ਦਾਖਲਾ ਮੁਹਿੰਮ ਦੇ ਤਹਿਤ ਚੁੱਘੇ ਖੁਰਦ ਦੇ ਸਕੂਲਾਂ ਵੱਲੋਂ ਮਾਪਿਆਂ ਨਾਲ ਮੀਟਿੰਗਾਂ 

Spread the love
 ਬਠਿੰਡਾ, 10 ਅਪ੍ਰੈਲ (ਸੁਰਿੰਦਰਪਾਲ ਸਿੰਘ) : ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤੇ ਦਾਖਲਾ  ਮੁਹਿੰਮ 2026-27 ਦੇ ਤਹਿਤ ਸਰਕਾਰੀ ਸਕੂਲ ਆਫ ਹੈਪੀਨਸ ਚੁੱਘੇ ਖੁਰਦ ਅਤੇ ਸਰਕਾਰੀ ਹਾਈ ਸਕੂਲ ਚੁੱਘੇ ਖੁਰਦ ਦੇ ਸਟਾਫ ਵੱਲੋਂ ਪਿੰਡ ਚੁੱਘੇ ਖੁਰਦ ਵਿਖੇ ਵੱਖ-ਵੱਖ ਮਾਪਿਆਂ ਨੂੰ ਮਿਲ ਕੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲ ਵਿੱਚ ਦਾਖਲ ਕਰਾਉਣ ਲਈ ਬੇਨਤੀ ਕੀਤੀ। ਇਸ ਮੌਕੇ ਅਧਿਆਪਕਾਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਰਕਾਰ ਵੱਲੋਂ ਮਿਲਦੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਚੇਤਨਾ ਰਾਣੀ ਮੁੱਖ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ,ਮਾਸਟਰ ਸ਼ਮਸ਼ੇਰ ਸਿੰਘ, ਮੈਡਮ ਵੀਰਪਾਲ ਕੌਰ, ਮੈਡਮ ਛਿੰਦਰਪਾਲ ਕੌਰ, ਮੈਡਮ ਕਿਰਨਜੀਤ ਕੌਰ ਅਤੇ ਸਰਕਾਰੀ ਹਾਈ ਸਕੂਲ ਤੋਂ ਮੈਡਮ ਸ਼ਸ਼ੀ ਬਾਲਾ ਮੈਡਮ ਨੇ ਮਾਪਿਆਂ ਨੂੰ ਪ੍ਰੇਰਿਆ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭਰਤੀ ਕਰਵਾਉਣ ਕਿਉਂਕਿ ਸਰਕਾਰ ਤੇ ਸਿੱਖਿਆ ਵਿਭਾਗ ਸਕੂਲਾਂ ‘ਤੇ ਖਾਸ ਧਿਆਨ ਦੇ ਰਹੀ ਹੈ, ਜਿਸ ਕਰਕੇ ਵਿਦਿਆਰਥੀਆਂ ਦੇ ਵਧੀਆ ਨਤੀਜੇ ਆ ਰਹੇ ਹਨ ਤੇ ਹਰ ਪੱਖੋਂ ਵਿਦਿਆਰਥੀਆਂ ਦਾ ਸੁਚੱਜੇ ਢੰਗ ਦੇ ਨਾਲ ਵਿਕਾਸ ਹੋ ਰਿਹਾ ਹੈ ਤੇ ਇੱਥੇ ਇਹ ਵੀ ਜ਼ਿਕਰ ਕਰਨਾ ਬਹੁਤ ਜਰੂਰੀ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਚੁੱਘੇ ਖੁਰਦ ਦੇ ਸਮੂਹ ਸਟਾਫ ਵੱਲੋਂ ਕੀਤੀ ਮਿਹਨਤ ਕਰਕੇ ਜਿੱਥੇ ਵਿਦਿਆਰਥੀਆਂ ਨੂੰ ਸਹੂਲਤਾਂ ਮਿਲ ਰਹੀਆਂ ਹਨ,ਉੱਥੇ ਹੀ ਸਕੂਲੀ ਢਾਂਚੇ ਵਿੱਚ ਵੀ ਚੰਗਾ ਸੁਧਾਰ ਹੋਇਆ ਹੈ।
  • Related Posts

    ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ। 

    Spread the love

    Spread the love ਕੁਰਾਲੀ, 14 ਅਗਸਤ (ਜਗਦੇਵ ਸਿੰਘ )-ਸਥਾਨਕ ਪ੍ਰਾਚੀਨ ਡੇਰਾ ਬਾਬਾ ਗੁਸਾਈਂਆਣਾ ਦੇ ਸਾਲਾਨਾ ਜੋੜ ਮੇਲਾ ਡੇਰਾ ਮੁੱਖੀ ਬਾਬਾ ਧਨਰਾਜ ਗਿਰ ਜੀ ਅਗਵਾਈ ਵਿਚ ਮਨਾਇਆ ਗਿਆ।  ਉਮਿੰਦਰ ਓਮਾ ਦੀ…

    ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਦਿਵਸ ਉਤਸ਼ਾਹ ਨਾਲ ਮਨਾਇਆ

    Spread the love

    Spread the loveਸਮਰਾਲਾ 14 ਸਤੰਬਰ ( ਮੁਕੇਸ਼ ਵਰਮਾ ):- ਇੱਥੋਂ ਨਜਦੀਕੀ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਹਿੰਦੀ ਅਧਿਆਪਕ ਹਰਦਮਨਦੀਪ ਸਿੰਘ ਨਾਗਰਾ ਦੀ ਅਗਵਾਈ ਹੇਠ ਹਿੰਦੀ ਭਾਸ਼ਾ ਨੂੰ ਸਮਰਪਿਤ ‘ਹਿੰਦੀ ਦਿਵਸ’…

    Leave a Reply

    Your email address will not be published. Required fields are marked *