ਦ ਨੋਰਵੁੱਡ ਸਕੂਲ ਚਾਹਲ ਦਾ ਮਾਣ, ਸੀ.ਬੀ.ਐਸ.ਈ. ਕਲੱਸਟਰ ਵਾਲੀਬਾਲ ‘ਚ ਜਿੱਤਿਆ ਚਾਂਦੀ ਦਾ ਤਗਮਾ

Spread the love
ਨਵਾਂਸ਼ਹਿਰ /ਕਾਠਗੜ੍ਹ, 25 ਅਗਸਤ (ਜਤਿੰਦਰ ਪਾਲ ਸਿੰਘ ਕਲੇਰ): ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦ ਨੋਰਵੁੱਡ ਸਕੂਲ, ਚਾਹਲ ਨੇ ਖੇਡਾਂ ਦੇ ਖੇਤਰ ਵਿੱਚ ਇੱਕ ਹੋਰ ਮਾਣਮੱਤਾ ਮੁਕਾਮ ਹਾਸਲ ਕੀਤਾ ਹੈ। ਸਕੂਲ ਦੀ ਮੈਨੇਜਮੈਂਟ ਨੇ ਮਾਣ ਮਹਿਸੂਸ ਕਰਦਿਆਂ ਦੱਸਿਆ ਕਿ ਸੀ.ਬੀ.ਐਸ.ਈ. ਕਲੱਸਟਰ ਵਾਲੀਬਾਲ ਚੈਂਪੀਅਨਸ਼ਿਪ ਜੋ ਕਿ ਸੈਕਰਡ ਹਾਰਟ ਸੀਨੀਅਰ ਸੈਕੰਡਰੀ ਸਕੂਲ, ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਗਈ ਸੀ, ਵਿੱਚ ਸਕੂਲ ਦੀ ਅੰਡਰ-14 ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਸਖ਼ਤ ਮੁਕਾਬਲੇ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਟੀਮ ਨੇ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਮੈਨੇਜਮੈਂਟ ਨੇ ਦੱਸਿਆ ਕਿ ਇਹ ਜਿੱਤ ਸਾਡੇ ਵਿਦਿਆਰਥੀਆਂ ਅਤੇ ਕੋਚ ਸਾਹਿਬਾਨ ਦੀ ਸਖ਼ਤ ਮਿਹਨਤ, ਦ੍ਰਿੜ ਇਰਾਦੇ, ਅਨੁਸ਼ਾਸਨ ਅਤੇ ਸ਼ਾਨਦਾਰ ਖੇਡ-ਭਾਵਨਾ ਦਾ ਨਤੀਜਾ ਹੈ।ਇਸ ਮੌਕੇ ਸਕੂਲ ਮੈਨੇਜਮੈਂਟ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਵਾਲੀਬਾਲ ਕੋਚ ਸ੍ਰੀ ਭੁਪਿੰਦਰ ਸਿੰਘ ਜੀ ਨੂੰ ਉਨ੍ਹਾਂ ਦੇ ਸਮਰਪਣ ਅਤੇ ਲਗਨ ਲਈ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ। ਨਾਲ ਹੀ ਉਨ੍ਹਾਂ ਸਮੂਹ ਮਾਪਿਆਂ ਅਤੇ ਦ ਨੋਰਵੁੱਡ ਸਕੂਲ ਪਰਿਵਾਰ ਦਾ ਉਨ੍ਹਾਂ ਦੇ ਨਿਰੰਤਰ ਸਹਿਯੋਗ ਅਤੇ ਹੌਸਲਾ-ਅਫ਼ਜ਼ਾਈ ਲਈ ਤਹਿ ਦਿਲੋਂ ਧੰਨਵਾਦ ਕੀਤਾ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *