ਦੇਸ਼ ਭਗਤੀ ਦੇ ਰੰਗ ’ਚ ਜੈਤੋ ਦੀਆਂ ਧੀਆਂ ਨੇ ਬੰਨ੍ਹਿਆ ਰੰਗ ਧੀਆਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ’ਚ ਭਰਿਆ ਜੋਸ਼, ਗੂੰਜੀਆਂ ਤਾੜੀਆਂ

Spread the love
ਜੈਤੋ, 17 ਅਗਸਤ (ਮਨਜੀਤ ਸਿੰਘ ਢੱਲਾ)- ਪੀ.ਐੱਮ. ਸ਼੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜੈਤੋ ਦੀਆਂ ਵਿਦਿਆਰਥਣਾਂ ਨੇ ਬਲਾਕ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਵਿੱਚ ਦੇਸ਼ ਭਗਤੀ, ਅਨੁਸ਼ਾਸਨ ਅਤੇ ਪੰਜਾਬੀ ਸੱਭਿਆਚਾਰ ਦਾ ਸ਼ਾਨਦਾਰ ਰੰਗ ਭਰਦਿਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਦਿੱਤੀਆਂ। ਵਿਦਿਆਰਥਣਾਂ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਵਿੱਚ ਮੌਜੂਦ ਦਰਸ਼ਕਾਂ ਦਾ ਮਨ ਮੋਹ ਲਿਆ।ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਪੇਸ਼ ਕੀਤਾ ਗਿਆ ਪੀ.ਟੀ. ਸ਼ੋਅ ਅਨੁਸ਼ਾਸਨ, ਸੰਤੁਲਨ ਅਤੇ ਚੁਸਤੀ ਦੀ ਮਿਸਾਲ ਬਣਿਆ। ਰੰਗ-ਬਿਰੰਗੇ ਡੰਬਲਾਂ ਨਾਲ ਕੀਤੀ ਪੇਸ਼ਕਾਰੀ ਨੇ ਵੀ ਦਰਸ਼ਕਾਂ ਤੋਂ ਖੂਬ ਵਾਹ-ਵਾਹ ਖੱਟੀ। ਰਾਸ਼ਟਰੀ ਗਾਨ ਦੀ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਸਮੁੱਚੇ ਮਾਹੌਲ ਨੂੰ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰ ਦਿੱਤਾ।ਪੰਜਾਬੀ ਸੱਭਿਆਚਾਰ ਦੀ ਖੁਸ਼ਬੂ ਬਿਖੇਰਦਿਆਂ ਵਿਦਿਆਰਥਣਾਂ ਵੱਲੋਂ ਪੇਸ਼ ਕੀਤੇ ਗਏ ਗਿੱਧੇ ਨੇ ਵਿਸ਼ੇਸ਼ ਖਿੱਚ ਪੈਦਾ ਕੀਤੀ। ਜੋਸ਼ ਅਤੇ ਉਤਸ਼ਾਹ ਨਾਲ ਭਰਪੂਰ ਇਸ ਪੇਸ਼ਕਾਰੀ ਦੌਰਾਨ ਪੂਰਾ ਪੰਡਾਲ ਤਾੜੀਆਂ ਨਾਲ ਗੂੰਜ ਉੱਠਿਆ।ਸਕੂਲ ਦੀ ਪ੍ਰਿੰਸੀਪਲ ਮੈਡਮ ਮਿਲਨਦੀਪ ਕੌਰ, ਅਧਿਆਪਕਾ ਮੈਡਮ ਅਮਨਦੀਪ ਕੌਰ ਅਤੇ ਮੈਡਮ ਕਿਰਨਦੀਪ ਕੌਰ ਸਮੇਤ ਸਕੂਲ ਦਾ ਸਮੁੱਚਾ ਸਟਾਫ ਹਾਜ਼ਰ ਸੀ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥਣਾਂ ਦੀ ਸ਼ਾਨਦਾਰ ਕਾਰਗੁਜ਼ਾਰੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਅਤੇ ਤਿਆਰੀ ਕਰਵਾਉਣ ਵਾਲੇ ਅਧਿਆਪਕਾਂ ਤੇ ਕੋਚਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥਣਾਂ ਵਿੱਚ ਅਨੁਸ਼ਾਸਨ, ਸਰੀਰਕ ਤੰਦਰੁਸਤੀ, ਦੇਸ਼ ਭਗਤੀ ਅਤੇ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੁੜਨ ਦੀ ਭਾਵਨਾ ਨੂੰ ਮਜ਼ਬੂਤ ਕਰਦੇ ਹਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *