ਦੂਸਰੇ ਦਿਨ ਵੀ ਡੀ.ਸੀ. ਦਫ਼ਤਰਾਂ ਵਿੱਚ ਪੱਸਰੀ ਚੁੱਕ ਮੁਲਾਜ਼ਮ ਮੰਗਾਂ ਪੂਰੀਆਂ ਨਾ ਹੋਣ ਕਾਰਨ ਕਲਮਛੋੜ ਹੜਤਾਲ ਦੂਸਰੇ ਦਿਨ ਵਿੱਚ ਦਾਖਲ

Spread the love
ਸ਼੍ਰੀ ਮੁਕਤਸਰ ਸਾਹਿਬ, 24 ਜੁਲਾਈ ( ਮਨਪ੍ਰੀਤ ਮੋਨੂੰ ) – ਪੰਜਾਬ ਰਾਜ ਜਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਕੀਤੀ ਗਈ ਕਲਮਛੋੜ ਹੜਤਾਲ ਅੱਜ ਦੂਸਰੇ ਦਿਨ ਵਿੱਚ ਦਾਖਲ ਹੋ ਗਈ, ਜਿਸਦੇ ਚਲਦਿਆਂ ਡੀ.ਸੀ. ਦਫ਼ਤਰ, ਉਪ ਮੰਡਲ ਮੈਜਿਸਟ੍ਰੇਟ ਦਫ਼ਤਰ, ਤਹਿਸੀਲ ਅਤੇ ਸਬ ਤਹਿਸੀਲਾਂ ਵਿੱਚ ਚੁੱਪ ਪੱਸਰੀ ਰਹੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਅਤੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਯੂਨੀਅਨ ਨਾਲ 30 ਜੂਨ ਨੂੰ ਮੀਟਿੰਗ ਕੀਤੀ ਗਈ ਸੀ ਅਤੇ ਇਸ ਉਪਰੰਤ 8 ਜੁਲਾਈ ਨੂੰ ਦੁਬਾਰਾ ਮੀਟਿੰਗ ਲਈ ਬੁਲਾਇਆ ਗਿਆ। ਇਸ ਮੀਟਿੰਗ ਵਿੱਚ ਮਾਲ ਮੰਤਰੀ ਵੱਲੋਂ ਮੰਗਾਂ ਨੂੰ ਵਿਚਾਰਨ ਲਈ ਹੋਰ ਸਮੇਂ ਦੀ ਮੰਗ ਕਰਦਿਆਂ 22 ਜੁਲਾਈ ਦਾ ਸਮਾਂ ਦਿੱਤਾ ਗਿਆ ਪ੍ਰੰਤੂ ਬੀਤੀ 22 ਜੁਲਾਈ ਨੂੰ ਮੀਟਿੰਗ ਰੱਖਣ ਦੇ ਬਾਵਜੂਦ ਵੀ ਮੀਟਿੰਗ ਨਹੀਂ ਕੀਤੀ ਗਈ, ਜਿਸਦੇ ਰੋਸ ਵਜੋਂ ਪੰਜਾਬ ਦੇ ਸਮੂਹ ਜਿਲ੍ਹਾ ਆਗੂਆਂ ਨਾਲ ਵਿਚਾਰ ਵਟਾਂਦਰਾ ਕਰਕੇ 23 ਜੁਲਾਈ ਤੋਂ 26 ਜੁਲਾਈ ਦੀ ਮੁਕੰਮਲ ਕਲਮਛੋੜ ਹੜਤਾਲ ਦੀ ਕਾਲ ਦਿੱਤੀ ਗਈ, ਜਿਸ ਨੂੰ ਪੂਰੇ ਪੰਜਾਬ ਵਿੱਚ ਬਾਖੂਬੀ ਢੰਗ ਨਾਲ ਲਾਗੂ ਕੀਤਾ ਗਿਆ। ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋਂ ਪਿਛਲੇ ਸਾਢੇ 4 ਸਾਲ ਤੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅੱਖੋਂ ਪਰੋਖੇ ਕਰਦਿਆਂ ਮੀਟਿੰਗਾਂ ਤੋਂ ਭੱਜਿਆ ਹੀ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਕੁਮਾਰ ਪੀ.ਏ, ਭੋਲਾ ਰਾਮ ਸੁਪਰਡੰਟ, ਰਾਕੇਸ਼ ਕੁਮਾਰ ਸੁਪਰਡੰਟ, ਦਲਜੀਤ ਸਿੰਘ ਸੁਪਰਡੰਟ, ਗੁਰਮੀਤ ਪਾਲ ਰੀਡਰ, ਜਗਪ੍ਰੀਤ ਸਿੰਘ, ਬਲਵਿੰਦਰ ਸਿੰਘ, ਰਾਜੀਵ ਕੁਮਾਰ, ਸਮਾਈਲ ਕੁਮਾਰ, ਕਰਨਬੀਰ ਸਿੰਘ, ਪੰਕਜ ਕੁਮਾਰ, ਗਗਨਦੀਪ ਸਿੰਘ, ਜਸਵੀਰ ਕੌਰ, ਕੁਲਵੰਤ ਕੌਰ, ਦਵਿੰਦਰ ਕੌਰ, ਸੁਖਪਾਲ ਕੌਰ, ਰਜਨੀ ਆਦਿ ਵੱਡੀ ਗਿਣਤੀ ਵਿੱਚ ਕਰਮਚਾਰੀ ਹਾਜ਼ਰ ਸਨ।
  • Related Posts

    ਬਲਾਚੌਰ ਵਿਖੇ ਭਾਜਪਾ ਦੀ ਅਹਿਮ ਮੀਟਿੰਗ, ਸੰਗਠਨ ਨੂੰ ਮਜ਼ਬੂਤ ਕਰਨ ਤੇ ਪਾਰਟੀ ਦੀਆਂ ਗਤੀਵਿਧੀਆਂ ਸਬੰਧੀ ਹੋਇਆ ਵਿਚਾਰ-ਵਟਾਂਦਰਾ

    Spread the love

    Spread the love ਬਲਾਚੌਰ, 29 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਪਾਰਟੀ ਦੀਆਂ ਗਤੀਵਿਧੀਆਂ, ਸੰਗਠਨਾਤਮਕ ਮਾਮਲਿਆਂ ਅਤੇ ਪਾਰਟੀ ਨੂੰ…

    ਆਂਗਨਵਾੜੀ ਸੈਂਟਰ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਨ ਮਨਾਇਆ ਬੱਚਿਆਂ ਨੇ ਪੇਸ਼ ਕੀਤੇ ਦੇਸ਼ ਭਗਤੀ ਦੇ ਗੀਤ, ਸ਼ਹੀਦ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੁਨੇਹਾ

    Spread the love

    Spread the love ਮਾਛੀਵਾੜਾ ਸਾਹਿਬ, 29=ਸਤੰਬਰ (ਸੁੱਚਾ ਬੰਗੜ) – ਸਥਾਨਕ ਆਂਗਨਵਾੜੀ ਸੈਂਟਰ ਨੰਬਰ 122 ਵਿਖੇ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਹੀ ਸ਼ਰਧਾ…

    Leave a Reply

    Your email address will not be published. Required fields are marked *