ਧਰਮਯੁੱਧ ਮੋਰਚੇ ਦੇ ਸ਼ਹੀਦਾਂ ਦੀ ਯਾਦ ‘ ‘ਚ ਮਨਾਇਆ ਸਲਾਨਾ ਸ਼ਹੀਦੀ ਜੋੜ ਮੇਲਾ

Spread the love
 ਨੂਰਪੁਰ ਬੇਦੀ ਦਲਜੀਤ ਚਨੌਲੀ  -ਧਰਮ ਯੁੱਧ ਮੋਰਚੇ ਦੌਰਾਨ ਸੰਨ 1982 ਸਮੇਂ ਸ੍ਰੀ ਤਰਨਤਾਰਨ ਸਾਹਿਬ ਰੇਲਵੇ ਫਾਟਕ ਤੇ ਸ਼ਹੀਦ ਹੋਏ 34 ਸਿੰਘ ਸ਼ਹੀਦਾਂ ਦੀ ਯਾਦ ‘ਚ ਬਣੇ ਯਾਦਗਾਰ ਅਸਥਾਨ ਗੁਰਦੁਆਰਾ 34 ਸਿੰਘ ਸ਼ਹੀਦਾਂ ਸ਼ਾਹਪੁਰ ਬੇਲਾ ਸਰਾਏ ਪੱਤਣ ਨੂਰਪੁਰ ਬੇਦੀ ਰੋਪੜ ਵਿਖੇ “ਸਲਾਨਾ ਸ਼ਹੀਦੀ ਜੋੜ ਮੇਲਾ” ਚੜਦੀਕਲਾ ਨਾਲ ਮਨਾਇਆ ਗਿਆ। ਜਿਸ ਦੌਰਾਨ ਇੱਕ ਤੋਂ 10 ਤਰੀਕ ਤੱਕ ਲਗਾਤਾਰ ਵੱਖ-ਵੱਖ ਪਿੰਡਾਂ ਵਿੱਚ ਧਾਰਮਿਕ ਦੀਵਾਨ ਬਾਬਾ ਸਤਨਾਮ ਸਿੰਘ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ 11 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ, ਜਿਨਾਂ ਦੇ 13 ਸਤੰਬਰ ਨੂੰ ਭੋਗ ਪਾਏ ਗਏ, ਉਪਰੰਤ ਦੀਵਾਨ ਹਾਲ ‘ਚ ਭਾਈ ਗੁਰਸੇਵਕ ਸਿੰਘ ਰੰਗੀਲਾ ਹਜੂਰੀ ਜੱਥਾ ਗੁਰਦੁਆਰਾ ਦਾਦੂ ਸਾਹਿਬ ਵੱਲੋਂ ਕਥਾ ਕੀਰਤਨ ਕੀਤਾ ਗਿਆ ਇਸ ਦੌਰਾਨ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜੱਥਾ ਗਿਆਨੀ ਸਰੂਪ ਸਿੰਘ ਕਡਿਆਣਾ ਨੇ ਢਾਡੀ ਵਾਰਾਂ ਭਵਣ ਕਰਾ ਨਿਹਾਲ ਕੀਤਾ। ਪੰਥ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਗਈ ਤੇ ਸੰਗਤਾਂ ਨੂੰ ਨਸ਼ਿਆਂ, ਵਹਿਮ, ਭਰਮ, ਪਖੰਡ ਤੋਂ ਰਹਿਤ ਹੋ ਕੇ ਸਾਬਤ ਸੂਰਤ ਬਣ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਧੰਨ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੀ ਪ੍ਰੇਰਨਾ ਕੀਤੀ। ਸਮਾਗਮ ‘ਚ ਸੰਤ ਸਤਨਾਮ ਸਿੰਘ ਕਾਰ ਸੇਵਾ ਕਿਲਾ ਸ੍ਰੀ ਅਨੰਦਗੜ ਸਾਹਿਬ, ਸੰਤ ਪ੍ਰੇਮ ਸਿੰਘ ਭੱਲੜੀ ਕਾਰ ਸੇਵਾ ਅਨੰਦਪੁਰ ਸਾਹਿਬ, ਸੰਤ ਅਵਤਾਰ ਸਿੰਘ ਕਾਰ ਸੇਵਾ ਟਿੱਬੀ ਸਾਹਿਬ ਵਾਲੇ, ਬਾਬਾ ਸੁਰਜਨ ਸਿੰਘ ਸੱਚਖੰਡ ਈਸ਼ਰ ਦਰਬਾਰ ਫੂਲ ਵਾਲੇ, ਬਾਬਾ ਬਲਦੇਵ ਸਿੰਘ ਬਗੀਚੀ ਵਾਲੇ, ਬਾਬਾ ਸਰੂਪ ਸਿੰਘ ਡੂਮੇਵਾਲ, ਜਰਨੈਲ ਸਿੰਘ ਔਲਖ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ, ਭਗਤ ਸਿੰਘ ਚਨੌਲੀ, ਜਗਬੀਰ ਸਿੰਘ ਸ਼ਾਹਪੁਰ ਬੇਲਾ, ਸਰਬਜੀਤ ਸਿੰਘ, ਪਰਮਜੀਤ ਸਿੰਘ ਅਬਿਆਣਾ, ਸ਼ਮਸ਼ੇਰ ਸਿੰਘ ਡੂਮੇਵਾਲ, ਅਜਵਿੰਦਰ ਸਿੰਘ ਬੇਈਂਹਾਰਾ, ਸਰਪੰਚ ਹਿੰਮਤ ਸਿੰਘ ਸ਼ਾਹਪੁਰ ਬੇਲਾ, ਜਰਨੈਲ ਸਿੰਘ ਫੌਜੀ ਵੀ ਇਸ ਸਮੇਂ ਹਾਜ਼ਰ ਸਨ। ਪੁੱਜੀਆਂ ਸਖਸੀਅਤਾਂ ਨੂੰ ਜਥੇਦਾਰ ਦਾਦੂਵਾਲ ਅਤੇ ਬਾਬਾ ਸਤਨਾਮ ਸਿੰਘ ਨੇ ਸਿਰਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਸਮੇਂ ਖੂਨਦਾਨ ਕੈਂਪ ਵੀ ਲਗਾਇਆ ਗਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *