ਧਰਤੀ ਮਾਤਾ ਬਚਾਓ ਅਭਿਆਨ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਨੇ ਖਾਦ/ਕੀੜੇਮਾਰ ਦਵਾਈਆਂ ਦੇ ਡੀਲਰਾਂ ਨਾਲ ਕੀਤੀ ਮੀਟਿੰਗ

Spread the love

ਫ਼ਰੀਦਕੋਟ 1 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਭਾਰਤ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ “ਧਰਤੀ ਮਾਤਾ ਬਚਾਓ ਅਭਿਆਨ” ਤਹਿਤ ਜਿਲ੍ਹਾ ਫਰੀਦਕੋਟ ਦੇ ਖਾਦ/ਕੀੜੇਮਾਰ ਦਵਾਈਆਂ ਦੇ ਮੌਜੂਦ ਡੀਲਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਖਾਦ/ਕੀੜੇਮਾਰ ਦਵਾਈਆਂ ਦੇ ਡੀਲਰਾਂ ਨੂੰ ਦੱਸਿਆ ਕਿ ਮੌਜੂਦਾ ਸਮੇਂ ਸਾਉਣੀ 2026-27 ਦੀਆਂ ਫਸਲਾਂ ਦੀ ਬਿਜਾਈ ਸ਼ੁਰੂ ਹੋਣ ਜਾ ਰਹੀ ਹੈ ਅਤੇ ਸਾਉਣੀ ਦੀਆਂ ਫਸਲਾਂ ਲਈ ਲੋੜੀਂਦੀ ਡੀ.ਏ.ਪੀ/ਯੂਰੀਆ ਖਾਦ ਪ੍ਰਾਈਵੇਟ ਡੀਲਰਾਂ ਦੇ ਨਾਲ-ਨਾਲ ਸਹਿਕਾਰੀ ਸਭਾਵਾਂ ਨੂੰ ਸਪਲਾਈ ਕੀਤੀ ਜਾ ਰਹੀ ਹੈ। ਉਹਨਾਂ ਡੀਲਰਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਖਾਦ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਭਰੋਸੇ ਵਿੱਚ ਲਿਆ ਜਾਵੇ ਅਤੇ ਉਹਨਾਂ ਨਾਲ ਯੂਰੀਆ ਖਾਦ ਦੀ ਘੱਟ ਵਰਤੋਂ ਕਰਨ ਅਤੇ ਧਰਤੀ ਦੀ ਲਗਾਤਾਰ ਵਿਗੜਦੀ ਸਿਹਤ ਸਬੰਧੀ ਜਾਣਕਾਰੀ ਸਾਂਝੀ ਕੀਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਵੱਲੋਂ ਖਾਦ ਕੰਪਨੀਆਂ ਨੂੰ ਦਿੱਤੀ ਜਾ ਰਹੀ ਭਾਰੀ ਸਬਸਿਡੀ ਸਬੰਧੀ ਵੀ ਜਾਣੂੰ ਕਰਵਾਇਆ। ਉਨ੍ਹਾਂ ਯੂਰੀਆ ਖਾਦ ਦੀ ਘੱਟ ਵਰਤੋਂ ਕਰਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖਾਦ/ਕੀੜੇਮਾਰ ਦਵਾਈਆਂ ਦੇ ਡੀਲਰਾਂ ਨੂੰ ਉਤਸਾਹਿਤ ਕੀਤਾ ।

  • Related Posts

    ਅੰਮ੍ਰਿਤਸਰ ਵਿੱਚ ਜਨਗਣਨਾ-2027 ਦੇ ਫੇਜ਼-II ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ ਕਰਵਾਇਆ

    Spread the love

    Spread the love ਅੰਮ੍ਰਿਤਸਰ, 16 ਸਤੰਬਰ (ਮਨਜੀਤ ਸਿੰਘ ਸ਼ੇਰਗਿੱਲ)= ਜਨਗਣਨਾ-2027 ਦੇ ਫੇਜ਼-II (ਆਬਾਦੀ ਦੀ ਗਿਣਤੀ) ਸਬੰਧੀ ਦੋ ਰੋਜ਼ਾ ਸਿਖਲਾਈ ਪ੍ਰੋਗਰਾਮ 15 ਤੋਂ 16 ਸਤੰਬਰ 2026 ਤੱਕ ਜ਼ਿਲ੍ਹਾ ਪ੍ਰੀਸ਼ਦ ਹਾਲ, ਅੰਮ੍ਰਿਤਸਰ…

    ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ।   

    Spread the love

    Spread the love ਤਪਾ ਮੰਡੀ 16 ਸਤੰਬਰ (ਗੋਲਡੀ  ਵਿਆਸ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਵਿੱਚ ਸੰਤ ਬਾਬਾ ਪੰਜਾਬ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ…

    Leave a Reply

    Your email address will not be published. Required fields are marked *