ਰਮਾ ਵਾਸੀ ਸ਼ੇਖਾ ਮੁਹੱਲਾ ਰੋਪੜ੍ਹ ਥਾਣਾ ਸਿਟੀ ਰੋਪੜ੍ਹ ਜ਼ਿਲ੍ਹਾ ਰੂਪਨਗਰ ਸੱਟਾਲਗਾ ਰਹੇ ਹਨ ਅਤੇ ਭੋਲੇ-ਭਾਲੇ ਲੋਕਾਂ ਨਾਲ ਹੇਰਾ ਫੇਰੀ ਕਰਕੇ ਪੈਸੇ ਠੱਗਦੇ ਹਨ ਅਤੇ ਜੇਕਰ ਹੁਣੇ ਰੇਡ ਕੀਤਾ ਜਾਵੇ ਤਾਂ ਉਕਤ ਵਿਅਕਤੀ ਸੱਟਾ ਲਾਉਂਦੇ ਕਾਬੂ ਆ ਸਕਦੇ ਹਨ। ਪੁਲਿਸ ਨੇ ਸੂਚਨਾ ਦੇ ਆਧਾਰ ਤੇ ਰੇਡ ਕਰਦਿਆਂ ਹੈਰੀ ਧਵਨ, ਨਰਿੰਦਰ ਸਿੰਘ ਅਤੇ ਨਵਰੇਸ਼ ਕੁਮਾਰ ਨੂੰ ਗ੍ਰਿਫਤਾਰ ਕਰਦਿਆਂ ਥਾਣਾ ਕਾਠਗੜ੍ਹ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *