ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਵੱਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ

Spread the love

ਕਪੂਰਥਲਾ, 11 ਅਪ੍ਰੈਲ (ਕੌੜਾ)- ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਧੀਰ ਫਿਜ਼ਿਓਥਰੈਪੀ ਅਤੇ ਲਾਇਲ ਲੈਬੋਟਰੀ ਸੁਲਤਾਨਪੁਰ ਲੋਧੀ ਵੱਲੋਂ ਡਾਕਟਰ ਗੋਪਾਲ ਸਿੰਘ ਤੇ ਸਰਪੰਚ ਬਿਕਰਮਜੀਤ ਸਿੰਘ ਦੇ ਸਾਂਝੇ ਸਹਿਯੋਗ ਨਾਲ ਪਿੰਡ ਬੂਸੋਵਾਲ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ । ਕੈਂਪ ਦਾ ਉਦਘਾਟਨ ਕਰਨ ਉਪਰੰਤ ਡਾਕਟਰ ਗੋਪਾਲ ਸਿੰਘ ਤੇ ਸਰਪੰਚ ਬਿਕਰਮਜੀਤ ਸਿੰਘ ਨੇ ਕਿਹਾ ਕਿ ਜ਼ਰੂਰਤਮੰਦਾਂ ਲਈ ਅਜਿਹੇ ਕੈਂਪ ਲਗਾਉਣਾ ਪੁੰਨ ਦਾ ਕੰਮ ਹੈ। ਅਜਿਹੇ ਕੈਂਪ ਭਵਿੱਖ ਵਿੱਚ ਵੀ ਇਸੇ ਪ੍ਰਕਾਰ ਲੱਗਦੇ ਰਹਿਣਗੇ। ਉਹਨਾਂ ਇਸ ਦੌਰਾਨ ਧੀਰ ਫਿਜ਼ਿਓਥਰੈਪੀ ਹਸਪਤਾਲ ਦੇ ਡਾਕਟਰ ਦੀਪਕ ਧੀਰ , ਡਾਕਟਰ ਗੁਰਪ੍ਰੀਤ ਸਿੰਘ,ਡਾ ਜਗਦੇਵ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ।ਇਸ ਮੈਡੀਕਲ ਕੈਂਪ ਦੌਰਾਨ ਡਾ ਦੀਪਕ ਧੀਰ , ਡਾਕਟਰ ਗੁਰਪ੍ਰੀਤ ਸਿੰਘ ਦੁਆਰਾ ਲਗਪਗ 100 ਦੇ ਕਰੀਬ ਮਰੀਜ਼ਾਂ ਦੀ ਨਾੜਾਂ ਦੀ ਕਮਜ਼ੋਰੀ, ਫੇਰੀਬਲ ਪਾਲਸੀ ਗੋਡਿਆਂ ਤੇ ਮੋਢਿਆਂ ਦਾ ਦਰਦ, ਸਰਵਾਈਕਲ ,ਅਧਰੰਗ, ਰੀਡ ਦਾ ਦਰਦ ,ਕਮਰ ਦਾ ਦਰਦ , ਅਪ੍ਰੇਸ਼ਨ ਤੋਂ ਬਾਅਦ ਆਈ ਜੋੜਾਂ ਦੀ ਖੜੋਤ ਆਦਿ ਦੀ ਜਾਂਚ ਤੇ ਇਲਾਜ ਆਧੁਨਿਕ ਮਸ਼ੀਨਾਂ ਨਾਲ ਕੀਤਾ ਗਿਆ । ਇਸ ਦੌਰਾਨ ਡਾ ਜਗਦੇਵ ਸਿੰਘ ਵੱਲੋਂ ਲੈਬ ਟੈਸਟ ਬਿਲਕੁੱਲ ਮੁਫਤ ਕੀਤੇ ਗਏ। ਡਾ ਦੀਪਕ ਧੀਰ ਨੇ ਦੱਸਿਆ ਕਿ ਇਸ ਮੈਡੀਕਲ ਕੈਂਪ ਦੌਰਾਨ ਆਏ ਹੋਏ ਮਰੀਜ਼ਾਂ ਦੇ ਮੁਫ਼ਤ ਊ ਕਾਰਡ ਬਣਾਏ ਗਏ।ਇਸ ਕੈਂਪ ਸਫ਼ਲ ਬਣਾਉਣ ਲਈ ਹਰਪ੍ਰੀਤ ਸਿੰਘ ਯੂ ਕੇ, ਜਗਤਾਰ ਸਿੰਘ ਹਰਜੀਤ ਸਿੰਘ, ਜਸਵਿੰਦਰ ਸਿੰਘ, ਪਰਮਿੰਦਰ ਕੌਰ, ਸੁਰਜੀਤ ਕੌਰ, ਜਸਕੀਰਤ ਸਿੰਘ (ਸਾਰੇ ਪੰਚ), ਨੰਬਰਦਾਰ ਜੋਗਿੰਦਰ ਸਿੰਘ, ਨੰਬਰਦਾਰ ਸਤਨਾਮ ਸਿੰਘ, ਰੁਪਿੰਦਰ ਸਿੰਘ ਚੀਮਾ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਸੰਤੋਖ ਸਿੰਘ ਸ਼ਹਿਰੀਆ, ਪਰਮਜੀਤ ਸਿੰਘ ਸ਼ਹਿਰੀਆ, ਡਾਕਟਰ ਸਰਬਣ ਸਿੰਘ, ਏਕਮ ਚੀਮਾ, ਗੁਰਲਾਲ ਚੀਮਾ ਨੇ ਅਹਿਮ ਭੂਮਿਕਾ ਨਿਭਾਈ।

  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

    Spread the love

    Spread the loveਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ…

    Leave a Reply

    Your email address will not be published. Required fields are marked *