ਦੂਜੇ ਦਿਨ ਵੀ ਕਲਮਛੋੜ ਹੜਤਾਲ ਦਾ ਵਿਆਪਕ ਅਸਰ- ਸਰਕਾਰੀ ਦਫ਼ਤਰਾਂ ਵਿੱਚ ਪੱਸਰਿਆ ਸੰਨਾਟਾ-

Spread the love
ਸ਼੍ਰੀ ਮੁਕਤਸਰ ਸਾਹਿਬ, 18 ਅਗਸਤ (ਮਨਜੀਤ ਸਿੱਧੂ):– ਪੰਜਾਬ ਰਾਜ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਵੱਲੋਂ ਸਰਕਾਰ ਦੇ ਮੁਲਾਜ਼ਮ ਵਿਰੋਧੀ ਰਵੱਈਏ ਦੇ ਰੋਸ ਵਜੋਂ ਕੀਤੀ ਜਾ ਰਹੀ ਕਲਮਛੋੜ/ਕੰਪਿਊਟਰ ਬੰਦ ਹੜਤਾਲ ਦਾ ਅੱਜ ਦੂਜੇ ਦਿਨ ਵੀ ਵਿਆਪਕ ਅਸਰ ਦੇਖਣ ਨੂੰ ਮਿਲਿਆ। ਹੜਤਾਲ ਕਾਰਨ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਿਹਾ ਅਤੇ ਦਫ਼ਤਰਾਂ ਵਿੱਚ ਸੰਨਾਟਾ ਛਾਇਆ ਰਿਹਾ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ਕਰਨਜੀਤ ਸਿੰਘ, ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਅਤੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਹਾਈਕੋਰਟ ਦੇ ਮਹਿੰਗਾਈ ਭੱਤੇ ਸਬੰਧੀ ਫੈਸਲੇ ਨੂੰ ਲਾਗੂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 27 ਅਗਸਤ ਨੂੰ ਮਹਾਂਬੰਦ ਕੀਤਾ ਜਾਵੇਗਾ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਸ਼ਾਮਲ ਹੋਣਗੇ। ਕਲਮਛੋੜ ਹੜਤਾਲ ਸਬੰਧੀ ਅਗਲਾ ਫੈਸਲਾ 18 ਅਗਸਤ ਦੀ ਸ਼ਾਮ ਨੂੰ ਸਟੇਟ ਬਾਡੀ ਦੀ ਵਰਚੁਅਲ ਮੀਟਿੰਗ ਵਿੱਚ ਲਿਆ ਜਾਵੇਗਾ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *