ਦਸਮੇਸ਼ ਸਕੂਲ ਬਿਲਾਸਪੁਰ ‘ਚ ਕਰਵਾਏ ਪੋਸਟਰ ਮੁਕਾਬਲੇ  ===== ਸਖ਼ਤ ਮੁਕਾਬਲੇ ‘ਚ ਸ਼ਹੀਦ ਭਗਤ ਸਿੰਘ ਹਾਊਸ ਰਿਹਾ ਜੇਤੂ  =====

Spread the love
ਨਿਹਾਲ ਸਿੰਘ ਵਾਲਾ, 19 ਜੁਲਾਈ ( ਪ ਪ)–ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਨੂੰ ਸਮਰਪਿਤ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਵਿਦਿਆਰਥੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਕਰਵਾਏ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਦੇ ਗਰੁੱਪ ਵਿੱਚ ਨਮਨਦੀਪ ਕੌਰ ਨੇ ਪਹਿਲਾ, ਰਾਜਿੰਦਰ ਕੌਰ ਨੇ ਦੂਜਾ, ਹਰਜੀਤ ਸਿੰਘ ਤੇ ਜਸਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸੱਤਵੀਂ ,ਅੱਠਵੀਂ ਵਿੱਚੋਂ ਮਨਿੰਦਰਜੀਤ ਕੌਰ, ਰੁਪਿੰਦਰ ਕੌਰ ਤੇ ਬਲਜਿੰਦਰ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪੰਜਵੀਂ ਤੇ ਛੇਵੀਂ ਵਿੱਚੋਂ ਮਨਗੁਰਲੀਨ ਕੌਰ, ਸੁਖਮਨਜੀਤ ਕੌਰ ਤੇ ਦਿਲਜੋਤ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ। ਇਵੇਂ ਤੀਜੀ ਤੇ ਚੌਥੀ ਜਮਾਤ ਵਿੱਚੋਂ ਅਜੈਵੀਰ ਸਿੰਘ, ਜਾਨਵੀ ਮਾਥੁਰ ਤੇ ਬਲਰਾਜ ਸਿੰਘ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ। ਪਹਿਲੀ ਤੇ ਦੂਜੀ ਜਮਾਤ ਦੇ ਗਰੁੱਪ ਵਿੱਚੋਂ ਸੋਨਮਪ੍ਰੀਤ ਕੌਰ, ਸੁਖਮਨ ਕੌਰ ਤੇ ਪ੍ਰਭਜੋਤ ਕੌਰ ਨੇ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ ਦੀ ਬਾਜੀ ਮਾਰੀ। ਜੱਜਮੈਂਟ ਦੇ ਫ਼ਰਜ਼ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਤੇ ਮੈਡਮ ਜਸਪ੍ਰੀਤ ਕੌਰ ਨੇ ਨਿਰਪੱਖਤਾ ਨਾਲ ਨਿਭਾਏ। ਇਨ੍ਹਾਂ ਮੁਕਬਲਿਆਂ ਰਾਹੀਂ ਬੱਚਿਆਂ ਨੇ ਵਾਤਾਵਰਣ ਬਚਾਉਣ, ਸਿਹਤ ਸੰਭਾਲ, ਨਸ਼ਿਆਂ ਦੇ ਮਾਰੂ ਪ੍ਰਭਾਵਾਂ, ਸੋਸ਼ਲ ਮੀਡੀਆ ਦੇ ਮਾੜੇ ਪੱਖਾਂ ਵਰਗੇ ਅਹਿਮ ਵਿਸ਼ਿਆਂ ਬਾਰੇ ਨਿਵੇਕਲੇ ਅੰਦਾਜ ਨਾਲ ਭਾਵਪੂਰਤ ਪੈਗ਼ਾਮ ਦੇਣ ਦੀ ਕੋਸ਼ਿਸ਼ ਕੀਤੀ। ਬੇਹੱਦ ਸਖ਼ਤ ਮੁਕਾਬਲੇ ਵਿੱਚ ਸ਼ਹੀਦ ਭਗਤ ਸਿੰਘ ਹਾਊਸ ਜੇਤੂ ਰਿਹਾ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਕਿਹਾ ਕਿ ਅਸੀਂ ਅਜਿਹੇ ਮੁਕਾਬਲਿਆਂ ਰਾਹੀਂ ਬੱਚਿਆਂ ਦੀਆਂ ਕਲਾਤਮਿਕ ਰੁਚੀਆਂ ਦੇ ਵਿਗਸਣ ਲਈ ਮੌਕੇ ਮੁਹੱਈਆ ਕਰਵਾਉਂਦੇ ਹਾਂ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਹੋਰਨਾਂ ਨੂੰ ਮਿਹਨਤ ਕਰਕੇ ਅੱਗੇ ਵਧਣ ਦਾ ਸੰਦੇਸ਼ ਦਿੱਤਾ। ਇਸ ਸਮੇਂ ਹਾਊਸ ਟੀਚਰ ਮੀਨਾ ਜੈਨ, ਹਰਪ੍ਰੀਤ ਕੌਰ ਜੈਦਕਾ, ਪ੍ਰਦੀਪ ਕੌਰ, ਸੁਖਦੀਪ ਕੌਰ, ਸੁਨਿਧੀ ਮਿੱਤਲ, ਮਨਪ੍ਰੀਤ ਕੌਰ ਅਤੇ ਵੀਰਪਾਲ ਬੌਡੇ ਵੀ ਮੌਜੂਦ ਸਨ।
  • Related Posts

    ਅੰਤਰਰਾਸ਼ਟਰੀ ਸ਼ਤਰੰਜ ਦਿਵਸ ਆਧਾਰਸ਼ਿਲਾ ਸਕੂਲ ਵਿੱਚ ਪ੍ਰਤਿਭਾ ਦਾ ਜਸ਼ਨ ਬਣ ਗਿਆ ਅਧਾਰਸ਼ਿਲਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸ਼ਤਰੰਜ ਬੋਰਡ ‘ਤੇ ਗੂੰਜਿਆ ਅੰਤਰਰਾਸ਼ਟਰੀ ਸ਼ਤਰੰਜ ਦਿਵਸ ਬੁੱਧੀ, ਸਬਰ ਅਤੇ ਰਣਨੀਤੀ ਦਾ ਇੱਕ ਸ਼ਾਨਦਾਰ ਸੰਗਮ ਬਣ ਗਿਆ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਅੰਤਰਰਾਸ਼ਟਰੀ ਸ਼ਤਰੰਜ ਦਿਵਸ ਦੇ ਮੌਕੇ ਤੇ ਆਧਾਰਸ਼ਿਲਾ ਸਕੂਲ, ਅਬੋਹਰ ਵਿਖੇ ਇੱਕ ਸ਼ਾਨਦਾਰ ਓਪਨ ਸ਼ਤਰੰਜ ਮੁਕਾਬਲਾ ਆਯੋਜਿਤ ਕੀਤਾ ਗਿਆ। ਵਿਦਿਆਰਥੀਆਂ ਨੇ ਉਤਸ਼ਾਹ…

    ਸਿੱਖਿਆਂ, ਅਨੁਭਵ ਅਤੇ ਪ੍ਰੇਰਨਾ ਦਾ ਇੱਕ ਸ਼ਾਨਦਾਰ ਸੰਗਮ: ਸਿੱਖਿਅਕ ਦੀਪਿਕਾ ਚੋਪੜਾ ਦਾ ਇੰਪੀਰੀਅਲ ਇੰਟਰਨੈਸ਼ਨਲ ਸਕੂਲ ਵਿਖੇ ਪ੍ਰੇਰਨਾਦਾਇਕ ਦੌਰਾ

    Spread the love

    Spread the loveਪੱਟੀ ਸਦੀਕ, 21 ਜੁਲਾਈ (ਬਲਕਰਨ ਸਿੰਘ ਮਸ਼ਾਲ)- ਇੰਪੀਰੀਅਲ ਇੰਟਰਨੈਸ਼ਨਲ ਸਕੂਲ ਫ਼ਾਰ ਐਕਸੀਲੈਂਸ, ਖੂਈਆਂ ਸਰਵਰ ਨੇ ਉਤਸ਼ਾਹ ਅਤੇ ਪ੍ਰੇਰਨਾ ਦੇ ਇੱਕ ਵਿਸ਼ੇਸ਼ ਮਾਹੌਲ ਦਾ ਅਨੁਭਵ ਕੀਤਾ ਜਦੋਂ ਸ਼੍ਰੀਮਤੀ ਦੀਪਿਕਾ…

    Leave a Reply

    Your email address will not be published. Required fields are marked *