ਦਸਮੇਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਡਲਾਂ ਦੀ ਲਾਈ ਪ੍ਰਦਰਸ਼ਨੀ ਔਖੇ ਵਿਸ਼ਿਆਂ ਨੂੰ ਰੌਚਿਕ ਢੰਗ ਨਾਲ ਸਮਝਾਉਣ ਦਾ ਕੀਤਾ ਉੱਦ

Spread the love
ਨਿਹਾਲ ਸਿੰਘ ਵਾਲਾ, 8 ਜੁਲਾਈ ( ਪ ਪ)– ਸਿੱਖਿਆ ਖ਼ੇਤਰ ‘ਚ ਵੱਡੀਆਂ ਪੁਲਾਘਾਂ ਪੁੱਟ ਰਹੀ ਨਾਮਵਰ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੇ ਹੱਥੀਂ ਤਿਆਰ ਕੀਤੇ ਖ਼ੂਬਸੂਰਤ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ। ਅਧਿਆਪਕ ਅਰਵਿੰਦਰ ਸਿੰਘ ਅਤੇ  ਜਸਪ੍ਰੀਤ ਕੌਰ ਦੇ ਮਾਰਗਦਰਸ਼ਨ ਹੇਠ ਪ੍ਰਤਿਭਾਵਾਨ  ਵਿਦਿਆਰਥੀ ਸੁਖਮਨ ਸਿੰਘ ਨੇ ਸੰਭਾਵਨਾ (ਪਰੋਬੇਬਲਿਟੀ), ਏਕਮਜੀਤ ਸਿੰਘ ਨੇ ਤਿਕੋਨਮਿਤੀ, ਅਮਨਜੋਤ ਕੌਰ ਨੇ ਨੈਤਿਕ ਕਦਰਾਂ ਕੀਮਤਾਂ, ਜਸਪ੍ਰੀਤ ਕੌਰ ਨੇ ਨਸ਼ਿਆਂ ਤੋਂ ਤੋਬਾ ਕਰਨ ਅਤੇ ਹਰਜੀਤ ਸਿੰਘ ਨੇ ਆਧੁਨਿਕ ਤੇ ਪੁਰਾਤਨ ਸਮੇਂ ਦੇ ਤੁਲਨਾਤਮਕ ਅਧਿਐਨ ਤੋੰ ਇਲਾਵਾ 3 ਡੀ ਵਸਤੂਆਂ ਨੂੰ ਦਰਸਾਉਂਦੇ ਖ਼ੂਬਸੂਰਤ ਮਾਡਲ ਤਿਆਰ ਕੀਤੇ। ਇਨ੍ਹਾਂ ਮੋਹਰੀ ਰਹੇ ਵਿਦਿਆਰਥੀਆਂ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾ ਕੇ ਉਨ੍ਹਾਂ ਦੀ ਪ੍ਰਬੰਧਕਾਂ, ਪ੍ਰਿੰਸੀਪਲ ਅਤੇ ਸਟਾਫ਼ ਵੱਲੋਂ ਉਚੇਚੀ ਹੌਂਸਲਾ ਅਫ਼ਜਾਈ ਕੀਤੀ ਗਈ। ਸਾਰੇ ਵਿਦਿਆਰਥੀਆਂ ਨੇ ਇਸ ਪ੍ਰਦਰਸ਼ਨੀ ਦੇ ਮਾਧਿਅਮ ਰਾਹੀਂ ਵੱਖ ਵੱਖ ਵਿਸ਼ਿਆਂ ਦੇ ਉਪ ਵਿਸ਼ਿਆਂ ਨੂੰ ਬੇਹੱਦ ਦਿਲਚਸਪੀ ਨਾਲ ਸਮਝਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਸਾਡੇ ਮਿਹਨਤੀ, ਸੁਹਿਰਦ ਅਤੇ ਕਾਬਲ ਅਧਿਆਪਕ ਹਰ ਵਿਸ਼ੇ ਨੂੰ ਰੌਚਿਕ ਢੰਗ ਨਾਲ ਸਮਝਾਉਣ ਲਈ ਨਵੀਨਤਮ ਤਕਨੀਕਾਂ ਦੀ ਵਰਤੋਂ ਕਰ ਰਹੇ ਹਨ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਅਤੇ ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਅਜਿਹੇ ਮਾਡਲ ਔਖੇ ਵਿਸ਼ਿਆਂ ਨੂੰ ਵੀ ਸੌਖੇ ਢੰਗ ਨਾਲ ਸਮਝਾਉਣ ਦੇ ਸਮਰੱਥ ਬਣਾਉਂਦੇ ਹਨ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਸਾਡੇ ਹੋਣਹਾਰ ਬੱਚੇ ਸਿੱਖਿਆ ਅਤੇ ਸਹਿ ਪਾਠੀ ਕ੍ਰਿਆਵਾਂ ਵਿੱਚ ਨਵੀਆਂ ਬੁਲੰਦੀਆਂ ਛੋਂਹਦੇ ਹੋਏ ਮਾਪਿਆਂ, ਅਧਿਆਪਕਾਂ ਅਤੇ ਸੰਸਥਾ ਦਾ ਨਾਂਅ ਰੌਸ਼ਨ ਕਰ ਰਹੇ ਹਨ। ਸਾਰੇ ਅਧਿਆਪਕਾਂ ਨੇ ਇਸ ਉੱਦਮ ਦੀ ਭਰਵੀਂ ਸ਼ਲਾਘਾ ਕੀਤੀ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *