ਧਰਮਪਤਨੀ ਦੀ ਅੰਤਮ ਅਰਦਾਸ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਪੰਜ ਕੂਲਰ ਤੇ ਪਾਣੀ ਵਾਲੀ ਟੈਂਕੀ ਦਾਨ ਕੀਤੀ ਗਈ।

Spread the love
ਰਾਮਾ ਮੰਡੀ, 18 /08/26 (ਅਸ਼ੋਕ ਕੁਮਾਰ) ਪਿੰਡ ਕੋਟਸ਼ਮੀਰ ਦੇ ਸਾਬਕਾ ਸਰਪੰਚ ਹਰਬੰਸ ਸਿੰਘ ਮਸਤਾਨਾ ਦੀ ਧਰਮਪਤਨੀ ਜ਼ੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਅੱਜ ਉਹਨਾਂ ਦੀ ਅੰਤਿਮ ਅਰਦਾਸ ਮੌਕੇ ਆਪਣੀ ਸਵਰਗੀ ਧਰਮਪਤਨੀ ਮਾਤਾ ਅਮਰਜੀਤ ਕੌਰ ਦੀ ਯਾਦ ਨੂੰ ਸਦੀਵੀ ਬਣਾਉਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਕੋਟਸ਼ਮੀਰ ਨੂੰ ਪੰਜ ਕੂਲਰ ਅਤੇ 2 ਹਜ਼ਾਰ ਲੀਟਰ ਸਮਰੱਥਾ ਵਾਲੀ ਪਾਣੀ ਦੀ ਟੈਂਕੀ ਭੇਟ ਕੀਤੀ ਗਈ।ਸਾਬਕਾ ਸਰਪੰਚ ਹਰਬੰਸ ਸਿੰਘ ਮਸਤਾਨਾ ਦੇ ਇਸ ਉਪਰਾਲੇ ਨਾਲ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਗਰਮੀ ਦੇ ਮੌਸਮ ਦੌਰਾਨ ਰਾਹਤ ਮਿਲਣ ਦੇ ਨਾਲ-ਨਾਲ ਪੀਣ ਵਾਲੇ ਪਾਣੀ ਦੀ ਸਹੂਲਤ ਵੀ ਪ੍ਰਾਪਤ ਹੋਵੇਗੀ। ਉਨ੍ਹਾਂ ਵੱਲੋਂ ਕੀਤੀ ਇਸ ਸੇਵਾ ਦੀ ਸਕੂਲ ਪ੍ਰਬੰਧਕਾਂ ਅਤੇ ਪਿੰਡ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਗਈ।ਇਸ ਮੌਕੇ ਨਗਰ ਪੰਚਾਇਤ ਕੋਟਸ਼ਮੀਰ ਦੇ ਪ੍ਰਧਾਨ ਜਸਵਿੰਦਰ ਕੌਰ ਦੇ ਪੁੱਤਰ ਅਤੇ ਸਰਕਲ ਪ੍ਰਧਾਨ ਨਿਰਮਲ ਸਿੰਘ ਨਿੰਮਾ, ਹਰਭਜਨ ਸਿੰਘ, ਕੌਂਸਲਰ ਸੁਖਪਾਲ ਸਿੰਘ, ਗੁਰਨੈਬ ਸਿੰਘ, ਕੌਂਸਲਰ ਪਰਮਜੀਤ ਸਿੰਘ ਪੰਮਾ, ਕੌਂਸਲਰ ਮਨਜੀਤ ਕੌਰ ਦੇ ਪਤੀ ਸਵਰਨਜੀਤ ਸਿੰਘ, ਕੌਂਸਲਰ ਰਾਮ ਸਿੰਘ, ਕੌਂਸਲਰ ਸੰਦੀਪ ਸੰਧੂ, ਮਾਸਟਰ ਭੋਲਾ ਸਿੰਘ ਸ਼ਮੀਰੀਆ, ਨੰਬਰਦਾਰ ਬਲਵਿੰਦਰ ਸਿੰਘ, ਗੁਰਦੀਪ ਸਿੰਘ  ਸੈਕਟਰੀ ਅਤੇ ਸ਼ਮਿੰਦਰ ਸਿੰਘ ਛਿੰਦਾ, ਜਸਪ੍ਰੀਤ ਸਿੰਘ ਜੱਸਾ ਤੇ ਮਨਪ੍ਰੀਤ ਸਿੰਘ ਮਨਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਦੇ ਪਤਵੰਤੇ ਹਾਜ਼ਰ ਸਨ।ਸਕੂਲ ਦੀ ਮੁੱਖ ਅਧਿਆਪਕਾ ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਨੇ ਹਰਬੰਸ ਸਿੰਘ ਮਸਤਾਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮਾਜ ਵਿੱਚ ਸੇਵਾ, ਸਾਂਝ ਅਤੇ ਮਨੁੱਖਤਾ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।
  • Related Posts

    * ਧਨੌਲਾ ’ਚ ਗੂੰਜੇਗਾ ਗਣਪਤੀ ਬੱਪਾ ਦਾ ਜੈਕਾਰਾ, 14 ਤੋਂ ਸ਼ੁਰੂ ਹੋਵੇਗਾ 12ਵਾਂ ਮਹਾਂਉਤਸਵ * ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਵੱਲੋਂ ਸਨਾਤਨ ਧਰਮ ਸਭਾ ਵਿਖੇ ਪੰਜ ਰੋਜ਼ਾ ਧਾਰਮਿਕ ਸਮਾਗਮ

    Spread the love

    Spread the loveਧਨੌਲਾ: 13 ਸਤੰਬਰ (ਹਰਦੀਪ ਹੈਰੀ)=ਸ੍ਰੀ ਮਹਾਦੇਵ ਕਾਵੜ ਸੇਵਾ ਸੰਘ ਕਮੇਟੀ ਧਨੌਲਾ ਵੱਲੋਂ ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ 12ਵਾਂ ਸ੍ਰੀ ਗਣੇਸ਼ ਚਤੁਰਥੀ ਮਹਾਂਉਤਸਵ 14 ਸਤੰਬਰ ਤੋਂ 18 ਸਤੰਬਰ 2026…

    ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ 18 ਸਤੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ: ਜੱਸਲ   ਸੰਗਤਾਂ ਵਿੱਚ ਭਾਰੀ ਉਤਸ਼ਾਹ

    Spread the love

    Spread the loveਚੌਂਕ ਮਹਿਤਾ ੧੩ ਸਤੰਬਰ ( ਰਾਜਵਿੰਦਰ ਸਿੰਘ ਰੰਧਾਵਾ ) ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਾਲਾਨਾ ਜੋੜ…

    Leave a Reply

    Your email address will not be published. Required fields are marked *