ਦਸਮੇਸ਼ ਸਕੂਲ ‘ਚ ਮਨਾਇਆ ਤੀਆਂ ਤੀਜ ਦਾ ਤਿਉਹਾਰ  ==== ਵਿਦਿਆਰਥੀਆਂ ਨੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਦੇ ਰੰਗ ਬਿਖੇਰੇ  ====

Spread the love
ਨਿਹਾਲ ਸਿੰਘ ਵਾਲਾ, 10 ਅਗਸਤ ( ਪ ਪ)–ਬਾਲ ਕਲਾਕਾਰਾਂ ਦੀ ਨਰਸਰੀ ਵਜੋਂ ਜਾਣੀ ਜਾਂਦੀ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਤੀਆਂ ਤੀਜ ਦੀਆਂ ਤਿਉਹਾਰ ਰਵਾਇਤੀ ਉਤਸ਼ਾਹ ਅਤੇ ਜੋਸ਼ ਨਾਲ ਮਨਾਇਆ ਗਿਆ। ਪੰਜਾਬੀ ਪਹਿਰਾਵੇ ਵਿੱਚ ਸਜੇ ਹੋਏ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕਰਦੇ ਗੀਤਾਂ, ਲੋਕ ਗੀਤਾਂ, ਕੋਰੀਓਗ੍ਰਾਫੀਆਂ, ਗਿੱਧੇ, ਭੰਗੜੇ ਅਤੇ ਹੋਰ ਲੋਕ ਨਾਚਾਂ ਦੀ ਸਫ਼ਲ ਪੇਸ਼ਕਾਰੀ ਰਾਹੀਂ ਕਈ ਘੰਟੇ ਸਮੇਂ ਨੂੰ ਬੰਨ੍ਹ ਕੇ ਰੱਖਿਆ। ਕਾਬਲ ਅਧਿਆਪਕਾਂ ਦੀ ਰਹਿਨੁਮਾਈ ਹੇਠ ਤਿਆਰ ਕਰਵਾਇਆ ਇਹ ਵਿਲੱਖਣ ਸਮਾਗਮ ਆਪਣੀ ਅਮਿੱਟ ਛਾਪ ਛੱਡਣ ਵਿੱਚ ਸਫ਼ਲ ਰਿਹਾ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਹੋਣਹਾਰ ਬੱਚਿਆਂ ਦੀ ਇਸ ਸਫ਼ਲ ਪੇਸ਼ਕਸ਼ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਬੱਚਿਆਂ ਨੇ ਦਰਸਾ ਦਿੱਤਾ ਹੈ ਕਿ ਪੰਜਾਬੀ ਵਿਰਾਸਤ ਇਨ੍ਹਾਂ ਦੇ ਖ਼ੂਨ ਵਿੱਚ ਰਚੀ ਹੋਈ ਹੈ ਜਿਸ ਨੂੰ ਮਿਹਨਤੀ ਅਧਿਆਪਕਾਂ ਨੇ ਜਰਬਾਂ ਦੇ ਕੇ ਸਫ਼ਲ ਕਲਾਕਾਰਾਂ ਦੇ ਰੂਪ ਵਿੱਚ ਮੰਚ ਤੇ ਲਿਆਂਦਾ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੋੜਣ ‘ਚ ਸਹਾਈ ਹੁੰਦੇ ਹਨ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ, ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਅਤੇ ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਮਿਸਾਲੀ ਸਮਾਗਮ ਦੀਆਂ ਸੁਹਿਰਦ ਅਧਿਆਪਕਾਂ ਅਤੇ ਮਿਹਨਤੀ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਜਾਨਵੀ ਮਾਥੁਰ, ਆਮੀਨ ਅਲੀ, ਵਰਿੰਦਰ ਸਿੰਘ, ਅੰਸਮੀਤ ਕੌਰ, ਹਰਜੋਤ, ਨਮਲੀਨ, ਗੁਰਨੂਰ ਕੌਰ, ਨਵਦੀਪ ਸਿੰਘ, ਸੁਮਨਦੀਪ ਕੌਰ, ਸੋਨਮਪ੍ਰੀਤ ਕੌਰ, ਮਨਿੰਦਰਜੀਤ ਕੌਰ, ਰੁਪਿੰਦਰ ਕੌਰ, ਖੁਸ਼ਪ੍ਰੀਤ ਕੌਰ, ਗੁਰਪ੍ਰੀਤ ਕੌਰ, ਬਲਜਿੰਦਰ ਕੌਰ  ਗੁਰਜੋਤ ਕੌਰ, ਸੁਪਨਦੀਪ ਕੌਰ, ਹਰਜੋਤ ਕੌਰ, ਨਮਨਦੀਪ ਕੌਰ, ਜਸਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਵੀਰਪਾਲ ਕੌਰ  ਜਸਲੀਨ ਕੌਰ, ਰਵਿੰਦਰਪਾਲ ਕੌਰ ਆਦਿ ਦੀ ਕਲਾ ਨੇ ਸਭ ਦਾ ਮਨ ਮੋਹ ਲਿਆ। ਮੰਚ ਸੰਚਾਲਕ ਦੇ ਫ਼ਰਜ਼ ਇੰਦਰਜੀਤ ਕੌਰ ਅਤੇ ਹਰਪ੍ਰੀਤ ਕੌਰ ਨੇ ਬਾਖ਼ੂਬੀ ਨਿਭਾਏ। ਇਸ ਸਮਾਗਮ ਦੀ ਸਫ਼ਲਤਾ ਵਿੱਚ ਅਰਵਿੰਦਰ ਸਿੰਘ, ਕੁਲਦੀਪ ਸਿੰਘ, ਜਗਦੇਵ ਸਿੰਘ, ਸਰਬਜੀਤ ਕੌਰ, ਰੁਪਿੰਦਰ ਕੌਰ, ਪ੍ਰਦੀਪ ਕੌਰ, ਜਸਪ੍ਰੀਤ ਕੌਰ, ਤਰਸੇਮਪਾਲ ਕੌਰ, ਸੁਨਿਧੀ ਮਿੱਤਲ, ਸੁਖਦੀਪ ਕੌਰ, ਮਨਪ੍ਰੀਤ ਕੌਰ, ਵੀਰਪਾਲ ਬੌਡੇ, ਹਰਪ੍ਰੀਤ ਕੌਰ ਜੈਦਕਾ, ਬਲਜੀਤ ਕੌਰ ਆਦਿ ਨੇ ਸਰਗਰਮ ਭੂਮਿਕਾ ਨਿਭਾਈ।
  • Related Posts

    ਬਾਬਾ ਬਲਬੀਰ ਸਿੰਘ ਜੀ ਅਕਾਲੀ 96 ਕਰੋੜੀ ਨੇ ਐਸ਼ ਐਸ ਪੈਟਰੋਲੀਅਮਜ਼ ’ਤੇ ਪਹੁੰਚ ਕੇ ਬਖ਼ਸ਼ਿਆ ਅਸ਼ੀਰਵਾਦ

    Spread the love

    Spread the loveਬਰਨਾਲਾ ਬਲਵੰਤ ਸਿੰਘ ਸਿੱਧੂ 18 ਸਤੰਬਰ 2026=ਬਰਨਾਲਾ–ਸੰਗਰੂਰ ਰੋਡ ’ਤੇ ਸਥਿਤ ਐਸ਼ ਐਸ ਪੈਟਰੋਲੀਅਮਜ਼ ਦੇ ਮਾਲਕ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਧਨੌਲਾ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਪੰਥ ਅਕਾਲੀ ਬੁੱਢਾ…

    ਐਫਸੀਆਈ ਦੇ ਗੋਦਾਮਾਂ ’ਚ ਜਗ੍ਹਾ ਦੀ ਘਾਟ ਕਾਰਨ 10 ਫੀਸਦੀ ਝੋਨੇ ਦੀ ਮਿਲਿੰਗ ਬਕਾਇਆ ਨਵੇਂ ਸੀਜ਼ਨ ਤੋਂ ਪਹਿਲਾਂ ਪਿਛਲੇ ਸੀਜ਼ਨ ਦੀ ਮਿਲਿੰਗ ਮੁਕੰਮਲ ਕਰਵਾਉਣ ਦੀ ਮੰਗ

    Spread the love

    Spread the loveਅਮਲੋਹ, 18 ਸਤੰਬਰ (ਅਜੈ ਕੁਮਾਰ)=ਰਾਈਸ ਸੈਲਰ ਐਸੋਸੀਏਸ਼ਨ ਅਮਲੋਹ ਦੀ ਮੀਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਰਾਕੇਸ਼ ਕੁਮਾਰ ਦੀ ਅਗਵਾਈ ਹੇਠ ਹੋਈ। ਉਨ੍ਹਾਂ ਕਿਹਾ ਕਿ ਝੋਨੇ ਦਾ ਨਵਾਂ ਸੀਜ਼ਨ 2026-27 ਇਕ…

    Leave a Reply

    Your email address will not be published. Required fields are marked *