ਦਹਿਸ਼ਤ ਦਾ ਮਾਹੌਲ: ਬਲਾਚੌਰ-ਰੋਪੜ੍ਹ ਬਾਈਪਾਸ ਨੇੜੇ ਸਤਲੁਜ ਦਰਿਆ ‘ਦੇ ਪੁਲ ਦੇ ਥੱਲ੍ਹੇ ਨਹਾਉਂਦੇ ਬੱਚਿਆਂ ਨੇ ਦੇਖਿਆ ਮਗਰਮੱਛ  ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਟੀਮ ਮੌਕੇ ਤੇ ਪਹੁੰਚ ਕੇ ਕੀਤਾ ਸ਼ੁਰੂ ਰੈਸਕਿਊ 

Spread the love
ਨਵਾਂਸ਼ਹਿਰ /ਕਾਠਗੜ੍ਹ, 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ): ਬਲਾਚੌਰ-ਰੋਪੜ੍ਹ ਬਾਈਪਾਸ ‘ਤੇ ਸਤਲੁਜ ਦਰਿਆ ਉੱਪਰ ਬਣੇ ਪੁੱਲ ਦੇ ਹੇਠਾਂ ਉਸ ਸਮੇਂ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਦਰਿਆ ਵਿੱਚ ਨਹਾਉਣ ਗਏ ਬੱਚਿਆਂ ਨੇ ਪਾਣੀ ਵਿੱਚ ਇੱਕ ਵੱਡਾ ਮਗਰਮੱਛ ਜਾਂ ਘੜਿਆਲ ਦੇਖਿਆ। ਇਸ ਖਤਰਨਾਕ ਜੀਵ ਨੂੰ ਦੇਖਦਿਆਂ ਹੀ ਬੱਚਿਆਂ ਨੇ ਰੌਲਾ ਪਾ ਦਿੱਤਾ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਅਤੇ ਬੱਚਿਆਂ ਵੱਲੋਂ ਇਸ ਜੀਵ ਦੀਆਂ ਵੀਡੀਓਜ਼ ਅਤੇ ਤਸਵੀਰਾਂ ਵੀ ਬਣਾਈਆਂ ਗਈਆਂ, ਜੋ ਕਿ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਅਧੀਨ ਪੈਂਦੀ ਆਸਰੋਂ ਚੌਂਕੀ ਦੇ ਨੇੜੇ ਸਥਿਤ ਪ੍ਰੇਮ ਨਗਰ ਵਿੱਚ ਜ਼ਿਆਦਾਤਰ ਪ੍ਰਵਾਸੀ ਮਜ਼ਦੂਰਾਂ ਦੇ ਪਰਿਵਾਰ ਰਹਿੰਦੇ ਹਨ। ਇਸ ਇਲਾਕੇ ਦੇ ਬੱਚੇ ਅਕਸਰ ਸਤਲੁਜ ਦਰਿਆ ਦੇ ਇਸ ਪੁਲ ਹੇਠਾਂ ਨਹਾਉਣ ਲਈ ਜਾਂਦੇ ਰਹਿੰਦੇ ਹਨ ਅਤੇ ਲੋਕ ਆਪਣੇ ਪਸ਼ੂ (ਮੱਝਾਂ ਆਦਿ) ਵੀ ਇੱਥੇ ਨਹਿਲਾਉਂਦੇ ਹਨ। ਅੱਜ ਜਦੋਂ ਪ੍ਰੇਮ ਨਗਰ ਦੇ ਕੁਝ ਬੱਚੇ ਬਿਨਾਂ ਕਿਸੇ ਨੂੰ ਦੱਸੇ ਦਰਿਆ ਵਿੱਚ ਨਹਾ ਰਹੇ ਸਨ, ਤਾਂ ਉਨ੍ਹਾਂ ਨੇ ਅਚਾਨਕ ਪਾਣੀ ਵਿੱਚ ਇਸ ਜਾਨਵਰ ਨੂੰ ਦੇਖਿਆ। ਦੱਸਿਆ ਜਾ ਰਿਹਾ ਹੈ ਕਿ ਪਿੱਛੋਂ ਆ ਰਹੇ ਪਾਣੀ ਦੇ ਤੇਜ਼ ਵਹਾਅ ਕਾਰਨ ਇਹ ਜੰਗਲੀ ਜੀਵ ਰੁੜ੍ਹ ਕੇ ਇਸ ਇਲਾਕੇ ਵਿੱਚ ਆ ਗਿਆ ਹੈ। ਜੰਗਲੀ ਜੀਵ ਵਿਭਾਗ ਦੇ ਅਨੁਸਾਰ ਇਹ ਜੀਵ ਮਗਰਮੱਛ ਜਾਂ ਘੜਿਆਲ ਵਿੱਚੋਂ ਕੋਈ ਵੀ ਹੋ ਸਕਦਾ ਹੈ, ਜਿਸ ਦੀ ਅਸਲ ਪੁਸ਼ਟੀ ਉਸ ਨੂੰ ਕਾਬੂ ਕਰਨ ਤੋਂ ਬਾਅਦ ਹੀ ਹੋ ਸਕੇਗੀ। ਕਿਉਂਕਿ ਇੱਥੇ ਬੱਚਿਆਂ ਅਤੇ ਪਸ਼ੂਆਂ ਦੀ ਆਮਦ ਰਹਿੰਦੀ ਹੈ, ਇਸ ਲਈ ਕਿਸੇ ਵੱਡੀ ਅਣਸੁਖਾਵੀਂ ਘਟਨਾ ਦਾ ਖਦਸ਼ਾ ਬਣਿਆ ਹੋਇਆ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨੂੰ ਸੂਚਿਤ ਕੀਤਾ ਗਿਆ। ਬਚਾਅ ਪੱਖ ਨੂੰ ਧਿਆਨ ਵਿੱਚ ਰੱਖਦਿਆਂ ਆਸਰੋਂ ਚੌਕੀ ਦੇ ਇੰਚਾਰਜ ਸੰਦੀਪ ਕੁਮਾਰ ਸ਼ਰਮਾ ਨੂੰ ਤੁਰੰਤ ਜਾਣਕਾਰੀ ਦਿੱਤੀ ਗਈ ਤਾਂ ਜੋ ਲੋਕਾਂ ਨੂੰ ਦਰਿਆ ਵੱਲ ਜਾਣ ਤੋਂ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਜੰਗਲੀ ਜੀਵ ਵਿਭਾਗ (ਵਾਇਲਡ ਲਾਈਫ) ਗੜ੍ਹਸ਼ੰਕਰ ਨੂੰ ਵੀ ਚੌਕਸ ਕਰ ਦਿੱਤਾ ਗਿਆ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜੰਗਲੀ ਜੀਵ ਵਿਭਾਗ ਦੇ ਸੀਨੀਅਰ ਅਧਿਕਾਰੀ ਚਰਨਜੀਤ ਸਿੰਘ ਚੰਨੀ ਅਤੇ ਵਿਭਾਗ ਦੇ ਅਧਿਕਾਰੀ ਕੁਲਦੀਪ ਕੁਮਾਰ ਨੂੰ ਵੀ ਇਸ ਸਥਿਤੀ ਤੋਂ ਜਾਣੂ ਕਰਵਾਇਆ ਗਿਆ ਤਾਂ ਜੋ ਜਲਦ ਤੋਂ ਜਲਦ ਇਸ ਜੀਵ ਨੂੰ ਫੜਿਆ ਜਾ ਸਕੇ। ਖਬਰ ਲਿਖੇ ਜਾਣ ਤੱਕ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਵਿਸ਼ੇਸ਼ ਟੀਮ ਮੌਕੇ ‘ਤੇ ਪੁੱਜ ਚੁੱਕੀ ਸੀ ਅਤੇ ਇਸ ਖਤਰਨਾਕ ਜੰਗਲੀ ਜੀਵ ਨੂੰ ਸੁਰੱਖਿਅਤ ਢੰਗ ਨਾਲ ਰੈਸਕਿਊ ਕਰਨ ਲਈ ਉਨ੍ਹਾਂ ਵੱਲੋਂ ਲਗਾਤਾਰ ਯਤਨ ਜਾਰੀ ਸਨ। ਪ੍ਰਸ਼ਾਸਨ ਵੱਲੋਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਜਦੋਂ ਤੱਕ ਇਹ ਰੈਸਕਿਊ ਆਪ੍ਰੇਸ਼ਨ ਮੁਕੰਮਲ ਨਹੀਂ ਹੋ ਜਾਂਦਾ, ਉਦੋਂ ਤੱਕ ਬੱਚਿਆਂ ਅਤੇ ਪਸ਼ੂਆਂ ਨੂੰ ਦਰਿਆ ਦੇ ਕਿਨਾਰਿਆਂ ਤੋਂ ਦੂਰ ਰੱਖਿਆ ਜਾਵੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *