ਦਸਮੇਸ਼ ਸਕੂਲ ਦਾ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਰਿਹਾ ਅੱਵਲ–

Spread the love
 ਨਿਹਾਲ ਸਿੰਘ ਵਾਲਾ, 11 ਜੁਲਾਈ ( ਪ)– ਨਾਮਵਰ ਸਿੱਖ਼ਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵੱਖ ਵੱਖ ਹਾਊਸਾਂ ਦੇ ਮੁਕਾਬਲਿਆਂ ‘ਚ ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਨੇ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਪਹਿਲਾ ਸਥਾਨ ਪ੍ਰਾਪਤ ਕੀਤਾ। ਹਾਊਸ ਦੇ ਮੁਖੀ ਅਰਵਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸਾਡੀ ਸਮੁੱਚੀ ਟੀਮ ਦੇ ਅਧਿਆਪਕ ਤੇ ਵਿਦਿਆਰਥੀ ਬੇਹੱਦ ਮਿਹਨਤੀ, ਸੁਹਿਰਦ ਅਤੇ ਸਮਰਪਿਤ ਭਾਵਨਾ ਵਾਲੇ ਹਨ। ਉਨ੍ਹਾਂ ਦੱਸਿਆ ਕਿ ਇਸ ਟੀਮ ਵਿੱਚ ਅਰਵਿੰਦਰ ਸਿੰਘ ਤੋਂ ਇਲਾਵਾ ਗੁਰਚਰਨ ਸਿੰਘ ਰਾਮਾਂ, ਜਗਦੇਵ ਸਿੰਘ ਧਾਲੀਵਾਲ, ਕੁਲਦੀਪ ਸਿੰਘ ਧਾਲੀਵਾਲ, ਤਰਸੇਮਪਾਲ ਕੌਰ, ਰੁਪਿੰਦਰ ਕੌਰ, ਇੰਦਰਜੀਤ ਕੌਰ, ਹਰਪ੍ਰੀਤ ਕੌਰ ਆਦਿ ਸ਼ਾਮਿਲ ਹਨ। ਇਸ ਹਾਊਸ ਨੇ ਖ਼ੂਬਸੂਰਤ ਮਾਡਲ ਪ੍ਰਦਰਸ਼ਨੀ ਲਗਾਈ ਜਿਸ ਦੀ ਸਭ ਨੇ ਭਰਵੀਂ ਤਾਰੀਫ ਕੀਤੀ। ਇਸ ਹਾਊਸ ਦੇ ਬੱਚਿਆਂ ਦੁਆਰਾ ਪੰਜਾਬ ਦੀਆਂ ਲੋਕ ਖੇਡਾਂ ਅੰਨ੍ਹਾ ਝੋਟਾ, ਬਾਂਦਰ ਕਿੱਲਾ, ਰੱਬ ਡੀਟੀ ਅਤੇ ਚੈੱਸ ਸਮੇਤ ਪੁਰਾਤਨ ਖੇਡਾਂ ਵਧੀਆ ਢੰਗ ਨਾਲ ਖੇਡੀਆਂ ਗਈਆਂ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਤੇ ਸਕੂਲ ਦਾ ਇੰਸਟਾਗਰਾਮ ਪੇਜ ਚਲਾ ਕੇ ਸਕੂਲ ਦੀਆਂ ਗਤੀਵਿਧੀਆਂ ਨੂੰ ਉਤਸ਼ਾਹਿਤ ਕੀਤਾ ਗਿਆ। ਹਾਊਸ ਨੇ ਬੱਚਿਆਂ ਨੂੰ ਲਾਇਬ੍ਰੇਰੀ ਨਾਲ ਜੁੜਣ ਲਈ ਸੋਹਣੇ ਢੰਗ ਨਾਲ ਪ੍ਰੇਰਿਤ ਕੀਤਾ। ਪ੍ਰਿੰਸੀਪਲ ਗੁਰਪ੍ਰੀਤ ਕੌਰ, ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ, ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਅਤੇ ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਹਾਊਸ ਦੀ ਕਾਬਲ ਅਤੇ ਮਿਹਨਤੀ ਟੀਮ ਦੀ ਭਰਵੀਂ ਤਾਰੀਫ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ। ਪ੍ਰਬੰਧਕਾਂ ਨੇ ਕਿਹਾ ਕਿ ਸਾਨੂੰ ਅਜਿਹੀ ਉੱਦਮੀ ਅਤੇ ਗਤੀਸ਼ੀਲ ਅਧਿਆਪਕਾਂ ਦੀ ਸਮਰਪਿਤ ਟੀਮ ਤੇ ਬੇਹੱਦ ਮਾਣ ਹੈ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *