– ਧਨੌਲਾ-ਮਾਨਾ ਪਿੰਡੀ ਰੋਡ ’ਤੇ ਪਾਣੀ ਦਾ ‘ਸਮੁੰਦਰ’, ਪੁਲ ਨੇੜੇ ਸੜਕ ਬਣੀ ਮੁਸੀਬਤ ਦਾ ਕਾਰਨ – ਨੈਸ਼ਨਲ ਹਾਈਵੇ ਅਧਿਕਾਰੀਆਂ ਨੇ ਪੱਲਾ ਝਾੜਿਆ—‘ਇਹ ਮੀਂਹ ਦਾ ਨਹੀਂ, ਮਾਨਾ ਪਿੰਡ ਦੇ ਪਾਣੀ ਦੀ ਸਮੱਸਿਆ’ – ਸਰਪੰਚ ਨੇ ਜਲਦ ਹੱਲ ਦਾ ਦਿੱਤਾ ਭਰੋਸਾ

Spread the love
ਧਨੌਲਾ, 2 ਸਤੰਬਰ (ਹਰਦੀਪ ਹੈਰੀ): ਧਨੌਲਾ ਤੋਂ ਮਾਨਾ ਪਿੰਡੀ ਨੂੰ ਜਾਣ ਵਾਲੀ ਸੜਕ ’ਤੇ ਪੁਲ ਨੇੜੇ ਲੰਮੇ ਸਮੇਂ ਤੋਂ ਖੜ੍ਹੇ ਪਾਣੀ ਨੇ ਰਾਹਗੀਰਾਂ ਲਈ ਭਾਰੀ ਮੁਸ਼ਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ। ਸੜਕ ਦੇ ਵੱਡੇ ਹਿੱਸੇ ਵਿੱਚ ਪਾਣੀ ਭਰਿਆ ਹੋਣ ਕਾਰਨ ਇੱਥੋਂ ਲੰਘਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ। ਖ਼ਾਸ ਕਰਕੇ ਦੋਪਹੀਆ ਵਾਹਨ ਚਾਲਕਾਂ ਨੂੰ ਪਾਣੀ ਵਿੱਚੋਂ ਲੰਘਦੇ ਸਮੇਂ ਕਾਫ਼ੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਹ ਰਸਤਾ ਧਨੌਲਾ ਨੂੰ ਬਰਨਾਲਾ ਸ਼ਹਿਰ ਨਾਲ ਜੋੜਨ ਵਾਲੇ ਮੁੱਖ ਰਸਤਿਆਂ ਵਿੱਚੋਂ ਇੱਕ ਹੋਣ ਕਾਰਨ ਇੱਥੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਆਉਂਦੇ-ਜਾਂਦੇ ਹਨ। ਲੰਮੇ ਸਮੇਂ ਤੋਂ ਸੜਕ ’ਤੇ ਖੜ੍ਹੇ ਪਾਣੀ ਕਾਰਨ ਲੋਕਾਂ ਵਿੱਚ ਰੋਸ ਵੀ ਪਾਇਆ ਜਾ ਰਿਹਾ ਹੈ।(ਨੈਸ਼ਨਲ ਹਾਈਵੇ ਅਧਿਕਾਰੀਆਂ ਨੇ ਕਿਹਾ—‘ਸਾਡਾ ਅਧਿਕਾਰ ਖੇਤਰ ਨਹੀਂ’)ਮਾਮਲੇ ਸਬੰਧੀ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੜਕ ’ਤੇ ਖੜ੍ਹਾ ਪਾਣੀ ਮੀਂਹ ਦਾ ਪਾਣੀ ਨਹੀਂ ਹੈ। ਅਧਿਕਾਰੀਆਂ ਮੁਤਾਬਕ ਇਹ ਪਾਣੀ ਮਾਨਾ ਪਿੰਡੀ ਵੱਲੋਂ ਆ ਰਿਹਾ ਹੈ ਅਤੇ ਇਸ ਸਮੱਸਿਆ ਦਾ ਹੱਲ ਪੰਚਾਇਤ ਵਿਭਾਗ ਵੱਲੋਂ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਮਾਮਲਾ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਨਹੀਂ ਆਉਂਦਾ।(ਸਰਪੰਚ ਸੁਖਵੀਰ ਮਾਨ ਨੇ ਦਿੱਤਾ ਜਲਦ ਹੱਲ ਦਾ ਭਰੋਸਾ)ਇਸ ਸਬੰਧੀ ਮਾਨਾ ਪਿੰਡ ਦੇ ਸਰਪੰਚ ਸੁਖਵੀਰ ਮਾਨ ਨੇ ਕਿਹਾ ਕਿ ਬਰਨਾਲਾ ਰੋਡ ’ਤੇ ਖੜ੍ਹਾ ਪਾਣੀ ਫਰਵਾਹੀ ਵੱਲੋਂ ਆਉਂਦਾ ਹੈ ਅਤੇ ਡਰੇਨ ਵਿੱਚ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪਾਣੀ ਦੀ ਨਿਕਾਸੀ ਵਾਲੀ ਪਾਈਪ ਟੁੱਟੀ ਹੋਈ ਹੈ ਅਤੇ ਇਸ ਦੀ ਮੁਰੰਮਤ ਦਾ ਕੰਮ ਪਿੱਛੇ ਤੋਂ ਲਗਾਤਾਰ ਕੀਤਾ ਜਾ ਰਿਹਾ ਹੈ।ਸਰਪੰਚ ਨੇ ਕਿਹਾ ਕਿ ਮਾਨਾ ਪਿੰਡ ਦੀ ਪਾਈਪਲਾਈਨ ਨਵੀਂ ਪਾਈ ਜਾ ਰਹੀ ਹੈ ਅਤੇ ਇਸ ਕੰਮ ਲਈ ਪੈਸੇ ਵੀ ਮਨਜ਼ੂਰ ਹੋ ਚੁੱਕੇ ਹਨ। ਉਨ੍ਹਾਂ ਨਗਰ ਨਿਵਾਸੀਆਂ ਅਤੇ ਰਾਹਗੀਰਾਂ ਨੂੰ ਕੁਝ ਹੋਰ ਸਮਾਂ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਇਸ ਸਮੱਸਿਆ ਦਾ ਜਲਦ ਸਥਾਈ ਹੱਲ ਕਰ ਦਿੱਤਾ ਜਾਵੇਗਾ।(ਲੋਕਾਂ ਦਾ ਸਵਾਲ—ਮੁੱਖ ਸੜਕ ਕਦੋਂ ਹੋਵੇਗੀ ਪਾਣੀ ਤੋਂ ਮੁਕਤ?)ਭਾਵੇਂ ਸਬੰਧਤ ਅਧਿਕਾਰੀਆਂ ਵੱਲੋਂ ਸਮੱਸਿਆ ਦੇ ਹੱਲ ਲਈ ਵੱਖ-ਵੱਖ ਕਾਰਨ ਦੱਸੇ ਜਾ ਰਹੇ ਹਨ, ਪਰ ਸਵਾਲ ਇਹ ਹੈ ਕਿ ਆਖ਼ਰ ਰਾਹਗੀਰਾਂ ਨੂੰ ਇਸ ਮੁਸੀਬਤ ਤੋਂ ਕਦੋਂ ਨਿਜਾਤ ਮਿਲੇਗੀ? ਲੋਕਾਂ ਦੀ ਮੰਗ ਹੈ ਕਿ ਵਿਭਾਗੀ ਪੱਧਰ ’ਤੇ ਆਪਸੀ ਤਾਲਮੇਲ ਕਰਕੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਮੁੱਖ ਰਸਤੇ ’ਤੇ ਲੰਮੇ ਸਮੇਂ ਤੱਕ ਪਾਣੀ ਖੜ੍ਹਾ ਨਾ ਰਹੇ ਅਤੇ ਕਿਸੇ ਵੱਡੇ ਹਾਦਸੇ ਦੀ ਸੰਭਾਵਨਾ ਵੀ ਨਾ ਬਣੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *